ਭੱਖਦੀਆਂ ਮੰਗਾਂ ਤੇ ਮੁਸ਼ਕਲਾਂ ਨੂੰ ਲੈ ਕੇ ਰੇੜਾ ਘੋੜਾ ਚਾਲਕਾਂ ਵਲੋਂ ਪੰਜਾਬ ਸਰਕਾਰ ਤੇ ਪ੍ਰਸ਼ਾਸ਼ਨ ਖ਼ਿਲਾਫ਼ ਰੋਸ ਪ੍ਰਦਰਸ਼ਨ

05/16/2022 2:45:49 PM

ਅੰਮ੍ਰਿਤਸਰ (ਛੀਨਾ) - ਪੰਜਾਬ ਰੇੜਾ ਘੋੜਾ ਟਾਂਗਾ ਠੇਲਾ ਰਿਕਸ਼ਾ ਮਜਦੂਰ ਯੂਨੀਅਨ ਨੇ ਅੱਜ ਆਪਣੀਆਂ ਭੱਖਦੀਆਂ ਮੰਗਾਂ ਤੇ ਮੁਸ਼ਕਲਾਂ ਨੂੰ ਲੈ ਕੇ ਪ੍ਰਧਾਨ ਬਾਬਾ ਗੁਰਮੁੱਖ ਸਿੰਘ ਸੁਲਤਾਨਵਿੰਡ ਦੀ ਅਗਵਾਈ ਹੇਠ ਜਹਾਜਗੜ ਵਿਖੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਬਾਬਾ ਗੁਰਮੁੱਖ ਸਿੰਘ ਸੁਲਤਾਨਵਿੰਡ ਨੇ ਕਿਹਾ ਕਿ ਅੱਤ ਦੀ ਮਹਿੰਗਾਈ ਕਾਰਨ ਰੇੜਾ ਘੋੜਾ ਟਾਂਗਾ ਚਾਲਕਾਂ ਲਈ ਆਪਣੇ ਘਰਾਂ ਦਾ ਗੁਜਾਰਾ ਕਰਨਾ ਔਖਾ ਹੋ ਚੁੱਕਾ ਹੈ। ਅਜਿਹੇ ਨਾਜ਼ੁਕ ਹਾਲਾਤ ’ਚ ਘੋੜਿਆਂ ਨੂੰ ਦਾਣਾ ਖਵਾਉਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸਬਸਿਡੀ ’ਤੇ ਖੁਰਾਕ ਦੇਣੀ ਚਾਹੀਦੀ ਹੈ। 

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਅੰਮ੍ਰਿਤਸਰ ਜ਼ਿਲ੍ਹੇ ’ਚ ਨਸ਼ੇ ਦੀ ਓਵਰਡੋਜ਼ ਨੇ 2 ਮਾਵਾਂ ਦੀਆਂ ਕੁੱਖਾਂ ਕੀਤੀਆਂ ਸੁੰਨੀਆਂ

ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਗਰੀਬ ਲੋਕਾਂ ਨੂੰ 2 ਰੁਪਏ ਕਿਲੋ ਕਣਕ ਅਤੇ ਹੋਰ ਸਹੂਲਤਾਂ ਪ੍ਰਦਾਨ ਕਰ ਸਕਦੀਆਂ ਹਨ ਤੇ ਫਿਰ ਬੇਜੁਬਾਨ ਜਾਨਵਰਾਂ ਨੂੰ ਸਬਸਿਡੀ ’ਤੇ ਦਾਣਾ ਕਿਉਂ ਨਹੀਂ ਦਿੱਤਾ ਜਾ ਸਕਦਾ। ਬਾਬਾ ਸੁਲਤਾਨਵਿੰਡ ਨੇ ਕਿਹਾ ਕਿ ਅੰਗਰੇਜ ਸਰਕਾਰ ਵੇਲੇ ਗੁਰੂ ਨਗਰੀ ’ਚ ਘੋੜਿਆਂ ਲਈ 14 ਛੈਡ ਅਤੇ ਪਾਣੀ ਪੀਣ ਲਈ ਖੁਰਲੀਆਂ ਹੁੰਦੀਆ ਸਨ, ਜਿੰਨਾ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਢਹਿ ਢੇਰੀ ਕਰ ਚੁੱਕਾ ਹੈ। ਬੇਜੁਬਾਨੇ ਜਾਨਵਰ ਅੱਤ ਦੀ ਗਰਮੀ ’ਚ ਕੜਕਦੀ ਧੁੱਪ ਵਿਚ ਖੜ੍ਹੇ ਰਹਿਣ ਲਈ ਮਜਬੂਰ ਹਨ।

ਪੜ੍ਹੋ ਇਹ ਵੀ ਖ਼ਬਰ: ਦੋਸਤ ਦੇ ਘਰ ਗਏ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ, ਘਰ ’ਚ ਪਿਆ ਚੀਕ-ਚਿਹਾੜਾ

ਬਾਬਾ ਸੁਲਤਾਨਵਿੰਡ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਘੋੜਿਆ ਲਈ ਸਬਸਿਡੀ ’ਤੇ ਦਾਣਾ ਖੁਰਾਕ ਦੇਣ ਸਮੈਤ ਸ਼ਹਿਰ ’ਚ ਪਹਿਲਾਂ ਦੀ ਤਰਾਂ ਹੀ ਛੈਡ ਅਤੇ ਪਾਣੀ ਵਾਲੀਆ ਖੁਰਲੀਆਂ ਬਣਾਈਆ ਜਾਣ ਨਹੀ ਤਾਂ ‘ਆਪ’ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਰੋਸ ਪ੍ਰਦਰਸ਼ਨ ਤੋਂ ਬਾਅਦ ਬਾਬਾ ਸੁਲਤਾਨਵਿੰਡ ਅਤੇ ਸਾਥੀਆਂ ਵਲੋਂ ਆਪਣੀਆਂ ਮੰਗਾਂ ਤੇ ਮੁਸ਼ਕਲਾਂ ਦੇ ਹੱਲ ਵਾਸਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਰੋਸ ਪ੍ਰਦਰਸ਼ਨ ’ਚ ਲੱਖਾ ਸਿੰਘ, ਮੁਖਤਾਰ ਸਿੰਘ, ਸੁਲੱਖਣ ਸਿੰਘ, ਗੁਰਦੀਪ ਸਿੰਘ, ਅਮਰੀਕ ਸਿੰਘ ਮੌਰ, ਗੁਰਬਚਨ ਸਿੰਘ ਆਦਿ ਤੇ ਹੋਰ ਰੇੜਾ ਘੇੜਾ ਚਾਲਕ ਹਾਜ਼ਰ ਸਨ।   

ਪੜ੍ਹੋ ਇਹ ਵੀ ਖ਼ਬਰ: ਪੱਟੀ ’ਚ ਰੂਹ ਕੰਬਾਊ ਵਾਰਦਾਤ, ਪੇਕੇ ਰਹਿ ਰਹੀ ਪਤਨੀ ਦਾ ਕਤਲ ਕਰਨ ਮਗਰੋਂ ਪਤੀ ਨੇ ਕੀਤੀ ਖ਼ੁਦਕੁਸ਼ੀ


rajwinder kaur

Content Editor

Related News