ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਦੀ ਮੌਤ, 5 ਵਿਰੁੱਧ ਮਾਮਲਾ ਦਰਜ
Monday, Nov 11, 2024 - 06:19 PM (IST)

ਬਾਬਾ ਬਕਾਲਾ ਸਾਹਿਬ (ਰਾਕੇਸ਼)- ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਸਠਿਆਲਾ ਵਿਖੇ ਪੁਰਾਣੀ ਰੰਜਿਸ ਦੇ ਚਲਦਿਆਂ ਇਕ ਧਿਰ ਵੱਲੋਂ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਸਠਿਆਲਾ ਦੀ ਕੁੱਟਮਾਰ ਕੀਤੀ ਗਈ, ਜਿਸਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਲਿਆਦਾ ਗਿਆ, ਪਰ ਹਾਲਤ ਨਾਜ਼ੁਕ ਹੋਣ ਕਾਰਨ ਉਸਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਭੇਜ ਦਿਤਾ ਗਿਆ, ਜਿਥੇ ਉਹ ਜ਼ਖਮਾਂ ਦੀ ਤਾਬ ਨਾਲ ਝੱਲਦਾ ਹੋਇਆ ਦਮ ਤੋੜ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ
ਇਸ ਸਬੰਧ ਵਿਚ ਮ੍ਰਿਤਕ ਦੇ ਚਾਚਾ ਜਸਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਥਾਣਾ ਬਿਆਸ ਨੂੰ ਦਿਤੀ ਗਈ, ਜਿਥੇ ਪੁਲਿਸ ਵੱਲੋਂ ਪੰਜ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8