ਡੇਂਗੂ ਨੇ ਫੜੀ ਰਫ਼ਤਾਰ: ਡੇਂਗੂ ਦੇ 33 ਨਵੇਂ ਮਰੀਜ਼ ਮਿਲਣ ਨਾਲ ਗਿਣਤੀ 279 ’ਤੇ ਪਹੁੰਚੀ

10/20/2021 10:37:07 AM

ਗੁਰਦਾਸਪੁਰ (ਹੇਮੰਤ) : ਬੀਤੇ ਕਈ ਦਿਨਾਂ ਤੋਂ ਜ਼ਿਲ੍ਹੇ ਵਿੱਚ ਲੋਕਾਂ ਨੂੰ ਕੋਰੋਨਾ ਤੋਂ ਚਾਹੇ ਰਾਹਤ ਮਿਲੀ ਹੋਈ ਹੈ ਪਰ ਡੇਂਗੂ ਦਿਨ ਪ੍ਰਤੀ-ਦਿਨ ਰਫ਼ਤਾਰ ਫੜਦਾ ਜਾ ਰਿਹਾ ਹੈ। ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਡੇਂਗੂ ਦੇ 33 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਡੇਂਗੂ ਦੇ ਕੁੱਲ ਮਾਮਲੀਆਂ ਦੀ ਗਿਣਤੀ ਵੱਧਕੇ 279 ਹੋ ਗਈ ਹੈ । ਇੱਕ ਤੋਂ ਬਾਅਦ ਇੱਕ ਸਾਹਮਣੇ ਆ ਰਹੇ ਡੇਂਗੂ ਦੇ ਮਾਮਲੀਆਂ ਨੇ ਸਿਹਤ ਵਿਭਾਗ ਦੀ ਚਿੰਤਾ ਵਧਾ ਦਿੱਤੀ ਹੈ। ਹਾਲਾਂਕਿ ਵਿਭਾਗ ਦੀਆਂ ਟੀਮਾਂ ਵੱਖ-ਵੱਖ ਸਥਾਨਾਂ ’ਤੇ ਜਾਕੇ ਫਾਗਿੰਗ ਅਤੇ ਐਂਟੀ ਲਾਰਵਾ ਦੀਆਂ ਗਤੀਵਿਧੀਆਂ ਵਿੱਚ ਜੁਟੀਆਂ ਹੋਈਆਂ ਹਨ। 

ਪੜ੍ਹੋ ਇਹ ਵੀ ਖ਼ਬਰ - ਡੇਰਾ ਬਿਆਸ ’ਚ ਹੋਣ ਵਾਲੇ ਸਾਰੇ ਸਤਿਸੰਗ ਪ੍ਰੋਗਰਾਮ 30 ਨਵੰਬਰ ਤੱਕ ਹੋਏ ਰੱਦ

ਜ਼ਿਲ੍ਹਾ ਐਪਿਡਿਮੋਲਾਜਿਸਟ ਡਾ . ਪ੍ਰਭਜੋਤ ਕੌਰ ਕਲਸੀ ਨੇ ਦੱਸਿਆ ਕਿ ਮੰਗਲਵਾਰ ਨੂੰ ਜ਼ਿਲ੍ਹੇ ਭਰ ਵਿੱਚ ਸਿਹਤ ਟੀਮ ਨੇ 3 ਹਜ਼ਾਰ ਤੋਂ ਜ਼ਿਆਦਾ ਘਰਾਂ ਦੀ ਚੈਕਿੰਗ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਪਿੰਡਾਂ ਅਤੇ ਸ਼ਹਿਰੀ ਦੋਨਾਂ ਹੀ ਖੇਤਰਾਂ ਵਿੱਚ ਲੋਕਾਂ ਦੇ ਘਰਾਂ ਤੋਂ ਡੇਂਗੂ ਦਾ ਲਾਰਵਾ ਮਿਲ ਰਿਹਾ ਹੈ। ਲੋਕਾਂ ਨੂੰ ਆਪਣੇ ਆਪ ਜਾਗਰੁਕ ਹੋਣ ਦੀ ਲੋੜ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਆਦਾਤਰ ਘਰਾਂ ਵਿੱਚ ਲੋਕਾਂ ਦੀ ਲਾਪਰਵਾਹੀ ਨਾਲ ਡੇਂਗੂ ਦਾ ਲਾਰਵਾ ਮਿਲ ਰਿਹਾ ਹੈ। ਇਸ ਕਾਰਨ ਹੀ ਲੋਕ ਡੇਂਗੂ ਦੀ ਚਪੇਟ ਵਿੱਚ ਆ ਕੇ ਬੀਮਾਰ ਹੋ ਰਹੇ ਹਨ ।

ਪੜ੍ਹੋ ਇਹ ਵੀ ਖ਼ਬਰ - ਖਰੜ ਦੇ ਨੌਜਵਾਨ ਨੇ ਅੰਮ੍ਰਿਤਸਰ ਦੇ ਇਕ ਹੋਟਲ ’ਚ ਕਮਰਾ ਲੈ ਕੀਤੀ ਖ਼ੁਦਕੁਸ਼ੀ, ਫੈਲੀ ਸਨਸਨੀ

ਕਿਹੜੀ - ਕਿਹੜੀ ਸਾਵਧਾਨੀਆਂ ਕਰਿਏ
ਘਰਾਂ ਵਿੱਚ ਫਾਲਤੂ ਪਏ ਬਰਤਨਾਂ, ਟਾਇਰਾਂ ਸਮੇਤ ਹੋਰ ਵਸਤਾਂ ਵਿੱਚ ਪਾਣੀ ਇਕੱਠਾ ਨਾ ਹੋਣ ਦਿਓ, ਕਿਉਂਕਿ ਖੜੇ ਸਾਫ਼ ਪਾਣੀ ਵਿੱਚ ਡੇਂਗੂ ਦਾ ਮੱਛਰ ਪੈਦਾ ਹੁੰਦਾ ਹੈ। ਜੇਕਰ ਹੋ ਸਕੇ ਤਾਂ ਆਪਣੇ ਪੂਰੇ ਸਰੀਰ ਨੂੰ ਢੱਕ ਕੇ ਰੱਖੋ। 

rajwinder kaur

This news is Content Editor rajwinder kaur