ਭਾਰਤ-ਪਾਕਿ ਵਪਾਰ ਅਟਾਰੀ ਅਤੇ ਹੁਸੈਨੀਵਾਲਾ ਸੜਕੀ ਲਾਂਘਿਆਂ ਰਾਹੀਂ ਖੋਲ੍ਹਣ ਦੀ ਮੰਗ
Tuesday, Sep 19, 2023 - 06:20 PM (IST)
ਅੰਮ੍ਰਿਤਸਰ (ਦਲਜੀਤ)- ਕਿਰਤੀ ਕਿਸਾਨ ਯੂਨੀਅਨ ਨੇ ਬੀਤੇ ਦਿਨ ਅਟਾਰੀ-ਵਾਹਗਾ ਬਾਰਡਰ ’ਤੇ ਵਿਸ਼ਾਲ ਰੈਲੀ ਕਰ ਕੇ ਭਾਰਤ-ਪਾਕਿਸਤਾਨ ਵਪਾਰ ਨੂੰ ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ ਸੜਕੀ ਲਾਂਘਿਆਂ ਰਾਹੀਂ ਖ੍ਹੋਲਣ ਲਈ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਹੈ। ਰੈਲੀ ਵਿਚ ਮੰਗ ਕੀਤੀ ਕਿ ਕਿਸਾਨਾਂ ਨੂੰ ਆਪਣੀ ਉਪਜ ਸਮੇਤ ਹੋਰ ਵਰਗਾਂ ਨੂੰ ਵੀਜ਼ਾ ਸ਼ਰਤਾਂ ਖਤਮ ਕਰ ਕੇ ਪਾਸਪੋਰਟ ਤੇ ਸਿੱਧਾ ਵਪਾਰ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਕੇਂਦਰ ਸਰਕਾਰ ਵੱਲੋਂ ਬਾਸਮਤੀ ਦੇ ਨਿਰਯਾਤ ’ਤੇ 1200 ਡਾਲਰ ਪ੍ਰਤੀ ਟਨ ਦੀ ਲਾਈ ਸ਼ਰਤ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਵੀ ਕੀਤੀ ਗਈ।
ਇਹ ਵੀ ਪੜ੍ਹੋ- ਮੁਕਤਸਰ 'ਚ ਵਾਪਰਿਆ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, 5 ਲੋਕਾਂ ਦੀ ਹੋਈ ਮੌਤ
ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਦੇਸ਼ ਦੇ ਹੁਕਮਰਾਨਾਂ ਨੂੰ ਭਾਰਤ-ਪਾਕਿਸਤਾਨ ਵਿਚਕਾਰ ਦੁਸ਼ਮਣੀ ਦੀ ਅੱਗ ਬਾਲਣ ਦੀ ਥਾਂ ਦੋਸਤਾਨਾ ਰਿਸ਼ਤਿਆਂ ਨੂੰ ਉਸਾਰਨ ਵੱਲ ਅੱਗੇ ਵਧਣਾ ਚਾਹੀਦਾ ਹੈ। ਇਸ ਸਾਂਝ ਨੂੰ ਉਸਾਰਨ ਵਿਚ ਭਾਰਤ ਪਾਕਿਸਤਾਨ ਵਪਾਰ ਇੱਕ ਮਹੱਤਵਪੂਰਨ ਕੜੀ ਹੈ।
ਇਹ ਵੀ ਪੜ੍ਹੋ- ਕੁੜੀਆਂ ਨਾਲ ਛੇੜਛਾੜ ਦੇ ਮਾਮਲੇ ਨੂੰ ਲੈ ਕੇ ਦੋ ਨੌਜਵਾਨ ਆਪਸ ’ਚ ਭਿੜੇ, ਪਾੜੇ ਇਕ-ਦੂਜੇ ਦੇ ਸਿਰ
ਰੈਲੀ ਨੂੰ ਟਰੱਕ ਯੂਨੀਅਨ ਅਟਾਰੀ ਦੇ ਪ੍ਰਧਾਨ ਹਰਿੰਦਰਪਾਲ ਸਿੰਘ ਸੰਧੂ, ਅੰਮ੍ਰਿਤਸਰ ਫਰੂਟ ਐਂਡ ਵੈਜੀਟੇਬਲ ਐਸੋਸੀਏਸ਼ਨ ਦੇ ਪ੍ਰਧਾਨ ਕਰਨਜੀਤ ਸਿੰਘ ਬਤਰਾ, ਸੰਯੁਕਤ ਕਿਸਾਨ ਭਲਾਈ ਸੰਗਠਨ ਅਜਨਾਲਾ ਦੇ ਪ੍ਰਧਾਨ ਮਨਜੀਤ ਸਿੰਘ ਬਾਠ, ਫੋਕਲੋਰ ਰਿਸਰਚ ਅਕੈਡਮੀ ਦੇ ਮੁਖੀ ਰਮੇਸ਼ ਯਾਦਵ ਅਤੇ ਉੱਘੇ ਸਮਾਜ ਸੇਵੀ ਪੂਰਨ ਸਿੰਘ ਸੰਧੂ ਰਣੀਕੇ ਨੇ ਵੀ ਸੰਬੋਧਨ ਕੀਤਾ। ਅਖੀਰ ਵਿਚ ਰੈਲੀ ਦੌਰਾਨ ਜਥੇਬੰਦੀ ਨੇ ਇਸ ਮੁੱਦੇ ਨੂੰ ਲੈ ਕੇ 20 ਸਤੰਬਰ ਨੂੰ ਹੁਸੈਨੀਵਾਲਾ ਵਿਖੇ ਅਤੇ ਸੂਬੇ ਦੇ ਜਲੰਧਰ, ਨਵਾਂਸ਼ਹਿਰ, ਹੁਸ਼ਿਆਰਪੁਰ, ਲੁਧਿਆਣਾ, ਸੰਗਰੂਰ ਅਤੇ ਪਟਿਆਲਾ ਆਦਿ ਜ਼ਿਲਿਆਂ ਵਿਚ ਕਾਨਫਰੰਸਾਂ ਕਰਨ ਦਾ ਐਲਾਨ ਵੀ ਕੀਤਾ।
ਇਹ ਵੀ ਪੜ੍ਹੋ- ਪਠਾਨਕੋਟ ਪੁਲਸ ਵੱਲੋਂ ਅੰਤਰਰਾਜ਼ੀ ਸੈਕਸ ਰੈਕੇਟ ਦਾ ਪਰਦਾਫ਼ਾਸ਼, 2 ਹੋਟਲਾਂ ’ਚੋਂ 7 ਮਰਦ ਸਣੇ 3 ਔਰਤਾਂ ਕਾਬੂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8