ਭੇਦਭਰੇ ਹਾਲਾਤ ’ਚ ਨੌਜਵਾਨ ਦੀ ਮੌਤ
Monday, Jul 14, 2025 - 12:16 PM (IST)

ਬਟਾਲਾ (ਸਾਹਿਲ)- ਭੇਦਭਰੇ ਹਾਲਾਤ ਵਿਚ ਨੌਜਵਾਨ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਲਵਪ੍ਰੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਗੁਰੂ ਨਾਨਕ ਨਗਰ ਬਟਾਲਾ ਬੀਤੇ ਕੱਲ ਘਰੋਂ ਆਪਣੇ ਦੋਸਤਾਂ ਨਾਲ ਅੰਮ੍ਰਿਤਸਰ ਗਿਆ ਹੋਇਆ ਸੀ ਅਤੇ ਇਹ ਮੁਰਗੀ ਮੁਹੱਲਾ-ਬੱਖੇਵਾਲ ਦਰਮਿਆਨ ਸੜਕ ਕਿਨਾਰੇ ਬੇਹੋਸ਼ੀ ਵਿਚ ਪਿਆ ਮਿਲਿਆ, ਜਿਸ ਬਾਰੇ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਥਾਣਾ ਸਿਵਲ ਲਾਈਨ ਦੇ ਐੱਸ.ਆਈ ਗੁਰਮੀਤ ਸਿੰਘ ਨੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਕਤ ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਕਤ ਨੌਜਵਾਨ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਪਰਿਵਾਰ ਵਾਲਿਆਂ ਵੱਲੋਂ ਜੋ ਵੀ ਬਿਆਨ ਦਰਜ ਕਰਵਾਏ ਜਾਣਗੇ, ਉਸ ਮੁਤਾਬਕ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਹੇਠ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ’ਚ ਗਾਈਡ ਸੇਵਾਵਾਂ ਦੇ ਕੇ ਮੋਟੀ ਰਕਮ ਵਸੂਲਣ ਵਾਲਾ ਵਿਅਕਤੀ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8