ਬੇਹੋਸ਼ੀ ਦੀ ਹਾਲਤ ’ਚ ਮਿਲੇ ਅਣਪਛਾਤੇ ਵਿਅਕਤੀ ਦੀ ਮੌਤ
Saturday, Apr 26, 2025 - 02:11 PM (IST)

ਬਟਾਲਾ (ਸਾਹਿਲ)- ਬੇਹੋਸ਼ੀ ਦੀ ਹਾਲਤ ਵਿਚ ਮਿਲੇ ਅਣਪਛਾਤੇ ਵਿਅਕਤੀ ਦੀ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਚ ਮੌਤ ਹੋਣ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਘਣੀਏ ਕੇ ਬਾਂਗਰ ਦੇ ਐੱਸ.ਆਈ ਨਰਜੀਤ ਸਿੰਘ ਨੇ ਦੱਸਿਆ ਕਿ ਥਾਣੇ ਅਧੀਨ ਆਉਂਦੇ ਪਿੰਡ ਸੁੰਡਲ ਦੇ ਜਠੇਰਿਆਂ ਦੀ ਜਗ੍ਹਾ ਤੋਂ ਇਕ ਅਣਪਛਾਤਾ ਸਿੱਖ ਵਿਅਕਤੀ ਬੇਹੋਸ਼ੀ ਦੀ ਹਾਲਤ ਵਿਚ ਪਿਆ ਸੀ, ਜਿਸ ਬਾਰੇ ਸੂਚਨਾ ਮਿਲਣ ਉਪਰੰਤ ਉਹ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਬੇਹੋਸ਼ ਹੋਏ ਵਿਅਕਤੀ ਨੂੰ ਤੁਰੰਤ ਇਲਾਜ ਲਈ ਐਂਬੂਲੈਂਸ 108 ਦੀ ਮਦਦ ਨਾਲ ਫਤਿਹਗੜ੍ਹ ਚੂੜੀਆਂ ਦੇ ਸਰਕਾਰੀ ਹਸਪਤਾਲ ਵਿਖੇ ਪਹੁੰਚਾਇਆ, ਜਿਥੋਂ ਡਾਕਟਰਾਂ ਨੇ ਵਿਅਕਤੀ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ, ਜਿਥੇ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਸ਼ਰਮਨਾਕ ਕਾਰਾ: ਮੁੰਡੇ ਨਾਲ 2 ਵਿਅਕਤੀਆਂ ਨੇ ਪਹਿਲਾਂ ਟੱਪੀਆਂ ਹੱਦਾਂ, ਫਿਰ ਕਰ 'ਤੀ ਵੀਡੀਓ ਵਾਇਰਲ
ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਸ਼ਨਾਖਤ ਕਰਵਾਉਣ ਦੀ ਕਾਫੀ ਕੋਸ਼ਿਸ਼ ਕੀਤੀ ਗਈ ਪਰ ਪਛਾਣ ਨਾ ਹੋਣ ’ਤੇ ਇਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ 72 ਘੰਟੇ ਲਈ ਸਿਵਲ ਹਸਪਤਾਲ ਬਟਾਲਾ ਦੇ ਡੈੱਡ ਹਾਊਸ ਵਿਚ ਰਖਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੰਗਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਵਿਦਿਅਕ ਅਦਾਰੇ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8