ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਪਿੰਡ ਦੇ 20 ਨੌਜਵਾਨ ਦੁਨੀਆ ਨੂੰ ਕਰ ਚੁੱਕੇ ਅਲਵਿਦਾ

Friday, Aug 25, 2023 - 11:49 AM (IST)

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਪਿੰਡ ਦੇ 20 ਨੌਜਵਾਨ ਦੁਨੀਆ ਨੂੰ ਕਰ ਚੁੱਕੇ ਅਲਵਿਦਾ

ਜੈਂਤੀਪੁਰ/ਕੱਥੂਨੰਗਲ (ਬਲਜੀਤ/ਤੱਗੜ)- ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਚਾਚੋਵਾਲੀ ਵਿਖੇ ਇਕ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਗਿਆ। ਮ੍ਰਿਤਕ ਪਰਮਜੀਤ ਸਿੰਘ ਉਰਫ ਭਾਗੋ ਪੁੱਤਰ ਕਿਰਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਮਜੀਤ ਸਿੰਘ ਨਸ਼ੇ ਕਰਨ ਦਾ ਆਦੀ ਸੀ ਅਤੇ ਉਸਦੀ ਨਸ਼ਾ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਗਈ। ਪਿੰਡ ਦੇ ਸਰਪੰਚ ਸਤਨਾਮ ਸਿੰਘ ਚਾਚੋਵਾਲੀ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਕੁਝ ਨਸ਼ਾ ਸਮੱਗਲਰ ਸਾਡੇ ਪਿੰਡ ਆ ਕੇ ਨਸ਼ਾ ਵੇਚ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਦੇ ਹੀ ਕਰੀਬ 20 ਨੌਜਵਾਨ ਨਸ਼ਿਆਂ ਕਾਰਨ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ।

ਇਹ ਵੀ ਪੜ੍ਹੋ- ਸੁਖਬੀਰ ਬਾਦਲ ਨੂੰ ਵੱਡੀ ਰਾਹਤ, ਹਾਈਕੋਰਟ ਨੇ ਰੱਦ ਕੀਤੀ FIR

ਇਸ ਸਬੰਧੀ ਪੁਲਸ ਚੌਂਕੀ ਜੈਂਤੀਪੁਰ ਦੇ ਇੰਚਾਰਜ ਏ. ਐੱਸ. ਆਈ. ਅਮਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕਦਾ ਹੈ। ਜਦ ਥਾਣਾ ਕੱਥੂਨੰਗਲ ਦੇ ਐੱਸ. ਐੱਚ. ਓ. ਨਵਤੇਜ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ 14 ਅਗਸਤ ਨੂੰ ਪਿੰਡ ਵਿਚ ਤਲਾਸ਼ੀ ਮੁਹਿੰਮ ਚਲਾ ਕੇ 4 ਨੌਜਵਾਨਾਂ ਨੂੰ ਨਸ਼ੇ ਸਮੇਤ ਕਾਬੂ ਕੀਤਾ ਗਿਆ ਸੀ ਅਤੇ ਮੁਕੱਦਮੇ ਦਰਜ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਨਸ਼ੇ ਕਾਰਨ ਮਰਨ ਵਾਲੇ ਨੌਜਵਾਨ ਦੇ ਪਰਿਵਾਰਕ ਮੈਂਬਰਾ ਦੇ ਬਿਆਨਾਂ ’ਤੇ ਮੁਲਜ਼ਮ ਖ਼ਿਲਾਫ਼ ਮੁਕੱਦਮੇ ਦਰਜ ਕੀਤੇ ਜਾਣਗੇ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ- ਦੇਸ਼ ਲਈ ਪਾਕਿ 'ਚ ਜਾਸੂਸੀ ਕਰਨ ਵਾਲੇ 8 ਜਾਸੂਸਾਂ 'ਚੋਂ 6 ਨੇ ਦੁਨੀਆ ਨੂੰ ਕਿਹਾ ਅਲਵਿਦਾ, 2 ਦੀ ਹਾਲਾਤ ਬਦ ਤੋਂ ਬਦਤਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News