ਹੁਣ ਤੋਂ ਹੀ ਚਾਈਨਾ ਡੋਰ ਨੂੰ ਵੇਚਣ ਅਤੇ ਸਟੋਰ ਕਰਨ ’ਤੇ ਪਾਬੰਦੀ ਲਗਾਉਣ ਦੀ ਮੰਗ

Saturday, Dec 07, 2024 - 06:14 PM (IST)

ਗੁਰਦਾਸਪੁਰ (ਵਿਨੋਦ)-ਹਰ ਸਾਲ ਪੰਜਾਬ ਸਰਕਾਰ ਵੱਲੋਂ ਚਾਈਨਾ ਡੋਰ ਦੀ ਵਰਤੋਂ ਅਤੇ ਸਟੋਰ ਕਰਨ ’ਤੇ ਪਾਬੰਧੀ ਲਗਾਈ ਜਾਂਦੀ ਹੈ । ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਅਤੇ ਮਾਮਲਾ ਦਰਜ ਕਰਨ ਦੀ ਹਦਾਇਤ ਦਿੱਤੀ ਜਾਂਦੀ ਹੈ ਪਰ ਇਸ ਦੇ ਅਸਰ ਕੁਝ ਕੁ ਦਿਨ ਹੀ ਦਿਖਾਈ ਦਿੰਦਾ ਹੈ ਪਰ ਉਸ ਦੇ ਬਾਅਦ ਸਭ ਕੁਝ ਨਾਰਮਲ ਹੋ ਜਾਂਦਾ ਹੈ, ਜਿਸ ਕਾਰਨ ਪਤੰਗਬਾਜ਼ੀ ਦੇ ਸ਼ੌਕੀਨ ਲੋਕਾਂ ਦੇ ਹੌਸਲੇ ਹਮੇਸ਼ਾਂ ਬੁਲੰਦ ਹੀ ਰਹਿੰਦੇ ਹਨ। ਇਸ ਖਤਰਨਾਕ ਚਾਈਨਾ ਡੋਰ ਦੇ ਕਾਰਨ ਹਰ ਸਾਲ ਲੱਖਾਂ ਮਨੁੱਖੀ ਜਾਨਾਂ ਤੋਂ ਇਲਾਵਾ ਪੰਛੀਆਂ ਦੀ ਜ਼ਿੰਦਗੀ ਇਹ ਡੋਰ ਨਿਘਲ ਜਾਂਦੀ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਦੇ ਦਾਅਵੇ ਸਿਰਫ਼ ਕਾਗਜ਼ਾਂ ਤੱਕ ਹੀ ਸੀਮਿਤ ਹੋ ਕੇ ਰਹਿ ਜਾਂਦੇ ਹਨ। ਜਦਕਿ ਜ਼ਿਲ੍ਹਾ ਗੁਰਦਾਸਪੁਰ ’ਚ ਬੀਤੇ ਦਿਨੀਂ ਚਾਈਨਾ ਡੋਰ ਦੀ ਲਪੇਟ ’ਚ ਆਉਣ ਕਾਰਨ ਇਕ ਨੌਜਵਾਨ ਗੰਭੀਰ ਜਖ਼ਮੀ ਹੋਇਆ, ਜਿਸ ਦੇ ਗਲੇ ਤੇ 12 ਟਾਂਗੇ ਲੱਗੇ ਹਨ।

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ

ਜੇਕਰ ਵੇਖਿਆ ਜਾਵੇ ਤਾਂ ਲੋਹੜੀ ਨੂੰ ਲੈ ਕੇ ਹੁਣ ਤੋਂ ਮਹਿਜ 37 ਦਿਨ ਹੀ ਰਹਿ ਗਏ ਹਨ, ਜਿਸ ਕਾਰਨ ਦੁਕਾਨਦਾਰਾਂ ਵੱਲੋਂ ਹੁਣ ਤੋਂ ਹੀ ਚਾਈਨਾ ਡੋਰ ਨੂੰ ਸਟੋਰ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਜਦਕਿ ਜ਼ਿਲ੍ਹੇ ’ਚ ਹੁਣ ਤੋਂ ਹੀ ਪਤੰਗਬਾਜ਼ੀ ਦੇ ਸੌਂਕੀਨਾਂ ਵੱਲੋਂ ਖੁੱਲ੍ਹ ਕੇ ਚਾਈਨਾ ਡੋਰ ਦਾ ਇਸਤੇਮਾਲ ਕਰ ਕੇ ਨੀਲੇ ਆਸਮਾਨ ਹੇਠ ਪਤੰਗਾਂ ਨੂੰ ਉਡਾਇਆ ਜਾ ਰਿਹਾ ਹੈ, ਜਿਸ ਤੋਂ ਇੰਝ ਪ੍ਰਤੀਤ ਹੁੰਦਾ ਹੈ ਕਿ ਜ਼ਿਲ੍ਹੇ ’ਚ ਦੁਕਾਨਦਾਰਾਂ ਵੱਲੋਂ ਚਾਈਨਾ ਡੋਰ ਖੁੱਲ ਕੇ ਵੇਚੀ ਜਾ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੁਣ ਤੋਂ ਸਖ਼ਤ ਕਦਮ ਚੁੱਕਣ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ-  ਪੰਜਾਬ 'ਚੋਂ ਵੱਡੇ ਭਰਾ ਕੋਲ ਕੈਨੇਡਾ ਗਏ ਛੋਟੇ ਭਰਾ ਨੂੰ ਗੋਲੀਆਂ ਨਾਲ ਭੁੰਨਿਆ, ਪਰਿਵਾਰ 'ਚ ਛਾਇਆ ਮਾਤਮ

ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਦੇ ਰਾਜ ਉਪ ਪ੍ਰਮੁੱਖ ਹਰਵਿੰਦਰ ਸੋਨੀ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਪ੍ਰਮੁੱਖ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਚਾਈਨਾ ਡੋਰ ਵੇਚਣ ਵਾਲਿਆਂ ਬਾਰੇ ਜਾਣਕਾਰੀ ਲੈਣ ਅਤੇ ਜੇਕਰ ਕਿਸੇ ਨੂੰ ਇਸ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਨੇ ਨਾਗਰਿਕਾਂ ਨੂੰ ਇਕ ਜ਼ਿੰਮੇਵਾਰ ਨਾਗਰਿਕ ਦੀ ਭੂਮਿਕਾ ਨਿਭਾਉਂਦੇ ਹੋਏ ਅਜਿਹੇ ਖਤਰਨਾਕ ਉਤਪਾਦਾਂ ਵਿਰੁੱਧ ਜਾਗਰੂਕਤਾ ਫੈਲਾਉਣ ਦੀ ਵੀ ਅਪੀਲ ਕੀਤੀ ਹੈ। ਹਰਵਿੰਦਰ ਸੋਨੀ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਇਸ ਖ਼ਤਰਨਾਕ ਉਤਪਾਦ ਦੀ ਵਿਕਰੀ ਨੂੰ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਲੈ ਕੇ ਜਾਰੀ ਹੋਏ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News