ਕਾਦੀਆਂ ’ਚ 2 ਘਰਾਂ ’ਚੋਂ ਮਿਲਿਆ ਡੇਂਗੂ ਦਾ ਲਾਰਵਾ, ਮੌਕੇ ’ਤੇ ਕੀਤਾ ਨਸ਼ਟ
Wednesday, Aug 28, 2024 - 05:38 PM (IST)
ਬਟਾਲਾ (ਬੇਰੀ, ਵਿਪਨ)-ਸੀਨੀਅਰ ਮੈਡੀਕਲ ਅਫਸਰ ਕਾਦੀਆ ਡਾ. ਰਾਜ ਮਸੀਹ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਕਾਦੀਆਂ ਦੇ ਮੁਹੱਲਾ ਧਰਮਪੁਰਾ ਵਿਖੇ 65 ਘਰਾਂ ਦੀ ਚੈਕਿੰਗ ਕੀਤੀ। ਹੈਲਥ ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਟੀਮ ਨੇ ਕਾਦੀਆਂ ਦੇ ਮੁਹੱਲਾ ਧਰਮਪੁਰਾ ਵਿਖੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਅਤੇ 2 ਘਰਾਂ ’ਚ ਡੇਂਗੂ ਦਾ ਲਾਰਵਾ ਮਿਲਿਆ ਹੈ, ਜਿਸ ਨੂੰ ਮੌਕੇ ’ਤੇ ਨਸ਼ਟ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਦੋ ਧੀਆਂ ਦੇ ਪਿਓ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਦੱਸੀ ਹੈਰਾਨ ਕਰ ਦੇਣ ਵਾਲੀ ਗੱਲ
ਉਨ੍ਹਾਂ ਨੇ ਕਿਹਾ ਕਿ ਡੇਂਗੂ ਇਕ ਵਾਇਰਲ ਬੁਖਾਰ ਹੈ, ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਬੁਖਾਰ ਦੇ ਸ਼ੱਕ ਹੋਣ ਦੀ ਸੂਰਤ ’ਚ ਤੁਰੰਤ ਸਰਕਾਰੀ ਹਸਪਤਾਲ ਤੋਂ ਹੀ ਫ੍ਰੀ ਚੈੱਕਅਪ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਹੈਲਥ ਵਰਕਰ ਬਲਵਿੰਦਰ ਸਿੰਘ, ਗੁਰਮੁਖ ਸਿੰਘ, ਲਖਬੀਰ ਸਿੰਘ, ਪੰਮਾ, ਗੁਰਵਿੰਦਰ ਸਿੰਘ ਆਦਿ ਮੈਂਬਰ ਹਾਜ਼ਰ ਸਨ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਆੜ੍ਹਤੀਏ 'ਤੇ ਤਾਬੜਤੋੜ ਫਾਇਰਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8