ਮੰਡੀਆਂ ਤੇ ਫੋਕਲ ਪੁਆਇੰਟਾਂ ’ਚ ਪਏ ਕਣਕ ਦੇ ਅੰਬਾਰ ਤੁਰੰਤ ਹਟਾ ਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੀ ਮੰਗ

Saturday, Sep 26, 2026 - 02:40 PM (IST)

ਮੰਡੀਆਂ ਤੇ ਫੋਕਲ ਪੁਆਇੰਟਾਂ ’ਚ ਪਏ ਕਣਕ ਦੇ ਅੰਬਾਰ ਤੁਰੰਤ ਹਟਾ ਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੀ ਮੰਗ

ਸ੍ਰੀ ਹਰਗੋਬਿੰਦਪੁਰ(ਰਮੇਸ਼)–ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਨੇ ਮੰਡੀਆਂ ਵਿਚ ਝੋਨੇ ਦੀ ਫ਼ਸਲ ਪਹੁੰਚਣ ਦੇ ਬਾਵਜੂਦ ਸਰਕਾਰੀ ਖਰੀਦ ਸ਼ੁਰੂ ਨਾ ਹੋਣ ’ਤੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਤੁਰੰਤ ਖਰੀਦ ਪ੍ਰਬੰਧ ਮੁਕੰਮਲ ਕਰਨ ਦੀ ਮੰਗ ਕੀਤੀ ਹੈ। ਬਲਵਿੰਦਰ ਸਿੰਘ ਰਾਜੂ ਨੇ ਕਿਹਾ ਕਿ ਕਈ ਕਿਸਾਨਾਂ ਦਾ ਝੋਨਾ ਪੱਕ ਕੇ ਮੰਡੀਆਂ ਅਤੇ ਫੋਕਲ ਪੁਆਇੰਟਾਂ ਵਿਚ ਪਹੁੰਚਣਾ ਸ਼ੁਰੂ ਹੋ ਗਿਆ ਹੈ ਪਰ ਸਰਕਾਰੀ ਖਰੀਦ ਚਾਲੂ ਨਾ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨਾਂ ਨੂੰ ਸਮੇਂ ਤੋਂ ਪਹਿਲਾਂ ਝੋਨਾ ਲਗਾਉਣ ਦੀ ਮਨਜ਼ੂਰੀ ਦਿੱਤੀ ਗਈ ਸੀ ਤਾਂ ਮੰਡੀਆਂ ਵਿਚ ਆਉਣ ਵਾਲੀ ਫ਼ਸਲ ਦੀ ਖਰੀਦ ਲਈ ਵੀ ਸਰਕਾਰ ਨੂੰ ਪਹਿਲਾਂ ਤੋਂ ਪੂਰੇ ਪ੍ਰਬੰਧ ਕਰਨੇ ਚਾਹੀਦੇ ਸਨ।

ਇਹ ਵੀ ਪੜ੍ਹੋ- ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ

ਉਨ੍ਹਾਂ ਮੰਗ ਕੀਤੀ ਕਿ ਮੰਡੀਆਂ ਅਤੇ ਫੋਕਲ ਪੁਆਇੰਟਾਂ ਵਿਚ ਪਏ ਕਣਕ ਦੇ ਅੰਬਾਰ ਤੁਰੰਤ ਹਟਾ ਕੇ ਥਾਂ ਖਾਲੀ ਕਰਵਾਈ ਜਾਵੇ ਤਾਂ ਜੋ ਝੋਨੇ ਦੀ ਫ਼ਸਲ ਲਈ ਲੋੜੀਂਦੀ ਜਗ੍ਹਾ ਮੁਹੱਈਆ ਹੋ ਸਕੇ। ਇਸ ਦੇ ਨਾਲ ਹੀ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਸ਼ੁਰੂ ਕਰਵਾਈ ਜਾਵੇ।ਕਿਸਾਨ ਆਗੂ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਲੈ ਕੇ ਮੰਡੀਆਂ ਵਿਚ ਲੰਮਾ ਸਮਾਂ ਖੜ੍ਹੇ ਰਹਿਣ ਲਈ ਮਜਬੂਰ ਨਾ ਕੀਤਾ ਜਾਵੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਫ਼ਸਲ ਦੀ ਸਰਕਾਰੀ ਭਾਅ ’ਤੇ ਪਾਰਦਰਸ਼ੀ ਢੰਗ ਨਾਲ ਖਰੀਦ ਯਕੀਨੀ ਬਣਾਈ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਕਥਿਤ ਕਟੌਤੀ ਜਾਂ ਗੈਰ-ਕਾਨੂੰਨੀ ਵਸੂਲੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ।

ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਬਲਵਿੰਦਰ ਸਿੰਘ ਰਾਜੂ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖਰੀਦ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀ ਸਮੱਸਿਆ ਦਾ ਤੁਰੰਤ ਹੱਲ ਕਰਦੇ ਹੋਏ ਮੰਡੀਆਂ ਵਿਚ ਸੁਚਾਰੂ ਖਰੀਦ ਪ੍ਰਬੰਧ ਯਕੀਨੀ ਬਣਾਉਣੇ ਚਾਹੀਦੇ ਹਨ। ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਝੋਨੇ ਦੀ ਸਰਕਾਰੀ ਖਰੀਦ ਅਤੇ ਮੰਡੀਆਂ ਨਾਲ ਸਬੰਧਤ ਸਮੱਸਿਆਵਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਦਾ ਰਾਹ ਅਖ਼ਤਿਆਰ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News