ਡੌਂਕੀ ਲਾ ਕੇ ਮੈਕਸੀਕੋ ਜਾ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, 25 ਦਿਨਾਂ ਬਾਅਦ ਪਿੰਡ ਪਹੁੰਚੀ ਲਾਸ਼
Tuesday, Aug 29, 2023 - 05:42 PM (IST)
ਗੁਰਦਾਸਪੁਰ (ਹਰਮਨ)- ਕਾਹਨੂੰਵਾਨ ਦੇ ਬੇਟ ਖ਼ੇਤਰ ਨਾਲ ਸਬੰਧਿਤ ਪਿੰਡ ਬਾਗੜੀਆਂ ਦੇ ਇਕ ਨੌਜਵਾਨ ਦੀ ਡੌਂਕੀ ਰਸਤੇ ਅਮਰੀਕਾ ਜਾਂਦੇ ਸਮੇਂ ਰਸਤੇ ਵਿਚ ਵਾਪਰੇ ਹਾਦਸੇ ਕਾਰਨ ਮੌਤ ਹੋ ਗਈ। ਇਸ ਉਪਰੰਤ ਕਰੀਬ 25 ਦਿਨਾਂ ਬਾਅਦ ਉਸ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ ਹੈ। ਉਕਤ ਨੌਜਵਾਨ ਗੁਰਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਪੋਸਟਰ ਗ੍ਰੈਜੂਏਸ਼ਨ ਤੱਕ ਦੀ ਪੜ੍ਹਾਈ ਹਾਸਲ ਕਰਕੇ ਬੇਰੁਜ਼ਗਾਰ ਸੀ।
ਇਹ ਵੀ ਪੜ੍ਹੋ- ਕਾਰ ਚਾਲਕ ਦੀ ਗਲਤੀ ਨੇ ਉਜਾੜਿਆ ਪਰਿਵਾਰ, ਸਕੂਟਰੀ ਸਵਾਰ ਔਰਤ ਦੀ ਦਰਦਨਾਕ ਮੌਤ
ਇਕ ਏਜੰਟ ਰਾਹੀ ਉਹ ਅਮਰੀਕਾ ਲਈ ਰਵਾਨਾ ਹੋਇਆ ਸੀ। ਪਰ ਬਦਕਿਸਮਤੀ ਨਾਲ ਜਿਹੜੀ ਬੱਸ ਵਿੱਚ ਉਹ ਡੌਂਕੀ ਰਾਹੀ ਅਮਰੀਕਾ ਜਾ ਰਿਹਾ ਸੀ ਉਹ ਬੱਸ ਮੈਕਸੀਕੋ ਦੇ ਇੱਕ ਹਾਈਵੇ ’ਤੇ ਹਾਦਸਾ ਗ੍ਰਸਤ ਹੋ ਗਈ, ਜਿਸ ਵਿੱਚ ਗੁਰਪਾਲ ਸਿੰਘ ਤੋਂ ਇਲਾਵਾ ਹੋਰ 6 ਭਾਰਤੀ ਵੀ ਮਾਰੇ ਗਏ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਸਕੂਲਾਂ 'ਚ 3 ਦਿਨਾਂ ਤੱਕ ਛੁੱਟੀਆਂ ਦਾ ਐਲਾਨ
ਗੁਰਪਾਲ ਸਿੰਘ ਦੀ ਲਾਸ਼ ਪਿੰਡ ਪਹੁੰਚਣ ’ਤੇ ਪਰਿਵਾਰ ਅਤੇ ਪਿੰਡ ਦੇ ਲੋਕ ਬਹੁਤ ਸ਼ੋਕ ਵਿਚ ਸਨ। ਕੇਂਦਰ ਸਰਕਾਰ ਦੇ ਦਖ਼ਲ ਤੋਂ ਬਾਅਦ ਗੁਰਪਾਲ ਸਿੰਘ ਦੀ ਲਾਸ਼ ਮਾਪਿਆਂ ਦੇ ਕੋਲ ਪਹੁੰਚੀ ਹੈ। ਇਸ ਮੌਕੇ ਗੁਰਪਾਲ ਸਿੰਘ ਦਾ ਦੁਪਹਿਰ ਦੇ ਸਮੇਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਇਲਾਕੇ ਦੇ ਲੋਕ ਹਾਜ਼ਰ ਸਨ।
ਇਹ ਵੀ ਪੜ੍ਹੋ- ਹਸਪਤਾਲ ਦੀ ਵੱਡੀ ਲਾਪ੍ਰਵਾਹੀ, ਡਿਊਟੀਆਂ ਦੇ ਚੱਕਰ ’ਚ ਢਾਈ ਮਹੀਨੇ ਦੇ ਬੱਚੇ ਦੀ ਹੋਈ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8