ਵਾਈ-20 ਦੇ ਡੈਲੀਗੇਟ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Wednesday, Mar 15, 2023 - 12:05 AM (IST)

ਅੰਮ੍ਰਿਤਸਰ (ਸਰਬਜੀਤ)–ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੇਜ਼ਬਾਨੀ ’ਚ 15 ਮਾਰਚ ਨੂੰ ਹੋ ਰਹੇ ਵਾਈ-20 ਦੇ ਸਿਖ਼ਰ ਸੰਮੇਲਨ ’ਚ ਹਿੱਸਾ ਲੈਣ ਲਈ ਦੇਸ਼ ਅਤੇ ਵਿਦੇਸ਼ਾਂ ਤੋਂ ਪਹੁੰਚੇ ਪੈਨਲਿਸਟਾਂ ਅਤੇ ਡੈਲੀਗੇਟ ਦਾ ਯੂਨੀਵਰਸਿਟੀ ਪੁੱਜਣ 'ਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਸਰਬਜੋਤ ਸਿੰਘ ਬਹਿਲ ਅਤੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਰੋਡਵੇਜ਼ ਦੇ ਕੰਡਕਟਰ ਨੂੰ ਕੀਤਾ ਅਗਵਾ, ਬੱਸ ’ਚ ਔਰਤ ਨਾਲ ਟਿਕਟ ਨੂੰ ਲੈ ਕੇ ਹੋਇਆ ਸੀ ਝਗੜਾ
ਸਿਖ਼ਰ ਸੰਮੇਲਨ ਦੇ ਡੈਲੀਗੇਟ ਤੇ ਪੈਨਲਿਸਟ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਵੀ ਕੀਤਾ ਗਿਆ। ਉਨ੍ਹਾਂ ਜਲ੍ਹਿਆਂਵਾਲਾ ਬਾਗ ਵਿਚ ਜਾ ਕੇ ਇਸ ਨਾਲ ਸਬੰਧਤ ਇਤਿਹਾਸਕ ਕਾਰਨਾਮਿਆਂ ਪ੍ਰਤੀ ਆਪਣਾ ਸਤਿਕਾਰ ਵੀ ਭੇਟ ਕੀਤਾ। ਇਸ ਸਮੇਂ ਮਹਿਮਾਨਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਅਤੇ ਇਥੋਂ ਦੇ ਇਤਿਹਾਸ ਤੋਂ ਵੀ ਜਾਣੂ ਕਰਵਾਇਆ ਗਿਆ।