ਗਰਮੀ ਕਾਰਨ ਵਿਅਕਤੀ ਦੀ ਮੌਤ
Monday, Jul 01, 2024 - 12:51 PM (IST)

ਬਟਾਲਾ (ਸਾਹਿਲ)-ਪਿੰਡ ਤਲਵੰਡੀ ਰਾਮਾ ਵਿਖੇ ਗਰਮੀ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਸ ਚੌਕੀ ਮਾਲੇਵਾਲ ਦੇ ਏ. ਐੱਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਆਲਮ ਪੁੱਤਰ ਅਬਦੁੱਲ ਵਾਸੀ ਪੱਛਮ ਬੰਗਾਲ, ਜੋ ਕਿ ਪਿੰਡ ਤਲਵੰਡੀ ਰਾਮਾ ਵਿਖੇ ਸਾਥੀਆਂ ਸਮੇਤ ਕਿਸਾਨ ਪ੍ਰਗਟ ਸਿੰਘ ਦੇ ਖੇਤਾਂ ਵਿਚ ਝੋਨਾ ਲਗਾਉਣ ਲਈ ਆਇਆ ਸੀ ਅਤੇ ਉਥੇ ਬੰਬੀ ’ਤੇ ਬੈਠਾ ਹੋਇਆ ਸੀ ਕਿ ਅਚਾਨਕ ਇਸ ਦੀ ਤਬੀਅਤ ਖ਼ਰਾਬ ਹੋ ਗਈ, ਜਿਸਦੇ ਬਾਅਦ ਇਸ ਨੂੰ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਇਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਏ. ਐੱਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਗਰਮੀ ਕਾਰਨ ਉਕਤ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ’ਤੇ ਇਸਦੇ ਨਾਲ ਆਏ ਸਾਥੀਆਂ ਦੇ ਬਿਆਨਾਂ ’ਤੇ ਥਾਣਾ ਡੇਰਾ ਬਾਬਾ ਨਾਨਕ ਵਿਖੇ 174 ਸੀਆਰ.ਪੀ.ਸੀ ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ।