ਦੋਰਾਂਗਲਾ ’ਚ ਧਾਰਮਿਕ ਅਸਥਾਨ ਤੇ ਸਕੂਲ ਨੇੜੇ ਚੱਲ ਰਹੇ ਸ਼ਰਾਬ ਦੇ ਠੇਕਿਆਂ ਨੂੰ ਹਟਾਉਣ ਦੀ ਮੰਗ
Tuesday, Dec 10, 2024 - 04:53 PM (IST)
ਦੋਰਾਂਗਲਾ (ਨੰਦਾ)- ਗ੍ਰਾਮ ਪੰਚਾਇਤ ਦੋਰਾਂਗਲਾ ਨੇ ਜ਼ਿਲਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਰਾਂਗਲਾ ਸ਼ਹਿਰ ’ਚ ਧਾਰਮਿਕ ਸਥਾਨ ਅਤੇ ਸਕੂਲ ਦੇ ਨੇੜੇ ਚੱਲ ਰਹੇ ਸ਼ਰਾਬ ਦੇ ਠੇਕਿਆਂ ਨੂੰ ਹਟਾਇਆ ਜਾਵੇ। ਦੋਰਾਂਗਲਾ ’ਚ ਧਾਰਮਿਕ ਸਥਾਨ ਅਤੇ ਵਿੱਦਿਅਕ ਅਦਾਰੇ ਦੇ ਨੇੜੇ ਸਥਿਤ ਸ਼ਰਾਬ ਦੀ ਦੁਕਾਨ ਨੂੰ ਹਟਾਉਣ ਲਈ ਪਹਿਲਾਂ ਹੀ ਪਿੰਡ ਵਾਸੀਆਂ ਵੱਲੋਂ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਸਬੰਧੀ ਕਈ ਵਾਰ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਗਈ ਹੈ ਪਰ ਵਿਭਾਗ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪੁਲਸ ਮੁਲਾਜ਼ਮ ਦੇ ਹਮਲਾ
ਇਸ ਦੌਰਾਨ ਜਦੋਂ ਸਬੰਧਤ ਵਿਭਾਗ ਦੇ ਅਧਿਕਾਰੀ ਇੰਸਪੈਕਟਰ ਜਤਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਸੀਂ ਚੈਕਿੰਗ ਕਰਵਾ ਲਵਾਂਗੇ ਪਰ ਹੈਰਾਨੀ ਦੀ ਗੱਲ ਇਹ ਹੈ ਕਿ 10 ਦਿਨ ਬੀਤਣ ਦੇ ਬਾਵਜੂਦ ਵੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੇ ਕੋਈ ਜਵਾਬ ਨਹੀਂ ਦਿੱਤਾ। ਇਹ ਤੋਂ ਸਪੱਸ਼ਟ ਹੈ ਕਿ ਅਧਿਕਾਰੀਆਂ ਅਤੇ ਸ਼ਰਾਬ ਦੇ ਠੇਕੇਦਾਰਾਂ ਦੀ ਮਿਲੀਭੁਗਤ ਨਾਲ ਹੀ ਸਭ ਕੁਝ ਚੱਲ ਰਿਹਾ ਹੈ।
ਇਹ ਵੀ ਪੜ੍ਹੋ- ਪੁਲਸ ਦਾ ਨਾਕਾ ਦੇਖ ਪੁਲਸ ਮੁਲਾਜ਼ਮ ਨੇ ਹੀ ਭਜਾ ਲਈ ਸਕਾਰਪੀਓ, ਹੈਰਾਨ ਕਰੇਗਾ ਇਹ ਮਾਮਲਾ
ਹੁਣ ਦੋਰਾਂਗਲਾ ਦੀ ਪੰਚਾਇਤ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਦੋਰਾਂਗਲਾ ਦੇ ਸਰਪੰਚ ਕਰਮਜੀਤ ਸਿੰਘ ਮਿੰਟੂ ਨੇ ਕਿਹਾ ਕਿ ਠੇਕੇਦਾਰ ਦੇ ਕਰਮਚਾਰੀਆਂ ਨੂੰ ਇਨ੍ਹਾਂ ਦੋਵਾਂ ਥਾਵਾਂ ’ਤੇ ਆਪਣੇ ਮਾਲਕ ਜਾਂ ਠੇਕੇਦਾਰ ਦੀਆਂ ਬ੍ਰਾਂਚਾਂ ਨੂੰ ਹਟਾਉਣ ਲਈ ਕਿਹਾ ਹੈ। ਇਸ ਸ਼ਿਕਾਇਤ ਸਬੰਧੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਲਿਖਤੀ ਤੌਰ ’ਤੇ ਵੀ ਦਿੱਤਾ ਗਿਆ ਹੈ। ਸਰਪੰਚ ਕਰਮਜੀਤ ਸਿੰਘ ਮਿੰਟੂ ਦੋਰਾਂਗਲਾ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਉਨ੍ਹਾਂ ਦੀ ਪੰਚਾਇਤ ਸ਼ਰਾਬ ਦੇ ਇਸ ਠੇਕੇ ਦੀਆਂ ਬ੍ਰਾਂਚ ਦਾ ਸਖ਼ਤ ਵਿਰੋਧ ਕਰੇਗੀ। ਜੇਕਰ ਉਨ੍ਹਾਂ ਸ਼ਰਾਬ ਦੇ ਠੇਕੇ ਦੀਆਂ ਬਰਾਂਚਾਂ ਨੂੰ ਕਸਬੇ ਤੋਂ ਬਾਹਰ ਤਬਦੀਲ ਨਾ ਕੀਤਾ ਗਿਆ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਵਿਭਾਗ ਅਤੇ ਪ੍ਰਸ਼ਾਸਨ ਦੀ ਹੋਵੇਗੀ।
ਇਹ ਵੀ ਪੜ੍ਹੋ- ਦਸੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8