ਦਿੱਲੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ 3 ਮੈਂਬਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ’ਚ ਸ਼ਾਮਲ
Thursday, Feb 08, 2024 - 06:29 PM (IST)
ਅੰਮ੍ਰਿਤਸਰ (ਸਰਬਜੀਤ)- ਅਕਾਲੀ ਦਲ ਬਾਦਲ-ਸਰਨਾ ਧੜੇ ਨੂੰ ਦਿੱਲੀ ਵਿਚ ਉਦੋਂ ਵੱਡਾ ਝਟਕਾ ਲੱਗਾ ਜਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਸਾਬਕਾ ਜਨਰਲ ਸਕੱਤਰ ਤੇ ਤਿੰਨ ਮੈਂਬਰਾਂ ਨੇ ਪਾਰਟੀ ਛੱਡ ਕੇ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਮੂਲੀਅਤ ਕਰ ਲਈ ਹੈ।
ਇਹ ਵੀ ਪੜ੍ਹੋ : GNDH ’ਚ ਲੇਟ ਆਉਣ ਵਾਲੇ ਡਾਕਟਰਾਂ 'ਤੇ ਨਹੀਂ ਹੁੰਦੀ ਕੋਈ ਕਾਰਵਾਈ, ਜਲਦ ਲਾਗੂ ਹੋਵੇਗੀ ਬਾਇਓਮੈਟ੍ਰਿਕ ਹਾਜ਼ਰੀ
ਇਨ੍ਹਾਂ ਮੈਂਬਰਾਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਲੋਕ ਦਿੱਲੀ ਕਮੇਟੀ ਦੀ ਮੌਜੂਦਾ ਟੀਮ ਵੱਲੋਂ ਧਾਰਮਿਕ, ਸਿਹਤ, ਮੈਡੀਕਲ ਸਹੂਲਤਾਂ ਤੇ ਸਿੱਖਿਆ ਸਮੇਤ ਹੋਰ ਖੇਤਰਾਂ ਵਿਚ ਮਨੁੱਖਤਾ ਤੇ ਸਿੱਖ ਕੌਮ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਲਗਾਤਾਰ ਲੋਕਾਂ ਵੱਲੋਂ ਸਾਡੇ ਨਾਲ ਜੁੜਨਾ ਸਾਡੇ ਚੰਗੇ ਕੰਮਾਂ ’ਤੇ ਲੋਕਾਂ ਦੀ ਮੋਹਰ ਹੈ।
ਇਹ ਵੀ ਪੜ੍ਹੋ : ਵਿਦੇਸ਼ 'ਚ ਰੋਜ਼ੀ ਰੋਟੀ ਕਮਾਉਣ ਗਏ 26 ਸਾਲਾ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
ਉਨ੍ਹਾਂ ਕਿਹਾ ਕਿ ਅਸੀਂ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ, ਮੈਂਬਰ ਗੁਰਪ੍ਰੀਤ ਸਿੰਘ ਖੰਨਾ, ਪਰਮਜੀਤ ਸਿੰਘ ਖੁਰਾਣਾ ਤੇ ਇੰਦਰਪ੍ਰੀਤ ਸਿੰਘ ਕੋਛੜ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕਰਦੇ ਹਾਂ ਅਤੇ ਇਨ੍ਹਾਂ ਮੈਂਬਰਾਂ ਨੂੰ ਆਉਂਦੇ ਸਮੇਂ ਵਿਚ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਦਿੱਲੀ ਦੇ ਜੰਤਰ-ਮੰਤਰ 'ਚ CM ਮਾਨ ਨੇ ਕੇਂਦਰ ਨੂੰ ਲਿਆ ਕਟਹਿਰੇ 'ਚ, ਲਾਏ ਇਹ ਵੱਡੇ ਇਲਜ਼ਾਮ
ਇਸ ਮੌਕੇ ਗੁਰਮੀਤ ਸਿੰਘ ਸ਼ੰਟੀ ਨੇ ਕਿਹਾ ਕਿ ਉਹ ਸਿਰਫ਼ ਇਹੀ ਕਹਿਣਾ ਚਾਹੁੰਦੇ ਹਨ ਕਿ ਉਹ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੀ ਲੀਡਰਸ਼ਿਪ ਦੇ ਮੋਢੇ ਨਾਲ ਮੋਢਾ ਜੋੜ ਕੇ ਦਿੱਲੀ ਸ਼ਹਿਰ ਤੋਂ ਲੈ ਕੇ ਦੇਸ਼ ਦੇ ਕੋਨੇ ਕੋਨੇ ਅਤੇ ਵਿਦੇਸ਼ਾਂ ਵਿਚ ਵੀ ਸਿੱਖ ਕੌਮ ਤੇ ਮਨੁੱਖਤਾ ਦੀ ਸੇਵਾ ਵਾਸਤੇ ਮਿਹਨਤ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8