ਬਾਰਿਸ਼ ਤੋਂ ਬਾਅਦ ਹੁਣ ਡੇਂਗੂ ਦੀ ਆਹਟ, ਲੋਕ ਤੇਜ਼ੀ ਨਾਲ ਹੋ ਰਹੇ ਬੀਮਾਰੀ ਦਾ ਸ਼ਿਕਾਰ

Saturday, Aug 31, 2024 - 04:56 PM (IST)

ਦੌਰਾਗਲਾ (ਨੰਦਾ)- ਪੰਜਾਬ ਸਮੇਤ ਪਿਛਲੇ ਕਈ ਦਿਨਾਂ ਤੋਂ ਦੇਸ਼ ਵਿੱਚ ਡੇਂਗੂ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਹੁਸ਼ਿਆਰਪੁਰ, ਬਠਿੰਡਾ, ਪਠਾਨਕੋਟ, ਅੰਮ੍ਰਿਤਸਰ ਅਤੇ ਮੁਹਾਲੀ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹੇ ਹਨ। ਡੇਂਗੂ ਤੇ ਵਾਇਰਲ ਬੁਖ਼ਾਰ ਦੇ ਲੱਛਣ ਇਕੋ ਜਿਹੇ ਹੁੰਦੇ ਹਨ, ਜਿਸ ਕਾਰਨ ਬਹੁਤ ਸਾਰੇ ਲੋਕ ਇਨ੍ਹਾਂ ’ਚ ਫਰਕ ਨਹੀਂ ਕਰ ਪਾਉਂਦੇ ਹਨ। ਅਜਿਹੇ ’ਚ ਮਰੀਜ਼ ਦੀ ਹਾਲਤ ਖ਼ਰਾਬ ਹੋ ਜਾਂਦੀ ਹੈ। ਜੇਕਰ ਡੇਂਗੂ ਦੇ ਲੱਛਣਾਂ ਨੂੰ ਸਮੇਂ ਸਿਰ ਪਛਾਣ ਕੇ ਇਲਾਜ ਨਾ ਕੀਤਾ ਜਾਵੇ ਤਾਂ ਇਹ ਜਾਨਲੇਵਾ ਵੀ ਹੋ ਸਕਦਾ ਹੈ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਜਦੋਂ ਇਨ੍ਹਾਂ ਦੋਵਾਂ ਬੁਖ਼ਾਰਾਂ ਦੇ ਲੱਛਣ ਇਕੋ ਜਿਹੇ ਹਨ, ਵਾਇਰਲ ਬੁਖ਼ਾਰ ਵਾਇਰਸ ਦੀ ਲਾਗ ਕਾਰਨ ਹੁੰਦਾ ਹੈ। ਇਸ ਕਾਰਨ ਠੰਡ, ਜ਼ੁਕਾਮ ਤੇ ਬੁਖ਼ਾਰ ਦੀ ਸਮੱਸਿਆ ਰਹਿੰਦੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਮੌਸਮ ’ਚ ਬਦਲਾਅ ਦੌਰਾਨ ਕਮਜ਼ੋਰ ਇਮਿਊਨਿਟੀ ਵਾਲੇ ਲੋਕ ਇਸ ਵਾਇਰਸ ਦੀ ਲਪੇਟ ’ਚ ਆ ਜਾਂਦੇ ਹਨ। ਆਮ ਤੌਰ ’ਤੇ ਵਾਇਰਲ ਬੁਖ਼ਾਰ 5 ਤੋਂ 7 ਦਿਨਾਂ ਦੇ ਅੰਦਰ ਆਪਣੇ ਆਪ ਠੀਕ ਹੋ ਜਾਂਦਾ ਹੈ। ਡੇਂਗੂ ਬੁਖ਼ਾਰ ਸੰਕਰਮਿਤ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਤੇ ਇਸ ਦੇ ਕੱਟਣ ਤੋਂ ਕੁਝ ਦਿਨਾਂ ਬਾਅਦ ਲੱਛਣ ਦਿਖਾਈ ਦਿੰਦੇ ਹਨ। ਜੇਕਰ ਡੇਂਗੂ ਦਾ ਸਹੀ ਢੰਗ ਨਾਲ ਇਲਾਜ ਨਾ ਕੀਤਾ ਜਾਵੇ ਤਾਂ ਵਿਅਕਤੀ ਦੀ ਹਾਲਤ ਗੰਭੀਰ ਹੋ ਜਾਂਦੀ ਹੈ। ਇਸ ਦਾ ਅਸਰ ਜਿਗਰ ’ਤੇ ਵੀ ਦੇਖਣ ਨੂੰ ਮਿਲਦਾ ਹੈ। ਡੇਂਗੂ ਵੀ ਵਾਇਰਲ ਬੁਖ਼ਾਰ ਹੈ ਪਰ ਇਹ ਮੱਛਰ ਦੇ ਕੱਟਣ ਨਾਲ ਹੀ ਹੁੰਦਾ ਹੈ। ਡੇਂਗੂ ਏਡੀਜ਼ ਅਜਿਪਟੀ ਨਾਂ ਦੇ ਮਾਦਾ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਚਿਕਨਗੁਨੀਆ ਅਤੇ ਜ਼ੀਕਾ ਵਰਗੇ ਵਾਇਰਸ ਵੀ ਫੈਲਾਉਂਦਾ ਹੈ

ਇਹ ਵੀ ਪੜ੍ਹੋ- ਆਪਣੀ ਹੀ 6 ਸਾਲਾ ਬੱਚੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ

ਵਿਸ਼ਵ ਸਿਹਤ ਸੰਗਠਨ ਮੁਤਾਬਕ ਦੁਨੀਆਂ ਦੇ ਲਗਭਗ 70 ਫ਼ੀਸਦ ਡੇਂਗੂ ਦੇ ਕੇਸ ਏਸ਼ੀਆ ਵਿੱਚ ਹੁੰਦੇ ਹਨ। ਜੇਕਰ ਇਸ ਮੱਛਰ ਵਿੱਚ ਵਾਇਰਸ ਨਹੀਂ ਹੈ ਤਾਂ ਉਸ ਦੇ ਕੱਟਣ ਨਾਲ ਡੇਂਗੂ ਨਹੀਂ ਫੈਲਦਾ। ਜੇਕਰ ਇਹ ਮੱਛਰ ਕਿਸੇ ਅਜਿਹੇ ਵਿਅਕਤੀ ਨੂੰ ਕੱਟਦਾ ਹੈ ਜੋ ਡੇਂਗੂ ਤੋਂ ਪ੍ਰਭਾਵਿਤ ਹੈ ਤਾਂ ਮੱਛਰ ਦੇ ਅੰਦਰ ਡੇਂਗੂ ਦਾ ਵਾਇਰਸ ਰਹਿੰਦਾ ਹੈ ਅਤੇ ਉਸ ਤੋਂ ਬਾਅਦ ਅਗਲੇ ਸਿਹਤਮੰਦ ਵਿਅਕਤੀ ਨੂੰ ਕੱਟਣ ਤੋਂ ਬਾਅਦ ਉਸ ਨੂੰ ਡੇਂਗੂ ਦਾ ਖ਼ਤਰਾ ਪੈਦਾ ਹੋ ਸਕਦਾ ਹੈ। ਸ਼ਹਿਰ ਦੇ ਨਾਲ-ਨਾਲ ਪਿੰਡਾ 'ਚ ਵੱਡੇ ਪੱਧਰ 'ਤੇ ਲੋਕ ਡੇਂਗੂ ਤੇ ਚਿਕਨਗੁਨੀਆ ਦੇ ਸ਼ਿਕਾਰ ਹੋ ਰਹੇ ਹਨ। ਡਾਕਟਰਾਂ ਅਨੁਸਾਰ ਡੇਂਗੂ ਬੁਖਾਰ ਏਡੀਜ਼ ਮੱਛਰ ਕਾਰਨ ਫੈਲਦਾ ਹੈ ਤੇ ਇਸ ਦੌਰਾਨ ਸਰੀਰ ਵਿਚ ਪਲੇਟਲੈਟਸ ਦੀ ਗਿਣਤੀ ਵਿਚ ਤੇਜ਼ੀ ਨਾਲ ਕਮੀ ਆਉਂਦੀ ਹੈ। ਜੇਕਰ ਸਮੇਂ ਸਿਰ ਇਲਾਜ ਨਾ ਕਰਵਾਇਆ ਜਾਵੇ ਤਾਂ ਕਈ ਵਾਰ ਪਲੇਟਲੈਟਸ ਘੱਟ ਹੋਣ ਕਾਰਨ ਜਾਨੀ ਨੁਕਸਾਨ ਵੀ ਹੋ ਜਾਂਦਾ ਹੈ। ਡੇਂਗੂ ਦੇ ਲੱਛਣ ਪਾਏ ਜਾਣ 'ਤੇ ਤੁਰੰਤ ਡਾਕਟਰ ਦੀ ਸਲਾਹ ਲਵੋ।

ਇਹ ਵੀ ਪੜ੍ਹੋ-  ਪੰਜਾਬ ਦੇ ਇਸ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News