ਅਟਾਰੀ ਵਾਹਘਾ ਸਰਹੱਦ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਲਈ ਨਿਰਣਾਇਕ ਯਤਨ ਕੀਤੇ ਜਾਣਗੇ : ਨਵੀਨ ਜਿੰਦਲ

Monday, Jun 24, 2024 - 12:47 PM (IST)

ਅੰਮ੍ਰਿਤਸਰ(ਵਾਲੀਆ)- ਬੀਤੇ ਦਿਨ ਵਿਸ਼ਵ ਪੱਧਰੀ ਉਦਯੋਗਿਕ ਘਰਾਣੇ ਜਿੰਦਲ ਇੰਡਸਟਰੀਜ਼ ਦੇ ਚੇਅਰਮੈਨ ਅਤੇ ਮੈਂਬਰ ਪਾਰਲੀਮੈਂਟ ਨਵੀਨ ਜਿੰਦਲ ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੀ ਧਰਮ ਸੁਪਤਨੀ ਸਮੇਤ ਚਰਨ ਬੰਦਨਾ ਕਰ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਹਾਸਲ ਕਰਨ ਲਈ ਆਏ। ਇਸ ਮੌਕੇ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਦੇ ਚੇਅਰਮੈਨ ਰਜਿੰਦਰ ਸਿੰਘ ਮਰਵਾਹਾ ਦੀ ਅਗਵਾਈ ਹੇਠ ਸ਼ਹਿਰ ਦੇ ਉਦਯੋਗਿਕ ਘਰਾਣਿਆਂ ਦੇ ਸਰਬਰਾਹਾਂ ਨੇ ਨਵੀਨ ਜਿੰਦਲ ਨੂੰ ਫੁੱਲਾਂ ਦਾ ਗੁਲਦਸਤਾ ਅਤੇ ਸਿਰੋਪਾਓ ਭੇਟ ਕਰ ਕੇ ਉਨ੍ਹਾਂ ਦਾ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਚ ਆਓ ਭਗਤ ਕੀਤਾ।

ਇਹ ਵੀ ਪੜ੍ਹੋ-  ਸ਼ਰਾਰਤੀ ਲੋਕਾਂ ਨੂੰ ਸਖ਼ਤੀ ਨਾਲ ਨੱਥ ਪਾਉਣ ਦੀ ਮੁੱਖ ਲੋੜ : ਜਥੇਦਾਰ ਸ੍ਰੀ ਅਕਾਲ ਤਖ਼ਤ

ਰਜਿੰਦਰ ਮਰਵਾਹਾ ਨੇ ਜਿੰਦਲ ਜੋ ਹਾਲ ਹੀ ਵਿਚ ਸੰਪਨ ਹੋਈਆਂ ਪਾਰਲੀਮੈਂਟ ਚੋਣਾਂ ਵਿਚ ਕੁਰੂਕੁਸ਼ੇਤਰ ਹਲਕੇ ਤੋਂ ਮੈਂਬਰ ਪਾਰਲੀਮੈਂਟ ਚੁਣੇ ਗਏ ਹਨ, ਤੋਂ ਮੰਗ ਕੀਤੀ ਕਿ ਅਟਾਰੀ ਵਾਹਘਾ ਸਰਹੱਦ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਲਈ ਸਫਲ ਯਤਨ ਕੀਤੇ ਜਾਣ ਅਤੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਨੂੰ ਪਹਾੜੀ ਰਾਜਾਂ ਦੇ ਬਰਾਬਰ ਸਪੈਸ਼ਲ ਇਕਨਾਮਿਕ ਜ਼ੋਨ ਵਾਲੀਆਂ ਟੈਕਸ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਨਵੀਨ ਜਿੰਦਲ ਨੇ ਰਜਿੰਦਰ ਮਰਵਾਹਾ ਦੀ ਮੰਗ ਦੀ ਪ੍ਰੋੜਤਾ ਕਰਦਿਆਂ ਹੋਇਆਂ ਭਰੋਸਾ ਦਿੱਤਾ ਕਿ ਉਹ ਪੂਰੀ ਸ਼ਿੱਦਤ ਨਾਲ ਯਤਨ ਕਰਨਗੇ ਕਿ ਅਟਾਰੀ ਵਾਹਘਾ ਸਰਹੱਦ ਰਾਹੀਂ ਪਾਕਿਸਤਾਨ, ਅਫਗਾਨਿਸਤਾਨ ਅਤੇ ਹੋਰ ਮੱਧ ਪੂਰਬੀ ਦੇਸ਼ਾਂ ਨਾਲ ਵਪਾਰ ਮੁੜ ਸ਼ੁਰੂ ਕਰਨ ਲਈ ਸਰਕਾਰੀ ਪ੍ਰਵਾਨਗੀਆਂ ਜਾਰੀ ਕਰਾਈਆਂ ਜਾਣ।

ਇਹ ਵੀ ਪੜ੍ਹੋ-  ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਕੁੜੀ ਦੇ ਮੁਆਫ਼ੀ ਮੰਗਣ ਮਗਰੋਂ SGPC ਦੀ ਵੱਡੀ ਕਾਰਵਾਈ

ਉਨ੍ਹਾਂ ਇਸ ਮੁੱਦੇ ਨੂੰ ਵੀ ਉਭਾਰਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਤਰਜ਼ ਤੇ ਨਨਕਾਣਾ ਸਾਹਿਬ, ਲਾਹੌਰ ਆਦਿ ਲਈ ਵੀ ਲਾਂਘੇ ਖੋਲ੍ਹ ਦਿੱਤੇ ਜਾਣ ਤਾਂ ਕਿ ਦੋਵਾਂ ਹਮਸਾਏ ਮੁਲਕਾਂ ਦੇ ਦਹਾਕਿਆਂ ਤੋਂ ਵਿਛੜੇ ਲੋਕ ਸਮਾਜਿਕ, ਭਾਈਚਾਰਕ ਅਤੇ ਸਭਿਆਚਾਰ ਸਰਗਰਮੀਆਂ ਵਿੱਚ ਹਿੱਸਾ ਲੈ ਕੇ ਆਪਣੀਆਂ ਹਸਰਤਾਂ ਪੂਰੀਆਂ ਕਰ ਸਕਣ। ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਸਰਪ੍ਰਸਤ ਅੰਮ੍ਰਿਤਸਰ ਵਿਕਾਸ ਮੰਚ ਨੇ ਜਿੰਦਲ ਨੂੰ ਸੁਝਾਅ ਦਿੱਤਾ ਕਿ ਅੰਮ੍ਰਿਤਸਰ ਵਿਖੇ ਖੇਤੀ ਅਧਾਰਤ ਸਨਅਤਾਂ ਸਥਾਪਤ ਕਰਨ ਲਈ ਯੋਜਨਾ ਤਿਆਰ ਕੀਤੀ ਜਾਵੇ। ਇਸ ਮੌਕੇ ਹਰਪਾਲ ਸਿੰਘ ਆਹਲੂਵਾਲੀਆ ਅਤੇ ਕੁਲਵਿੰਦਰ ਸਿੰਘ ਮਰਵਾਹਾ ਨੇ ਅੰਮ੍ਰਿਤਸਰ ਦੇ ਸਨਅਤੀ ਦੇ ਵਿਕਾਸ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ, ਜਿਨ੍ਹਾਂ ਪ੍ਰਤੀ ਨਵੀਨ ਜਿੰਦਲ ਦਾ ਹਾਂਪੱਖੀ ਹੁੰਗਾਰਾ ਮਿਲਿਆ।

ਇਹ ਵੀ ਪੜ੍ਹੋ-  ਪੰਜਾਬ ਦੇ ਨੇਵੀ ਅਫ਼ਸਰ ਨਾਲ ਵੱਡਾ ਹਾਦਸਾ, ਹਫ਼ਤੇ ਤੋਂ ਨਹੀਂ ਲੱਗਾ ਕੋਈ ਸੁਰਾਗ, ਪਿਓ ਨੇ ਰੋ-ਰੋ ਦੱਸੀ ਇਹ ਗੱਲ (ਵੀਡੀਓ)

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News