ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ, ਸੰਗਤਾਂ ਨੇ ਸਰਹੱਦ ’ਤੇ ਕੀਤੀ ਅਰਦਾਸ

Tuesday, Jun 16, 2026 - 01:48 PM (IST)

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ, ਸੰਗਤਾਂ ਨੇ ਸਰਹੱਦ ’ਤੇ ਕੀਤੀ ਅਰਦਾਸ

ਬਟਾਲਾ (ਸਾਹਿਲ, ਯੋਗੀ, ਅਸ਼ਵਨੀ)-ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨਾਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਵਾਸਤੇ ਵੱਡੀ ਗਿਣਤੀ ’ਚ ਸੰਗਤਾਂ ਵੱਲੋਂ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ’ਤੇ ਖੜ੍ਹੇ ਹੋ ਕੇ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁੱਖ ਹੋ ਕੇ ਇਹ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ ਗਈ। ਇਸ ਮੌਕੇ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਪੁੱਜੀਆਂ ਸੰਗਤਾਂ ਵੱਲੋਂ ਪਹਿਲਾਂ ਦਰਸ਼ਨ ਸਥੱਲ ’ਤੇ ਖੜ੍ਹੇ ਹੋ ਕੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ, ਜਿਸ ਉਪਰੰਤ ਲਾਂਘਾ ਖੋਲ੍ਹਣ ਲਈ ਸਮੂਹਿਕ ਅਰਦਾਸ ਕੀਤੀ ਗਈ। ਗੱਲਬਾਤ ਕਰਦਿਆਂ ਮਨਜੀਤ ਸਿੰਘ ਭੋਮਾ ਤੇ ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰ ਸਮੇਤ ਵੱਖ-ਵੱਖ ਆਗੂਆਂ ਵੱਲੋਂ ਭਾਰਤ ਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਕੋਲੋਂ ਮੰਗ ਕੀਤੀ ਗਈ ਕਿ ਇਸ ਬੰਦ ਪਏ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਿਆ ਜਾਵੇ ਤਾਂ ਜੋ ਨਾਨਕ ਨਾਮ ਲੇਵਾ ਸੰਗਤਾਂ ਆਪਣੇ ਇਸ ਵਿਛੜੇ ਗੁਰਧਾਮ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰ ਸਕਣ।

ਇਹ ਵੀ ਪੜ੍ਹੋ- ਜੰਮੂ-ਕਸ਼ਮੀਰ ਪੁਲਸ ਦੀ ਅੰਮ੍ਰਿਤਸਰ 'ਚ ਰੇਡ, AK-47 ਨਾਲ 2 ਮੁੰਡੇ ਗ੍ਰਿਫਤਾਰ

ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਸਿੰਧੂਰ ਤੋਂ ਬਾਅਦ ਭਾਰਤ-ਪਾਕਿ ਦੇ ਵਿਗੜੇ ਹਾਲਾਤ ਨੂੰ ਵੇਖਦਿਆਂ ਹੋਇਆਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਡੇਰਾ ਬਾਬਾ ਨਾਨਕ ਰਾਹੀਂ ਬਣੇ ਇਸ ਲਾਂਘੇ ਨੂੰ ਬੰਦ ਕਰ ਦਿੱਤਾ ਗਿਆ ਸੀ। ਹੁਣ ਹਾਲਾਤ ਸੁਧਰਨ ਤੋਂ ਬਾਅਦ ਜਿੱਥੇ ਭਾਰਤ-ਪਾਕਿਸਤਾਨ ਦਾ ਦਵੱਲੀ ਵਪਾਰ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਵਾਹਘਾ ਸਰਹੱਦ ਰਾਹੀਂ ਪਾਕਿਸਤਾਨ ਜਥੇ ਭੇਜਣੇ ਸ਼ੁਰੂ ਕਰ ਦਿੱਤੇ ਗਏ ਹਨ, ਪਰ ਇਸ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਅਜੇ ਵੀ ਬੰਦ ਰੱਖਿਆ ਗਿਆ ਹੈ, ਜਿਸ ਨਾਲ ਹਜ਼ਾਰਾਂ ਸੰਗਤਾਂ ਦਰਸ਼ਨਾਂ ਤੋਂ ਵਾਂਝੀਆਂ ਰਹਿ ਰਹੀਆਂ ਹਨ। ਉਨ੍ਹਾਂ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਮੁੱਚੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆਂ ਕੋਰੀਡੋਰ ਮੁੜ ਖੋਲ੍ਹਿਆ ਜਾਵੇ।

ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...

ਇਸ ਮੌਕੇ ਭਾਈ ਮਨਜੀਤ ਸਿੰਘ ਭੋਮਾ, ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰਾ, ਭਾਈ ਰਜਵੰਤ ਸਿੰਘ ਮਹਿਲਾਂਵਾਲਾ, ਡਾ. ਦਰਸ਼ਨ ਸਿੰਘ, ਡਾ. ਸੁਖਪ੍ਰੀਤ ਸਿੰਘ ਭਲਾ ਪਿੰਡ, ਮਨਜੀਤ ਸਿੰਘ ਰਾਊਵਾਲ, ਮੰਨੂ ਢਿੱਲੋਂ, ਦਿਦਾਰ ਸਿੰਘ ਚੋਧਰਪੁਰਾ, ਸੁਖਜਿੰਦਰ ਸਿੰਘ ਬਿੱਟੂ ਮਜੀਠਾ, ਸਰਪੰਚ ਅਜ਼ਾਦ ਸਿੰਘ ਵੀਰਮ, ਮਨਦੀਪ ਸਿੰਘ ਡੇਰਾ ਪਠਾਣ, ਭਾਈ ਅਮਰਿੰਦਰ ਸਿੰਘ, ਭਾਈ ਜਤਿੰਦਰ ਸਿੰਘ, ਬਾਬਾ ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਸੋਢੀ, ਭਾਈ ਗੁਰਮੀਤ ਸਿੰਘ ਸੋਢੀ, ਮਨਜੋਤ ਸਿੰਘ ਪੁਰੇਵਾਲ, ਸਰਪੰਚ ਹਰਦੀਪ ਸਿੰਘ ਰੂੜੇਵਾਲ, ਫ਼ੌਜੀ ਕੁਲਵਿੰਦਰ ਸਿੰਘ ਰਮਦਾਸ, ਗੁਰਪ੍ਰੀਤ ਸਿੰਘ ਗੱਗੋਮਾਹਲ, ਭਾਈ ਬੱਗਾ ਸਿੰਘ ਬੱਲੜਵਾਲ, ਗੁਰਪ੍ਰੀਤ ਸਿੰਘ ਬਟਾਲਾ, ਮਲਕੀਤ ਸਿੰਘ ਪੰਨੂ ਆਦਿ ਆਗੂ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ ਕੇ ਕੀਤਾ ਪੁਲਸ ਹਵਾਲੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News