ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਦੀ ਛੁੱਟੀ ਕੀਤੇ ਜਾਣ ਦੀ ਮੰਗ
Friday, Oct 04, 2024 - 06:12 PM (IST)
ਤਰਨਤਾਰਨ (ਆਹਲੂਵਾਲੀਆ)-ਗੌਰਮਿੰਟ ਸਕੂਲ ਟੀਚਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਜੀਤ ਟਾਮ, ਗੁਰਪ੍ਰੀਤ ਮਾੜੀਮੇਘਾ, ਨਰਿੰਦਰ ਨੂਰ ਦੀ ਪ੍ਰਧਾਨਗੀ ਹੇਠ ਹੋਈ। ਆਗੂਆਂ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਦੀ 7 ਅਕਤੂਬਰ ਨੂੰ ਜ਼ਿਲੇ ’ਚ ਛੁੱਟੀ ਕੀਤੀ ਜਾਵੇ ਕਿਉਂਕਿ ਸਾਰੇ ਪੰਜਾਬ ਤੋਂ ਸੰਗਤਾਂ ਪੂਰੇ ਸ਼ਰਧਾ ਉਤਸ਼ਾਹ ਨਾਲ ਠੱਠਾ ਪਿੰਡ ਵਿਖੇ ਨਤਮਸਤਕ ਹੋਣ ਆਉਂਦੀਆਂ ਹਨ ਅਤੇ ਇਸ ਦਿਨ ਸੜਕਾਂ ’ਤੇ ਬਹੁਤ ਭਾਰੀ ਟ੍ਰੈਫਿਕ ਹੁੰਦੀ ਹੈ ਅਤੇ ਸਕੂਲਾਂ ’ਚ ਬੱਚਿਆਂ ਦੀ ਹਾਜ਼ਰੀ ਵੀ ਘੱਟ ਹੁੰਦੀ ਹੈ ਕਿਉਂਕਿ ਇਹ ਮੇਲਾ ਹਰ ਸਾਲ 5 ਅਕਤੂਬਰ ਤੋਂ ਲੈ ਕੇ 7 ਅਕਤੂਬਰ ਤੱਕ ਬੜੀ ਧੂਮ ਨਾਲ ਮਨਾਇਆ ਜਾਂਦਾ ਹੈ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਿਹਤ ਨਾਲ ਜੁੜੀ ਅਪਡੇਟ
ਆਗੂਆਂ ਨੇ ਕਿਹਾ ਕਿ ਜਿਵੇਂ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਗੁਰਪੁਰਬ ਅਤੇ ਜਲੰਧਰ ’ਚ ਬਾਬਾ ਸੋਢਲ ਜੀ ਦੇ ਮੇਲੇ ’ਤੇ ਛੁੱਟੀਆਂ ਹੋਈਆਂ ਹਨ, ਉਸੇ ਤਰ੍ਹਾਂ ਤਰਨਤਾਰਨ ’ਚ ਵੀ ਬਾਬਾ ਬੁੱਢਾ ਜੀ ਦੇ ਜੋੜ ਮੇਲੇ ’ਤੇ 7 ਅਕਤੂਬਰ ਦੀ ਛੁੱਟੀ ਕੀਤੀ ਜਾਵੇ ਤਾਂ ਕਿ ਸਾਰੇ ਮੁਲਾਜ਼ਮ ਵੀ ਸ਼ਰਧਾ ਭਾਵਨਾ ਨਾਲ ਬੀੜ ਸਾਹਿਬ ਜਾ ਕੇ ਮੱਥਾ ਟੇਕ ਸਕਣ। ਇਸ ਮੌਕੇ ਗੁਰਵੇਲ ਠੱਠਾ, ਹਰਜੀਤ ਕਸੇਲ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਸੜਕ ਹਾਦਸੇ ਪੁਆਏ ਵੈਣ, ਦੋ ਧੀਆਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8