ਕਰਜ਼ ਵਾਪਸ ਨਾ ਮੋੜਨ ’ਤੇ ਟਰੈਕਟਰ ਖੋਹ ਕੇ ਲੈ ਜਾਣ ਦੀ ਟੈਨਸ਼ਨ ’ਚ ਨੌਜਵਾਨ ਨੇ ਕੀਤੀ ਖੁਦਕੁਸ਼ੀ
Thursday, May 13, 2021 - 04:01 PM (IST)
ਤਰਨਤਾਰਨ (ਰਾਜੂ) - ਜ਼ਿਲ੍ਹਾ ਤਰਨਤਾਰਨ ਦੇ ਪਿੰਡ ਚੱਕ ਬਾਂਹਬਾ ਵਿਖੇ ਕਰਜ਼ੇ ’ਤੇ ਲਿਆ ਟਰੈਕਟਰ ਖੋਹ ਕੇ ਲੈ ਜਾਣ ਦੀ ਪ੍ਰੇਸ਼ਾਨੀ ਤੋਂ ਤੰਗ ਆ ਕੇ ਨੌਜਵਾਨ ਮੁੰਡੇ ਵਲੋਂ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਖਾਲੜਾ ਪੁਲਸ ਨੇ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਜੋਗਿੰਦਰ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਚੱਕ ਬਾਂਹਬਾ ਨੇ ਦੱਸਿਆ ਕਿ ਉਸ ਦੇ 2 ਬੱਚੇ, ਇਕ ਮੁੰਡਾ ਅੰਮ੍ਰਿਤਪਾਲ ਸਿੰਘ (23 ਸਾਲ) ਅਤੇ ਕੁੜੀ ਲਵਪ੍ਰੀਤ ਕੌਰ ਹੈ।
ਪੜ੍ਹੋ ਇਹ ਵੀ ਖਬਰ - ਕੱਪੜੇ ਸੁੱਕਣੇ ਪਾਉਣ ਨੂੰ ਲੈ ਕੇ ਦੋ ਜਨਾਨੀਆਂ 'ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, 1 ਦੀ ਮੌਤ (ਤਸਵੀਰਾਂ)
ਉਨ੍ਹਾਂ ਦੱਸਿਆ ਕਿ ਉਸ ਨੇ ਕੁਝ ਸਮਾਂ ਪਹਿਲਾਂ ਗੁਰਵੇਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮੱਦਰ ਮਥਰਾ ਭਾਗੀ ਕੋਲੋਂ ਟਰੈਕਟਰ ਲੈਣ ਵਾਸਤੇ 2 ਲੱਖ ਰੁਪਏ ਵਿਆਜ਼ ’ਤੇ ਕਰਜ਼ਾ ਲਿਆ ਸੀ। ਕੁਝ ਸਮੇਂ ਬਾਅਦ ਉਕਤ ਵਿਅਕਤੀ ਉਸ ’ਤੇ ਕਰਜ਼ਾ ਵਾਪਸ ਕਰਨ ਲਈ ਦਬਾਅ ਪਾਉਣ ਲੱਗ ਪਿਆ ਅਤੇ 10 ਮਈ ਨੂੰ ਦੁਪਹਿਰ 3 ਵਜੇ ਗੁਰਵੇਲ ਸਿੰਘ, ਅੰਗਰੇਜ਼ ਸਿੰਘ ਅਤੇ ਗੁਰਮੇਜ ਸਿੰਘ ਨਾਮਕ ਵਿਅਕਤੀ ਸਾਡੀ ਬਹਿਕ ’ਤੇ ਆਏ ਅਤੇ ਉਸ ਦਾ ਅਰਜਨ ਟਰੈਕਟਰ ਸਮੇਤ ਰੀਪਰ ਧੱਕੇਸ਼ਾਹੀ ਕਰਦਿਆਂ ਆਪਣੇ ਨਾਲ ਲੈ ਗਏ। ਉਸ ਦੇ ਮੁੰਡੇ ਅੰਮ੍ਰਿਤਪਾਲ ਸਿੰਘ ਨੇ ਟਰੈਕਟਰ ਲੈ ਜਾਣ ਦੀ ਟੈਨਸ਼ਨ ’ਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।
ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ : ਪਾਰਲਰ ਗਈ ਕੁੜੀ ਦਾ ‘ਕਤਲ’, ਲਾਸ਼ ’ਤੇ ਪਿਸਤੌਲ ਰੱਖ ਫ਼ਰਾਰ ਹੋਇਆ ਕਾਤਲ
ਇਸ ਸਬੰਧੀ ਏ.ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਗੁਰਵੇਲ ਸਿੰਘ ਪੁੱਤਰ ਜੋਗਿੰਦਰ ਸਿੰਘ, ਅੰਗਰੇਜ਼ ਸਿੰਘ ਪੁੱਤਰ ਗੁਰਵੇਲ ਸਿੰਘ ਵਾਸੀਆਨ ਮੱਦਰ ਮਥਰਾ ਭਾਗੀ ਅਤੇ ਗੁਰਮੇਜ ਸਿੰਘ ਪੁੱਤਰ ਉਜਾਗਰ ਸਿੰਘ ਵਾਸੀ ਚੱਕ ਬਾਂਹਬਾ ਖ਼ਿਲਾਫ਼ ਮੁਕੱਦਮਾ ਨੰਬਰ 33 ਧਾਰਾ 306/34 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖਬਰ - ਕੋਰੋਨਾ ਦੇ ਵਧਦੇ ਕਹਿਰ ’ਚ ਜੇਕਰ ‘ਬੱਚਿਆਂ’ ’ਚ ਦਿਖਾਈ ਦੇਣ ਇਹ ‘ਲੱਛਣ’, ਤਾਂ ਜ਼ਰੂਰ ਕਰਵਾਓ ਕੋਰੋਨਾ ਟੈਸਟ