J&K 'ਚ ਗੁਰਬਾਣੀ, ਅੰਮ੍ਰਿਤ ਛਕਣ 'ਤੇ ਗਲਤ ਬੋਲਣ ਵਾਲਿਆਂ ਵਿਰੁੱਧ ਸ੍ਰੀ ਅਕਾਲ ਤਖਤ ਸਾਹਿਬ ’ਤੇ ਸੌਂਪਿਆ ਮੰਗ-ਪੱਤਰ
Thursday, Jul 25, 2024 - 01:07 PM (IST)
ਅੰਮ੍ਰਿਤਸਰ(ਸਰਬਜੀਤ)- ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ’ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜੰਮੂ ਤੋਂ ਆਈਆਂ ਸਿੱਖ ਸੰਗਤਾਂ ਨੇ ਐਡਵਾਈਜ਼ਰ ਅਤੇ ਕੋਡੀਨੇਟਰ ਧਰਮ ਪ੍ਰਚਾਰ ਕਮੇਟੀ ਜੰਮੂ ਦੇ ਭਾਈ ਜਗਤਾਰ ਸਿੰਘ ਦੀ ਅਗਵਾਈ ਹੇਠ ਮੰਗ-ਪੱਤਰ ਦਿੱਤਾ ਗਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿੱਤੇ ਗਏ ਮੰਗ-ਪੱਤਰ ਸਬੰਧੀ ਰਾਗੀ ਜਗਤਾਰ ਸਿੰਘ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਜੰਮੂ ਕਸ਼ਮੀਰ ਵਿਚ ਗੁਰਬਾਣੀ, ਅਰਦਾਸ ਅਤੇ ਅੰਮ੍ਰਿਤ ਛਕਣ ਤੋਂ ਇਲਾਵਾ ਨਿਤਨੇਮ ਦੀਆਂ ਬਾਣੀਆਂ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਕਿੰਤੂ ਪ੍ਰੰਤੂ ਕੀਤਾ ਜਾ ਰਿਹਾ ਹੈ ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 2 ਧਿਰਾਂ 'ਚ ਚੱਲੀਆਂ ਗੋਲੀਆਂ, 22 ਸਾਲਾ ਨੌਜਵਾਨ ਦੀ ਮੌਤ
ਉਨ੍ਹਾਂ ਕਿਹਾ ਕਿ ਇਸ ਦੀ ਚਰਚਾ ਬਾਹਰਲੇ ਦੇਸ਼ਾਂ-ਵਿਦੇਸ਼ਾਂ ਵਿਚ ਵੀ ਹੋ ਰਹੀ ਹੈ ਅਤੇ ਇਸ ਨੂੰ ਲੈ ਕੇ ਜੰਮੂ-ਕਸ਼ਮੀਰ ਦੇ ਸਿੱਖ ਨੌਜਵਾਨਾਂ ਨੇ ਜੋ ਆਵਾਜ਼ ਉਠਾਈ ਹੈ ਸੋ ਉਨ੍ਹਾਂ ਦੀ ਆਵਾਜ਼ ’ਤੇ ਤਹਿਤ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਹੈ। ਭਾਈ ਜਗਤਾਰ ਸਿੰਘ ਨੇ ਅੱਗੇ ਕਿਹਾ ਕਿ ਪਿਛਲੇ ਦਿਨੀਂ ਜੰਮੂ-ਕਸ਼ਮੀਰ ਤੋਂ ਕੁਝ ਸਿੱਖ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋਏ ਸਨ, ਜਿਸ ਤੋਂ ਬਾਅਦ ਉਥੋਂ ਦਾ ਮਾਹੌਲ ਹੋਰ ਵੀ ਖ਼ਰਾਬ ਹੋਇਆ ਪਿਆ ਹੈ।
ਇਹ ਵੀ ਪੜ੍ਹੋ-ਨਬਾਲਗ ਮੁੰਡੇ ਦੀ ਨਹਿਰ ਤੋਂ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
ਇਸ ਮੌਕੇ ਸਿੱਖ ਮਿਸ਼ਨ ਦੇ ਇੰਚਾਰਜ ਭਾਈ ਹਰਪਿੰਦਰ ਸਿੰਘ, ਪੁੰਛ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਨਰਿੰਦਰ ਸਿੰਘ, ਡਿਸਟਰਿਕਟ ਰਜੋਰੀ ਤੋਂ ਪ੍ਰੋਫੈਸਰ ਹਰਦਿਆਲ ਸਿੰਘ ਡਿਸਟਰਿਕਟ ਊਧਮਪੁਰ ਤੋਂ ਜਸਪਾਲ ਸਿੰਘ ਕਠੂਆ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌਰਵ ਸਿੰਘ ਸ਼ਾਭਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁਲਵਿੰਦਰ ਸਿੰਘ ਤੇ ਵਾਈਸ ਪ੍ਰਧਾਨ ਗੁਰਮੇਲ ਸਿੰਘ ਤੋਂ ਇਲਾਵਾ ਹੋਰ ਬੁੱਧੀਜੀਵੀਆਂ ਦੇ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਹੈ ।
ਇਹ ਵੀ ਪੜ੍ਹੋ-ਕੇਂਦਰੀ ਬਜਟ 'ਤੇ ਬੋਲੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਕਿਹਾ- ਪੰਜਾਬ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ
ਭਾਈ ਜਗਤਾਰ ਸਿੰਘ ਨੇ ਅੱਗੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਸਬੰਧੀ ਸ਼੍ਰੋਮਣੀ ਡੇਰਾ ਨੰਗਾਲੀ ਸਾਹਿਬ ਦੇ ਮੁਖੀ ਮਨਜੀਤ ਸਿੰਘ ਦੇ ਉਪਰਾਲਾ ਸਦਕਾ ਹੀ ਇਹ ਸਭ ਕੁਝ ਹੋਇਆ ਹੈ, ਜਿਨ੍ਹਾਂ ਨੇ ਇਸ ਤੇ ਵੱਡੀ ਚਿੰਤਾ ਪ੍ਰਗਟਾਉਂਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇਨ੍ਹਾਂ ਗੱਲਾਂ ਸਬੰਧੀ ਜਾਣੂ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਮਾਣ ਮਰਿਆਦਾ ਖਿਲਾਫ ਜੋ ਭੱਦੀ ਸ਼ਬਦਾਵਲੀ ਵਰਤੀਆਂ ਜਾ ਰਹੀਆਂ ਹਨ। ਉਨ੍ਹਾਂ ਦੇ ਉੱਪਰ ਜੋ ਬਣਦੀ ਧਾਰਮਿਕ ਕਾਰਵਾਈ ਜਲਦ ਤੋਂ ਜਲਦ ਕੀਤੀ ਜਾਣੀ ਚਾਹੀਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8