ਦਿੱਲੀ ਅੰਦੋਲਨ ''ਚ ਗਏ ਕਿਸਾਨ, ਪਿੱਛੋਂ ਚੋਰਾਂ ਨੇ ਬੋਲ ਦਿੱਤਾ ਧਾਵਾ

02/24/2021 4:19:22 PM

ਕਾਹਨੂੰਵਾਨ (ਜੱਜ)- ਥਾਣਾ ਭੈਣੀ ਮੀਆਂ ਖਾਂ ਖੇਤਰ ਦੇ ਬੇਟ ਇਲਾਕੇ ਵਿਚੋਂ ਦਿੱਲੀ ਅੰਦੋਲਨ ਲਈ ਗਏ ਕਿਸਾਨਾਂ ਦੀਆਂ ਮੋਟਰਾਂ ਚੋਰੀ ਹੋਣ ਦੀ ਖ਼ਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸੰਤ ਬਾਬਾ ਲਾਲ ਸਿੰਘ ਕੁੱਲੀ ਵਾਲਿਆਂ ਦੇ ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਗੋਪੀ ਨੇ ਦੱਸਿਆ ਕਿ ਬੇਟ ਇਲਾਕੇ 'ਚੋਂ ਦਿੱਲੀ ਅੰਦੋਲਨ ਵਿਚ ਗਏ ਕਿਸਾਨਾਂ ਦੇ 6 ਟਿਊਬਵਲਾਂ ਦੀਆਂ ਮੋਟਰਾਂ ਚੋਰੀ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਬੇਟ ਇਲਾਕੇ ਵਿਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਚੋਰੀ ਦੀਆਂ ਘਟਨਾਵਾਂ ਦਾ ਸਿਲਸਿਲਾ ਵੱਧਦਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵੀ ਜਦੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜਥਾ ਜਦੋਂ ਦਿੱਲੀ ਗਿਆ ਸੀ ਤਾਂ ਪਿੱਛੋਂ ਕਿਸਾਨਾਂ ਦੀਆ ਮੋਟਰਾਂ ਚੋਰੀ ਹੋ ਗਈਆਂ ਸਨ ਜਿਸ 'ਤੇ ਪੁਲਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਸੀ ਕੀਤੀ ਗਈ। ਹੁਣ ਫਿਰ ਦਿੱਲੀ ਗਏ ਬੇਟ ਇਲਾਕੇ ਦੇ 6 ਕਿਸਾਨਾਂ ਦੀਆਂ ਮੋਟਰਾਂ ਚੋਰੀ ਕਰ ਲਈਆਂ ਗਈਆਂ ਹਨ। ਆਗੂਆਂ ਨੇ ਐੱਸ. ਐੱਸ. ਪੀ ਗੁਰਦਾਸਪੁਰ ਤੋਂ ਮੰਗ ਕੀਤੀ ਹੈ ਕਿ ਚੋਰਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਕਾਬੂ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਭੈਣੀ ਮੀਆਂ ਖਾਂ ਦੀ ਪੁਲਸ ਨੇ ਮੋਟਰ ਚੋਰ ਗ੍ਰੋਹ ਦੇ ਖ਼ਿਲਾਫ਼ ਇਕ ਹਫ਼ਤੇ ਵਿਚ ਕਾਰਵਾਈ ਨਾ ਕੀਤੀ ਤਾਂ ਭੈਣੀ ਮੀਆਂ ਖਾਂ ਥਾਣੇ ਦਾ ਘਿਰਾਓ ਕੀਤਾ ਜਾਵੇਗਾ।


Gurminder Singh

Content Editor

Related News