ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਬਜ਼ੁਰਗ ਔਰਤ ਦੀ ਮੌਤ

Tuesday, Sep 16, 2025 - 01:34 PM (IST)

ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਬਜ਼ੁਰਗ ਔਰਤ ਦੀ ਮੌਤ

ਤਰਨਤਾਰਨ (ਰਮਨ)-ਤੂੜੀ ਨਾਲ ਫਸਲ ਖਰਾਬ ਹੋਣ ਦੇ ਦੌਰਾਨ ਦੋ ਧਿਰਾਂ ਵਿਚ ਵਿਵਾਦ ਛਿੜ ਗਿਆ, ਜਿਸ ਦੌਰਾਨ ਇਕ ਬਜ਼ੁਰਗ ਮਾਤਾ ਨੂੰ ਗੰਭੀਰ ਸੱਟਾਂ ਲਗਾਉਂਦੇ ਹੋਏ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਹਸਪਤਾਲ ਵਿਚ ਇਲਾਜ ਦੌਰਾਨ ਬਜ਼ੁਰਗ ਮਾਤਾ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਥਾਣਾ ਖਾਲੜਾ ਦੀ ਪੁਲਸ ਵੱਲੋਂ 4 ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਕਹਿਰ ਓ ਰੱਬਾ: ਪਤਨੀ ਨਾਲ ਵਿਦੇਸ਼ ਗਏ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਜਾਣਕਾਰੀ ਦੇ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਵਾਂ ਤਾਰਾ ਸਿੰਘ ਵੱਲੋਂ ਆਪਣੀ ਤੂੜੀ ਕਿਸੇ ਵਿਅਕਤੀ ਨੂੰ ਵੇਚੀ ਗਈ ਸੀ, ਜਿਸ ਦੇ ਚੱਲਦਿਆਂ ਬੀਤੀ 13 ਸਤੰਬਰ ਨੂੰ ਸਬੰਧਤ ਵਿਅਕਤੀ ਜਦੋਂ ਤੂੜੀ ਟਰੱਕ ਵਿਚ ਲੱਦ ਰਹੇ ਸਨ ਤਾਂ ਤੂੜੀ ਉੱਡ ਕੇ ਹਰਪਾਲ ਸਿੰਘ ਪੁੱਤਰ ਬਲਕਾਰ ਸਿੰਘ ਦੇ ਖੇਤਾਂ ਵਿਚ ਪੈ ਰਹੀ ਸੀ, ਜਿਸ ਦਾ ਉਸ ਵੱਲੋਂ ਫਸਲ ਖਰਾਬ ਹੋਣ ਦਾ ਹਵਾਲਾ ਦਿੰਦੇ ਹੋਏ ਵਿਰੋਧ ਕੀਤਾ ਗਿਆ। ਇਸ ਗੱਲ ਨੂੰ ਲੈ ਕੇ ਸੁਖਵਿੰਦਰ ਸਿੰਘ ਅਤੇ ਉਸਦੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਨਾਲ ਝਗੜਾ ਕੀਤਾ ਗਿਆ। ਇਸ ਸਬੰਧੀ ਹੋਏ ਤਕਰਾਰ ਦੀ ਵੀਡੀਓ ਸੋਸ਼ਲ ਮੀਡੀਆ ਉਪਰ ਵੀ ਵਾਇਰਲ ਹੋ ਗਈ।

ਇਹ ਵੀ ਪੜ੍ਹੋ- ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਅਗਲੇ ਦਿਨ 14 ਸਤੰਬਰ ਦੀ ਸਵੇਰ ਕਰੀਬ 6.30 ਵਜੇ ਜਦੋਂ ਉਸਦੀ ਮਾਤਾ ਬਲਵਿੰਦਰ ਕੌਰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸਨ ਤਾਂ ਰਸਤੇ ਵਿਚ ਸੁਖਵਿੰਦਰ ਸਿੰਘ ਅਤੇ ਇਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਮਾਰਕੁੱਟ ਕਰਦੇ ਹੋਏ ਮਾਤਾ ਨੂੰ ਜ਼ਖਮੀ ਕਰ ਦਿੱਤਾ ਗਿਆ, ਜਿਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਪੱਟੀ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਹਰਪਾਲ ਸਿੰਘ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸੁਖਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਸਰਕਾਰ ਵਿਚ ਵੱਡੀ ਪਹੁੰਚ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਸਨ। ਜਿਸ ਦੇ ਚੱਲਦਿਆਂ ਉਹ ਜ਼ਿਲੇ ਦੇ ਐੱਸ.ਐੱਸ.ਪੀ ਪਾਸੋਂ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਅਤੇ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ ਖ਼ਬਰ, ਜਾਣੋ ਵਿਭਾਗ ਦੀ Latest Update

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਹਰਪਾਲ ਸਿੰਘ ਦੇ ਬਿਆਨਾਂ ਹੇਠ ਸੁਖਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ, ਮਨਜੀਤ ਕੌਰ ਪਤਨੀ ਬਲਵੀਰ ਸਿੰਘ, ਸਾਜਨ ਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਅਤੇ ਨਵਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਵਾਸੀਆਨ ਪਿੰਡ ਵਾਂ ਤਾਰਾ ਸਿੰਘ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News