ਮਾਂ ਭਗਵਤੀ ਦੇ ਨਵਰਾਤਰਿਆਂ ਦੌਰਾਨ ਮਾਸ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ

Tuesday, Oct 06, 2026 - 10:55 AM (IST)

ਮਾਂ ਭਗਵਤੀ ਦੇ ਨਵਰਾਤਰਿਆਂ ਦੌਰਾਨ ਮਾਸ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ

ਅੰਮ੍ਰਿਤਸਰ(ਕੱਕੜ)- ਆਲ ਇੰਡੀਆ ਨਸ਼ਾ ਵਿਰੋਧੀ ਸੰਗਠਨ ਦੇ ਰਾਸ਼ਟਰੀ ਪ੍ਰਧਾਨ ਧਰਮਪਾਲ ਪ੍ਰਭਾਕਰ ਨੇ ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਮਾਂ ਭਗਵਤੀ ਦੇ ਪਵਿੱਤਰ ਨਵਰਾਤਰਿਆਂ ਦੌਰਾਨ ਪੂਰੇ ਦੇਸ਼ ਵਿੱਚ ਮਾਸ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਜਾਣ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ

ਉਨ੍ਹਾਂ ਕਿਹਾ ਕਿ ਭਾਰਤ ਸਮੇਤ ਵਿਦੇਸ਼ਾਂ ਵਿੱਚ ਵੀ ਸ਼ਰਧਾਲੂ ਇਹ ਤਿਉਹਾਰ ਬੜੀ ਸ਼ਰਧਾ ਨਾਲ ਮਨਾਉਂਦੇ ਹਨ। ਅੰਮ੍ਰਿਤਸਰ ਦੇ ਸ਼੍ਰੀ ਦੁਰਗਿਆਣਾ ਤੀਰਥ ਸਥਿਤ ਸ਼੍ਰੀ ਬੜਾ ਹਨੂਮਾਨ ਮੰਦਿਰ ਵਿਖੇ ਵਿਸ਼ਵ ਪ੍ਰਸਿੱਧ ਲੰਗੂਰ ਮੇਲਾ ਲੱਗਦਾ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਪਹੁੰਚਦੇ ਹਨ।

ਇਹ ਵੀ ਪੜ੍ਹੋ- ਪੰਜਾਬ: Love Marriage ਦੀ ਰੰਜ਼ਿਸ਼ 'ਚ ਮੁੰਡੇ ਦਾ ਕਤਲ, ਕੁੜੀ ਵਾਲਿਆਂ ਨੇ ਪਿਓ-ਪੁੱਤ ਨੂੰ ਮਾਰੀਆਂ ਸੀ ਗੋਲੀਆਂ

ਧਰਮਪਾਲ ਪ੍ਰਭਾਕਰ ਨੇ ਕਿਹਾ ਕਿ ਨਵਰਾਤਰਿਆਂ ਦੌਰਾਨ ਮਾਸ-ਸ਼ਰਾਬ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣ ਨਾਲ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਜੇਕਰ ਸਰਕਾਰ ਇਨ੍ਹਾਂ ਦੁਕਾਨਾਂ ਨੂੰ ਬੰਦ ਰੱਖਣ ਦਾ ਫੈਸਲਾ ਲੈਂਦੀ ਹੈ ਤਾਂ ਸ਼ਰਧਾਲੂਆਂ ਦੇ ਮਨਾਂ ਨੂੰ ਵੱਡੀ ਰਾਹਤ ਮਿਲੇਗੀ।

ਇਹ ਵੀ ਪੜ੍ਹੋ- FAST FOOD 'ਚ ਲਾਪਰਵਾਹੀ, ਮਨਚੂਰੀਅਨ 'ਚੋਂ ਨਿਕਲੀ ਸਰਿੰਜ ਦੀ ਕੈਪ, ਪਰਿਵਾਰ ਦੇ ਉੱਡੇ ਹੋਸ਼ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

 

 


author

Shivani Bassan

Content Editor

Related News