ਸ਼ਹੀਦੀ ਦਿਹਾੜੇ ਮੌਕੇ ‘ਮਾਤਮੀ ਬਿਗਲ’ ਵਜਾਉਣ ਦਾ ਫ਼ੈਸਲਾ CM ਮਾਨ ਵਾਪਸ ਲੈਣ: ਗਿਆਨੀ ਰਘਬੀਰ ਸਿੰਘ

Sunday, Dec 24, 2023 - 06:31 PM (IST)

ਸ਼ਹੀਦੀ ਦਿਹਾੜੇ ਮੌਕੇ ‘ਮਾਤਮੀ ਬਿਗਲ’ ਵਜਾਉਣ ਦਾ ਫ਼ੈਸਲਾ CM ਮਾਨ ਵਾਪਸ ਲੈਣ: ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਸਬੰਧ ਵਿਚ 27 ਦਸੰਬਰ ਨੂੰ ਪੰਜਾਬ ਸਰਕਾਰ ਵਲੋਂ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਸਿੱਖ ਸਿਧਾਂਤਾਂ ਦੇ ਨਾ-ਅਨੁਕੂਲ ਕਰਾਰ ਦਿੰਦਿਆਂ ਆਖਿਆ ਹੈ ਕਿ ਪੰਜਾਬ ਸਰਕਾਰ ਨੂੰ ਇਹ ਫ਼ੈਸਲਾ ਤੁਰੰਤ ਵਾਪਸ ਲੈ ਕੇ ਸਿੱਖ ਪਰੰਪਰਾਵਾਂ ਦੇ ਅਨੁਸਾਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾ-ਸਤਿਕਾਰ ਅਰਪਿਤ ਕਰਨਾ ਚਾਹੀਦਾ ਹੈ। 

ਇਹ ਵੀ ਪੜ੍ਹੋ-  ਸਮਾਜ ਵਿਰੋਧੀ ਅਨਸਰਾਂ ’ਤੇ ਭਾਰੀ ਰਹੀ ਪੰਜਾਬ ਪੁਲਸ, ਇਸ ਸਾਲ ਗੈਂਗਸਟਰਾਂ ਤੇ ਸਮੱਗਲਰਾਂ ਦਾ ਕਾਰੋਬਾਰ ਰਿਹਾ ‘ਠੰਡਾ’

ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੇ ਮਾਨਵ ਜਾਤੀ ਲਈ ਲਾਸਾਨੀ ਪਰਉਪਕਾਰ ਨੂੰ ਸ਼ਰਧਾ ਭੇਟ ਕਰਨ ਲਈ ਪੰਜਾਬ ਸਰਕਾਰ ਦੀ ਭਾਵਨਾ ਬੇਸ਼ੱਕ ਸ਼ੁੱਧ ਹੋਵੇ ਪਰ ਸਿੱਖ ਪਰੰਪਰਾ ਵਿਚ ‘ਨਿੱਕੀਆਂ ਜਿੰਦਾ, ਵੱਡੇ ਸਾਕੇ’ ਕਰਕੇ ਜਾਣੇ ਜਾਂਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ‘ਮਾਤਮੀ ਬਿਗਲ’ ਵਜਾਉਣ ਦਾ ਫ਼ੈਸਲਾ ਸ਼ਹਾਦਤ ਦੇ ਲਾਸਾਨੀ ਸਿੱਖ ਸੰਕਲਪ ਨੂੰ ਠੇਸ ਪਹੁੰਚਾਉਣ ਵਾਲਾ ਹੈ।

 ਇਹ ਵੀ ਪੜ੍ਹੋ- ਤਰਨਤਾਰਨ 'ਚ ਰੰਜਿਸ਼ ਦੇ ਚੱਲਦਿਆਂ ਕੀਤੀ ਅੰਨ੍ਹੇਵਾਹ ਫਾਈਰਿੰਗ, ਇਕ ਦੀ ਮੌਤ, 3 ਗੰਭੀਰ ਜ਼ਖ਼ਮੀ

ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖ ਪਰੰਪਰਾ ਅਨੁਸਾਰ ਸ਼ਹਾਦਤ ਮਹਾਨ ਪਰਉਪਕਾਰ ਹਿੱਤ ਦਿੱਤੀ ਜਾਂਦੀ ਹੈ ਅਤੇ ਸ਼ਹੀਦੀਆਂ ਤੋਂ ਬਾਅਦ ਸਿੱਖ ਅਵਚੇਤਨ ਦੇ ਅੰਦਰ ਜਬਰ-ਜ਼ੁਲਮ ਦੇ ਖ਼ਿਲਾਫ਼ ਜੂਝਣ ਲਈ ਜੋਸ਼ ਅਤੇ ਚੜ੍ਹਦੀਕਲਾ ਦਾ ਜਜ਼ਬਾ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖ ਕੌਮ ਨੂੰ ਮੀਰੀ-ਪੀਰੀ ਦਾ ਸਿਧਾਂਤ ਦੇ ਕੇ ਸ਼ਸਤਰਧਾਰੀ ਬਣਾਇਆ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਕੌਮ ਅੰਦਰ ਚੜ੍ਹਦੀਕਲਾ ਦਾ ਜਜ਼ਬਾ ਪੈਦਾ ਕਰਨ ਲਈ ਖਾਲਸਾ ਪੰਥ ਦੀ ਸਾਜਨਾ ਅਤੇ ਹੋਲਾ-ਮਹੱਲਾ ਦੀ ਪਰੰਪਰਾ ਆਰੰਭ ਕੀਤੀ ਸੀ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਪਹਿਲਾ ਕੋਰੋਨਾ ਪਾਜ਼ੇਟਿਵ ਮਾਮਲਾ ਆਇਆ ਸਾਹਮਣੇ, ਲੰਡਨ ਦੀ ਰਹਿਣ ਵਾਲੀ ਹੈ ਔਰਤ

ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਚਮਕੌਰ ਦੀ ਗੜ੍ਹੀ ਵਿਚ ਵੱਡੇ ਸਾਹਿਬਜ਼ਾਦਿਆਂ ਦੀਆਂ ਜੰਗ ਦੇ ਮੈਦਾਨ ਵਿਚ ਜੂਝਦਿਆਂ ਸ਼ਹੀਦੀਆਂ ਹੋਣ ‘ਤੇ ਜੈਕਾਰੇ ਲਗਾਏ ਸਨ। ਛੋਟੇ ਸਾਹਿਬਜ਼ਾਦਿਆਂ ਨੇ ਵੀ ਸ਼ਹੀਦੀ ਦੇਣ ਵੇਲੇ ਜੈਕਾਰੇ ਲਗਾ ਚੜ੍ਹਦੀਕਲਾ ਦਾ ਸਬੂਤ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ  ਸਿੱਖ ਪਰੰਪਰਾ ਨੂੰ ਸਮਝਦਿਆਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ‘ਮਾਤਮੀ ਬਿਗਲ’ ਵਜਾਉਣ ਦਾ ਫੈਸਲਾ ਤੁਰੰਤ ਵਾਪਸ ਲੈਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News