ਕਰਜ਼ੇ ਤੋਂ ਪਰੇਸ਼ਾਨ ਇਕ ਹੋਰ ਕਿਸਾਨ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ
Monday, Apr 25, 2022 - 06:21 PM (IST)

ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ਦੇ ਪਿੰਡ ਫਤਿਹਗੜ੍ਹ ਸ਼ੂਕਰ ਚੱਕ 'ਚ ਇਕ ਕਿਸਾਨ ਨੇ ਪਰੇਸ਼ਾਨ ਹੋ ਕੇ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਗੁਰਲਾਲ ਸਿੰਘ ਵਜੋਂ ਹੋਈ ਹੈ, ਜੋ 4 ਏਕੜ ਜ਼ਮੀਨ ਦਾ ਮਾਲਕ ਸੀ। ਮ੍ਰਿਤਕ 2 ਬੱਚਿਆਂ ਦਾ ਪਿਓ ਸੀ।
ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਵੱਡੀ ਵਾਰਦਾਤ: ਕੈਨੇਡਾ ਤੋਂ ਆਏ ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਨੇ ਬੈਂਕ ਤੋਂ ਕਰਜ਼ਾ ਲਿਆ ਹੋਇਆ ਸੀ, ਜਿਸ ਕਾਰਨ ਬੈਂਕ ਵਾਲੇ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ। ਇਸੇ ਪਰੇਸ਼ਾਨ ਦੇ ਕਾਰਨ ਉਸ ਨੇ ਖੁਦ ਨੂੰ ਗੋਲੀ ਮਾਰ ਲਈ। ਮ੍ਰਿਤਕ ਆਪਣਾ ਕਰਜ਼ਾ ਉਤਾਰਨ ਲਈ ਪਹਿਲਾਂ ਵੀ ਜ਼ਮੀਨ ਵੇਚ ਚੁੱਕਾ ਸੀ। ਕਰਜ਼ਾ ਹੋਰ ਹੋਣ ਕਾਰਨ ਉਸ ’ਤੇ ਬੈਂਕ ਵਾਲੇ ਪੈਸੇ ਮੋੜਨ ਲਈ ਦਬਾਅ ਪਾ ਰਹੇ ਸਨ। ਪੈਸੇ ਨਾ ਹੋਣ ਕਾਰਨ ਉਸ ਨੇ ਖ਼ੁਦਕੁਸ਼ੀ ਕਰ ਲਈ।