ਨਸ਼ੇ ਦੀ ਓਵਰ ਡੋਜ਼ ਕਾਰਣ ਨੌਜਵਾਨ ਦੀ ਮੌਤ
Sunday, Sep 03, 2023 - 12:56 PM (IST)

ਅਜਨਾਲਾ (ਗੁਰਜੰਟ)- ਕਸਬਾ ਗੱਗੋਮਾਹਲ ਵਿਖੇ ਇਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਾਉਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਭੜਕੇ ਪਿੰਡ ਵਾਸੀਆਂ ਨੇ ਡੇਰਾ ਬਾਬਾ ਨਾਨਕ-ਅਜਨਾਲਾ ਮੇਨ ਰੋਡ ਜਾਮ ਕਰ ਕੇ ਪੁਲਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਚੌਂਕੀ ਇੰਚਾਰਜ ਗੱਗੋਮਾਹਲ ਖ਼ਿਲਾਫ਼ ਨਸ਼ਾ ਵੇਚਣ ਵਾਲਿਆਂ ’ਤੇ ਕੋਈ ਕਾਰਵਾਈ ਨਾ ਕਰਨ ਦੇ ਇਲਜ਼ਾਮ ਲਾਏ ਗਏ।
ਇਹ ਵੀ ਪੜ੍ਹੋ- ਕੁੜੀ ਦੀ ਫਾਹੇ ਨਾਲ ਲਟਕਦੀ ਮਿਲੀ ਲਾਸ਼, ਪਿਓ ਨੇ ਕਿਹਾ ਮੇਰੀ ਪਤਨੀ ਨੇ ਭਾਬੀਆਂ ਨਾਲ ਮਿਲ ਕੀਤਾ ਕਤਲ
ਇਸ ਮੌਕੇ ਮ੍ਰਿਤਕ ਗੁਰਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਗੱਗੋਮਾਹਲ ਉਮਰ ਕਰੀਬ 32 ਸਾਲ ਦੀ ਮਾਤਾ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਨਸ਼ੇ ਦਾ ਆਦੀ ਸੀ ਅਤੇ ਬੀਤੀ ਸਵੇਰ ਤੋਂ ਹੀ ਘਰੋਂ ਬਾਹਰ ਗਿਆ ਹੋਇਆ ਸੀ, ਜਿਸ ਤੋਂ ਬਾਅਦ ਦੁਪਹਿਰ ਸਮੇਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਗੁਰਪ੍ਰੀਤ ਦੀ ਨਸ਼ੇ ਦਾ ਟੀਕਾ ਲਾਉਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿਚੋਂ ਨਸ਼ੇ ਦਾ ਮੁਕੰਮਲ ਤੌਰ ’ਤੇ ਖ਼ਾਤਮਾ ਕੀਤਾ ਜਾਵੇ ਤਾਂ ਨਸ਼ੇ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਡੇਢ ਦਹਾਕਾ ਸਿਡਨੀ ਤੋਂ ਪਿੰਡ ਆਉਣ ਨੂੰ ਤਰਸਦਾ ਰਿਹਾ ਨੌਜਵਾਨ, ਇਕੋ ਝਟਕੇ ਸਭ ਕੁਝ ਹੋ ਗਿਆ ਖ਼ਤਮ
ਇਸ ਮੌਕੇ ਪਹੁੰਚੇ ਡਿਵੀਜ਼ਨ ਅਜਨਾਲਾ ਦੇ ਡੀਐਸਪੀ ਡਾ. ਰਿਪੁਤਾਪਨ ਸਿੰਘ ਸੰਧੂ ਨੇ ਕਿਹਾ ਕਿ ਨਸ਼ੇ ਦੇ ਵਿਰੋਧ ਵਿਚ ਜ਼ੀਰੋ ਬਣਾਈ ਜਾ ਰਹੀ ਹੈ ਅਤੇ ਜੇਕਰ ਕੋਈ ਅਧਿਕਾਰੀ ਵੀ ਇਸ ਵਿਚ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਸੁਰੱਖਿਆ ਏਜੰਸੀਆਂ ਆਈਆਂ ਹਰਕਤ 'ਚ, ਸਰਹੱਦੀ ਖ਼ੇਤਰ 'ਚੋਂ ਬਰਾਮਦ ਹੋਈਆਂ ਇਹ ਵਸਤੂਆਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8