ਐਮਰਜੈਂਸੀ ਫਿਲਮ ’ਤੇ ਰੋਕ ਲਗਾਉਣ ਲਈ ਧਾਰਮਿਕ ਆਗੂਆਂ ਦਾ ਵਫਦ ਡੀ. ਸੀ. ਨੂੰ ਮਿਲਿਆ
Friday, Jan 17, 2025 - 02:39 PM (IST)
ਬਟਾਲਾ/ਕਿਲਾ ਲਾਲ ਸਿੰਘ (ਬੇਰੀ, ਭਗਤ)-ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਵੱਲੋਂ ਬਣਾਈ ਗਈ ਫਿਲਮ ਐਮਰਜੈਂਸੀ ਦੇ ਵਿਰੋਧ ਵਿਚ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਤੋਂ ਧਾਰਮਿਕ ਨੁਮਾਇੰਦਗੀ ਕਰ ਰਹੇ ਧਾਰਮਿਕ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ’ਚ ਧਾਰਮਿਕ ਆਗੂਆਂ ਦਾ ਵਫਦ ਜ਼ਿਲਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਫਿਲਮ ਐਮਰਜੈਂਸੀ ’ਤੇ ਤੁਰੰਤ ਰੋਕ ਲਗਾਉਣ ਲਈ ਮੰਗ ਪੱਤਰ ਸੌਂਪਿਆ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ 'ਚ ਦਾਖ਼ਲ ਹੋ ਲੁਟੇਰਿਆਂ ਨੇ ਚਲਾ 'ਤੀਆਂ ਗੋਲੀਆਂ
ਇਸ ਵਫਦ ’ਚ ਰਣਜੀਤ ਸਿੰਘ ਕਲਿਆਣਪੁਰ ਮੈਨੇਜਰ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ, ਗੁਰਮੁੱਖ ਸਿੰਘ ਖਾਲਸਾ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ, ਜਗਰੂਪ ਸਿੰਘ ਕਲਿਆਣਪੁਰ ਪ੍ਰਚਾਰਕ, ਸਿਮਰਨਜੀਤ ਸਿੰਘ ਕੋਟ ਟੋਡਰ ਮੱਲ, ਹਰਪ੍ਰੀਤ ਸਿੰਘ ਮੂਲੇਵਾਲ, ਸੰਦੀਪ ਸਿੰਘ, ਸਵਰਨ ਸਿੰਘ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ, ਸਰਕਾਰੀ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ
ਜਥੇਦਾਰ ਗੋਰਾ ਨੇ ਦੱਸਿਆ ਕਿ ਭਾਜਪਾ ਸੰਸਦ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ’ਤੇ ਰੋਕ ਲਗਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਅੰਤ੍ਰਿੰਗ ਕਮੇਟੀ ’ਚ ਮਤਾ ਪਾਸ ਕਰ ਕੇ ਇਸ ਫਿਲਮ ਦੇ ਇਤਰਾਜ ਭੇਜ ਕੇ ਸਪੱਸ਼ਟ ਕਿਹਾ ਗਿਆ ਸੀ ਕਿ ਇਸ ਐਮਰਜੈਂਸੀ ਫਿਲਮ ’ਤੇ ਰੋਕ ਲਗਾਈ ਜਾਵੇ ਅਤੇ ਨਾ ਹੀ ਇਸ ਫਿਲਮ ਨੂੰ ਚੱਲਣ ਦਿੱਤਾ ਜਾਵੇਗਾ ਕਿਉਂਕਿ ਇਹ ਫਿਲਮ ਸਿੱਖਾਂ ਨੂੰ ਬਦਨਾਮ ਕਰਨ ਦੇ ਮੰਤਵ ਨੀਤੀਗਤ ਢੰਗ ਨਾਲ ਬਣਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਫਿਲਮ ਨੂੰ ਰੋਕਣ ਲਈ ਪੰਜਾਬ ਸਰਕਾਰ ਤੋਂ ਮੰਗ ਕੀਤੀ ਸੀ ਪਰ ਪੰਜਾਬ ਸਰਕਾਰ ਨੇ ਇਸ ਫਿਲਮ ਦੀ ਰੋਕ ’ਤੇ ਕੋਈ ਕਦਮ ਨਹੀਂ ਚੁੱਕਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8