ਛੁੱਟੀ ''ਤੇ ਘਰ ਆਏ ASI ਦੀ ਮੌਤ

05/21/2024 12:50:38 PM

ਬਟਾਲਾ (ਸਾਹਿਲ)-ਪੰਜਾਬ ਵਿਚ ਪੈ ਰਹੀ ਕੜਾਕੇ ਦੀ ਗਰਮੀ ਕਾਰਨ ਹਾਰਟ ਅਟੈਕ ਨਾਲ ਏ. ਐੱਸ. ਆਈ. ਦੀ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਮੁਤਾਬਕ ਪਰਮਜੀਤ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਬਲੌਰਪੁਰ ਛੋਟਾ, ਜੋ ਕਿ ਪੰਜਾਬ ਪੁਲਸ ਵਿਚ ਬਤੌਰ ਏ. ਐੱਸ. ਆਈ. ਨੌਕਰੀ ਕਰਦਾ ਸੀ ਅਤੇ ਐੱਸ. ਐੱਸ. ਪੀ. ਤਰਨਤਾਰਨ ਨਾਲ ਗੰਨਮੈਨ ਵਜੋਂ ਤਾਇਨਾਤ ਸੀ, ਦੀ ਬੀਤੇ ਕੱਲ ਆਪਣੇ ਘਰ ਛੁੱਟੀ ਆਇਆ ਸੀ ਕਿ ਅਚਾਨਕ ਇਸਦੀ ਤਬੀਅਤ ਖਰਾਬ ਹੋ ਗਈ, ਜਿਸਦੇ ਬਾਅਦ ਪਰਿਵਾਰ ਵਾਲੇ ਇਸ ਨੂੰ ਇਲਾਜ ਲਈ ਹਸਪਤਾਲ ਵਿਖੇ ਲੈ ਜਾ ਰਹੇ ਸੀ ਕਿ ਰਸਤੇ ਵਿਚ ਇਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਦੋ ਦੋਸਤਾਂ ਨਾਲ ਵਾਪਰਿਆ ਵੱਡਾ ਹਾਦਸਾ, ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਇਕ ਦੀ ਮੌਤ, ਦੂਜਾ ਜ਼ਖ਼ਮੀ

ਓਧਰ, ਉਪਰੋਕਤ ਮਾਮਲੇ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ 174 ਸੀ. ਆਰ. ਪੀ. ਸੀ. ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਗਰਮੀ ਵਧਣ ਨਾਲ ਡੇਂਗੂ ਤੇ ਚਿਕਨਗੁਨੀਆਂ ਦੇ ਪਾਜ਼ੇਟਿਵ ਕੇਸ ਆਏ ਸਾਹਮਣੇ, ਸਿਹਤ ਵਿਭਾਗ ਵਲੋਂ ਸਖ਼ਤ ਹਦਾਇਤਾਂ ਜਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

 


Shivani Bassan

Content Editor

Related News