ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਅਣਪਛਾਤੇ ਨੌਜਵਾਨ ਦੀ ਮੌਤ
Saturday, Aug 03, 2024 - 11:34 AM (IST)
 
            
            ਗੁਰਦਾਸਪੁਰ(ਵਿਨੋਦ)-ਬੀਤੀ ਦੇਰ ਰਾਤ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ ਡੀ. ਐੱਮ. ਯੂ. ਰੇਲਗੱਡੀ ਦੇ ਹੇਠਾਂ ਆਉਣ ਕਾਰਨ ਇਕ ਅਣਪਛਾਤੇ ਨੌਜਵਾਨ ਦੀ ਮੌਤ ਹੋ ਗਈ। ਰੇਲਵੇ ਪੁਲਸ ਚੌਕੀ ਗੁਰਦਾਸਪੁਰ ਦੇ ਪੁਲਸ ਕਰਮਚਾਰੀਆਂ ਨੇ ਲਾਸ਼ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਨਵੇਂ ਟਰਾਂਸਫਾਰਮਰ ਲਗਾ ਰਹੇ ਨੌਜਵਾਨ ਦੀ ਕਰੰਟ ਲੱਗਣ ਕਾਰਣ ਮੌਤ
ਇਸ ਸਬੰਧੀ ਰੇਲਵੇ ਪੁਲਸ ਚੌਕੀ ਇੰਚਾਰਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਇਕ ਅਣਪਛਾਤੇ ਨੌਜਵਾਨ ਦੀ ਮੌਤ ਡੀ. ਐੱਮ. ਯੂ. ਅੰਮ੍ਰਿਤਸਰ ਤੋਂ ਪਠਾਨਕੋਟ ਨੂੰ ਜਾਣ ਵਾਲੀ ਰੇਲਗੱਡੀ ਹੇਠਾਂ ਆਉਣ ਕਾਰਨ ਹੋ ਗਈ। ਇਹ ਘਟਨਾ ਗੁਰਦਾਸਪੁਰ-ਧਾਰੀਵਾਲ ਦਰਮਿਆਨ ਰੇਲਵੇ ਲਾਈਨ ’ਤੇ ਵਾਪਰੀ। ਉਨ੍ਹਾਂ ਕਿਹਾ ਕਿ ਨੌਜਵਾਨ ਦੀ ਸ਼ਨਾਖ਼ਤ ਲਈ ਲਾਸ਼ ਸਿਵਲ ਹਸਪਤਾਲ ਗੁਰਦਾਸਪੁਰ ਦੀ ਮੋਰਚਰੀ ’ਚ 72 ਘੰਟਿਆਂ ਦੇ ਲਈ ਰੱਖਵਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵਾਪਰਿਆ ਵੱਡਾ ਹਾਦਸਾ, ਕੜਾਹੇ 'ਚ ਡਿੱਗਿਆ ਸੇਵਾਦਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                            