ਦਾਜ ’ਚ 20 ਲੱਖ ਰੁਪਏ ਦੀ ਮੰਗ ਪੂਰੀ ਨਾ ਹੋਣ ''ਤੇ ਪਤਨੀ ਨੂੰ ਘਰੋਂ ਕੱਢਿਆ, ਪਤੀ ਤੇ ਸੱਸ ਖ਼ਿਲਾਫ਼ ਮਾਮਲਾ ਦਰਜ

02/05/2024 12:43:13 PM

ਗੁਰਦਾਸਪੁਰ (ਵਿਨੋਦ)- ਦਾਜ ’ਚ 20 ਲੱਖ ਰੁਪਏ ਦੀ ਮੰਗ ਪੂਰੀ ਨਾ ਹੋਣ ਤੇ ਵਿਆਹੁਤਾ ਨੂੰ ਘਰੋਂ ਕੱਢਣ ਵਾਲੇ ਪਤੀ ਅਤੇ ਸੱਸ ਦੇ ਖ਼ਿਲਾਫ਼ ਪੁਲਸ ਨੇ ਧਾਰਾ 498ਏ, 406 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਸਪਿੰਦਰ ਕੌਰ ਪੁੱਤਰੀ ਗੁੱਜਰ ਸਿੰਘ ਵਾਸੀ ਖਹਿਰਾ ਕੋਟਲੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਵਿਆਹ ਸਾਲ 2021 ਵਿਚ ਸਰਤਾਜ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਘੇਸਲ ਥਾਣਾ ਦੀਨਾਨਗਰ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੇ ਪਤੀ ਸਰਤਾਜ ਸਿੰਘ ਅਤੇ ਸੱਸ ਸਰਬਜੀਤ ਕੌਰ ਨੇ ਦਾਜ ਦੀ ਖਾਤਰ ਉਸ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਦਾਜ ਵਿਚ 20ਲੱਖ ਰੁਪਏ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਪੈਸਿਆਂ ਦੀ ਮੰਗ ਪੂਰੀ ਨਾ ਹੋਣ ’ਤੇ ਦੋਸ਼ੀਆਂ ਨੇ ਉਸ ਨੂੰ ਘਰੋਂ ਕੱਢ ਦਿੱਤਾ ਅਤੇ ਉਸ ਦੇ ਮਾਪਿਆਂ ਵੱਲੋਂ ਦਿੱਤਾ ਇਸਤਰੀ ਧੰਨ ਦੋਸ਼ੀਆਂ ਨੇ ਆਪਣੀ ਵਰਤੋਂ ਵਿਚ ਲਿਆ ਕੇ ਖੁਰਦ ਬੁਰਦ ਕਰ ਦਿੱਤਾ।

ਇਹ ਵੀ ਪੜ੍ਹੋ : CM ਮਾਨ ਨੇ ਦੇਸ਼ ਦਾ ਮਾਣ ਵਧਾਉਣ ਵਾਲੇ ਪੰਜਾਬ ਦੇ 11 ਖਿਡਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਸਹਾਇਕ ਸਬ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਸਪਿੰਦਰ ਕੌਰ ਦੀ ਸ਼ਿਕਾਇਤ ਦੀ ਜਾਂਚ ਉਪ ਕਪਤਾਨ ਪੁਲਸ ਸੀ.ਏ.ਡਬਲਯੂ ਗੁਰਦਾਸਪੁਰ ਵੱਲੋਂ ਕਰਨ ਤੋਂ ਬਾਅਦ ਦੋਸ਼ੀ ਪਾਏ ਪਤੀ ਅਤੇ ਸੱਸ ਦੇ ਖ਼ਿਲਾਫ਼ ਮਾਮਲਾ ਕਲਾਨੌਰ ਥਾਣੇ ’ਚ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਬਦਲਦੇ ਮੌਸਮ ਕਾਰਨ ਲੋਕ ਪ੍ਰੇਸ਼ਾਨ, ਅੱਜ ਫਿਰ ਆਸਮਾਨ ’ਤੇ ਛਾਏ ਬੱਦਲ, ਭਾਰੀ ਮੀਂਹ ਦਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan