ਦਿੱਲੀ ਗੁਰਦੁਆਰਾ ਕਮੇਟੀ ਨੇ ਮਾਝੇ ’ਚ ਧਰਮ ਪ੍ਰਚਾਰ ਦੀ ਕਮਾਂਡ ਮਨਜੀਤ ਸਿੰਘ ਭੋਮਾ ਨੂੰ ਸੌਂਪੀ

07/27/2022 10:21:49 AM

ਅੰਮ੍ਰਿਤਸਰ (ਮਮਤਾ) - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪੰਜਾਬ ਵਿਚ ਧਰਮ ਪ੍ਰਚਾਰ ਦੀ ਲਹਿਰ ਸ਼ੁਰੂ ਕਰਨ ਲਈ ਸੀਨੀਅਰ ਆਗੂ ਮਨਜੀਤ ਸਿੰਘ ਭੋਮਾ ਨੂੰ ਮਾਝਾ ਜ਼ੋਨ ਦਾ ਇੰਚਾਰਜ ਨਿਯੁਕਤ ਕੀਤਾ ਹੈ, ਜੋ ਮਾਝੇ ਵਿਚ ਜ਼ਿਲ੍ਹਿਆਂ ਦੇ ਇੰਚਾਰਜ ਨਿਯੁਕਤ ਕਰ ਕੇ ਧਰਮ ਪ੍ਰਚਾਰ ਦੀ ਲਹਿਰ ਵਿੱਢਣਗੇ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿਚ ਦਿੱਲੀ ਕਮੇਟੀ ਵੱਲੋਂ 3 ਅਗਸਤ ਨੂੰ ਦਫ਼ਤਰ ਖੋਲ੍ਹਿਆ ਜਾਵੇਗਾ ਅਤੇ ਮਨਜੀਤ ਸਿੰਘ ਭੋਮਾ ਦਫ਼ਤਰ ਦੇ ਵੀ ਇੰਚਾਰਜ ਹੋਣਗੇ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ ਵਿਅਕਤੀਆਂ ਨਾਲ ਹਿਮਾਚਲ 'ਚ ਵਾਪਰਿਆ ਦਰਦਨਾਕ ਭਾਣਾ, 3 ਘਰਾਂ 'ਚ ਵਿਛੇ ਸੱਥਰ

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਧਰਮ ਪ੍ਰਚਾਰ ਦੀ ਲਹਿਰ ਵਿੱਢਣ ਦੀ ਬਹੁਤ ਸਖ਼ਤ ਜ਼ਰੂਰਤ ਸੀ, ਕਿਉਂਕਿ ਇਸ ਲਹਿਰ ਦੀ ਅਣਹੋਂਦ ਵਿਚ ਸਿੱਖ ਧਰਮ ਦੇ ਮੈਂਬਰ ਬਹੁਤ ਤੇਜ਼ ਰਫਤਾਰ ਨਾਲ ਵੱਡੀ ਗਿਣਤੀ ਵਿਚ ਇਸਾਈ ਧਰਮ ਅਪਣਾ ਰਹੇ ਹਨ। ਇਸ ਰੁਝਾਨ ਨੂੰ ਠੱਲ੍ਹ ਪਾਉਣ ’ਤੇ ਇਸਾਈ ਧਰਮ ਵਿਚ ਗਏ ਲੋਕਾਂ ਨੂੰ ਵਾਪਸ ਸਿੱਖੀ ਨਾਲ ਜੋੜਨ, ਉਨ੍ਹਾਂ ਨੂੰ ਅੰਮ੍ਰਿਤ ਛਕਾਉਣ, ਗੁਰੂ ਘਰਾਂ ਤੇ ਗੁਰਬਾਣੀ ਨਾਲ ਜੋੜਨ ਵਾਸਤੇ ਇਹ ਧਰਮ ਪ੍ਰਚਾਰ ਲਹਿਰ ਅਤਿ ਲੋੜੀਂਦੀ ਹੈ।

ਪੜ੍ਹੋ ਇਹ ਵੀ ਖ਼ਬਰ: ਮਨੂੰ-ਕੁੱਸਾ ਦੇ ਐਨਕਾਊਂਟਰ ਦੌਰਾਨ ਹੋੋਈ ਫਾਇਰਿੰਗ ਦੇ ਦਰੱਖ਼ਤਾਂ 'ਤੇ ਮਿਲੇ ਨਿਸ਼ਾਨ, 'ਹਵੇਲੀ' ਨੇੜੇ ਪੁਲਸ ਦਾ ਪਹਿਰਾ


rajwinder kaur

Content Editor

Related News