ਡੇਂਗੂ ਦੇ 2 ਮਰੀਜ਼ ਆਏ ਸਾਹਮਣੇ, ਸਿਹਤ ਵਿਭਾਗ ਵੱਲੋਂ ਹਦਾਇਤਾਂ ਜਾਰੀ

10/26/2021 6:11:18 PM

ਬਟਾਲਾ (ਜ. ਬ., ਯੋਗੀ, ਅਸ਼ਵਨੀ): ਦਿਨੋਂ ਦਿਨ ਵੱਧ ਰਹੇ ਡੇਂਗੂ ਦੇ ਫੈਲਾਅ ਦੌਰਾਨ 2 ਵਿਅਕਤੀਆਂ ਦੇ ਡੇਂਗੂ ਦੀ ਲਪੇਟ ’ਚ ਆਉਣ ਦਾ ਸਮਾਚਾਰ ਮਿਲਿਆ ਹੈ।ਇਸ ਸਬੰਧੀ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਸਖਤ ਹਦਾਇਤਾਂ ’ਤੇ ਚੱਲਦਿਆਂ ਸੀਨੀਅਰ ਮੈਡੀਕਲ ਅਫਸਰ ਕਾਦੀਆਂ ਡਾ. ਨਿਰੰਕਾਰ ਸਿੰਘ ਦੀ ਅਗਵਾਈ ਹੇਠ ਰੋਜ਼ਾਨਾ ਕਾਦੀਆਂ ਵਾਸੀਆਂ ਨੂੰ ਡੇਂਗੂ ਦੀ ਬੀਮਾਰੀ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕਾਦੀਆਂ ਵਿਚ 2 ਡੇਂਗੂ ਦੇ ਮਰੀਜ਼, ਜੋ ਸਾਹਮਣੇ ਆਏ ਹਨ, ਉਨ੍ਹਾਂ ਦਾ ਬਟਾਲਾ ’ਚ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਘਰਾਂ ਅੰਦਰ ਪਏ ਬਰਤਨਾਂ ਜਾਂ ਗਮਲਿਆਂ ਅਾਦਿ ਵਿਚ ਪਾਣੀ ਨਾ ਜਮ੍ਹਾ ਹੋਣ ਦਿੱਤਾ ਜਾਵੇ ਅਤੇ ਇਸ ਬੀਮਾਰੀ ਤੋਂ ਬਚਣ ਲਈ ਲੋਕ ਸਾਵਧਾਨ ਰਹਿਣ।
 

Shyna

This news is Content Editor Shyna