ਪਠਾਨਕੋਟ ''ਚ ਸ਼ਹਿਰੀ ਤੇ ਪੇਂਡੂ ਇਲਾਕਿਆਂ ’ਚ ਡੇਂਗੂ ਦਾ ਲਾਰਵਾ ਕੀਤਾ ਨਸ਼ਟ
Friday, Oct 02, 2026 - 12:41 PM (IST)
ਪਠਾਨਕੋਟ(ਆਦਿੱਤਿਆ, ਨੀਰਜ)–ਸਰਕਾਰ ਵੱਲੋਂ ਜਾਰੀ ਐਂਟੀ-ਡੇਂਗੂ ਮੁਹਿੰਮ ਸਬੰਧੀ ਗਾਈਡਲਾਈਨਾਂ ਤਹਿਤ ਸਿਹਤ ਵਿਭਾਗ ਪਠਾਨਕੋਟ ਵੱਲੋਂ ਸਿਵਲ ਸਰਜਨ ਡਾ. ਸੁਨੀਤਾ ਸ਼ਰਮਾ ਦੇ ਹੁਕਮਾਂ ਅਤੇ ਐਪੀਡੇਮਿਓਲੋਜਿਸਟ ਡਾ. ਸਚਿਨ ਗੁਲੇਰੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲੇ ਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿਚ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੌਰਾਨ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਨੇ ਜ਼ਿਲੇ ਦੇ ਡੇਂਗੂ ਹਾੱਟ ਸਪਾਟ ਇਲਾਕਿਆਂ ਵਿਚ ਪਹੁੰਚ ਕੇ ਮੱਛਰਾਂ ਦੇ ਪੈਦਾ ਹੋਣ ਵਾਲੀਆਂ ਸੰਭਾਵਿਤ ਥਾਵਾਂ ਦੀ ਜਾਂਚ ਕੀਤੀ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰੀ ਇਲਾਕੇ ਦੇ ਆਨੰਦਪੁਰ ਰੜਾ, ਗਊਸ਼ਾਲਾ, ਸ਼ਾਹਪੁਰ ਚੌਕ, ਵਿਸ਼ਨੂੰ ਨਗਰ ਅਤੇ ਲਮੀਨੀ ਵਿਚ ਵਿਸ਼ੇਸ਼ ਡੇਂਗੂ ਗਤੀਵਿਧੀਆਂ ਕੀਤੀਆਂ ਗਈਆਂ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ
ਇਸ ਤੋਂ ਇਲਾਵਾ ਪੇਂਡੂ ਇਲਾਕਿਆਂ ਵਿਚ ਆਉਂਦੇ ਵੱਖ-ਵੱਖ ਬਲਾਕਾਂ ਅਧੀਨ ਚਿੰਨ੍ਹਿਤ ਹਾਟ ਸਪਾਟ ਇਲਾਕਿਆਂ ਵਿਚ ਵੀ ਸਿਹਤ ਕਾਮਿਆਂ ਦੀਆਂ ਟੀਮਾਂ ਵੱਲੋਂ ਘਰਾਂ ਅਤੇ ਆਲੇ-ਦੁਆਲੇ ਦੇ ਸਥਾਨਾਂ ਦੀ ਜਾਂਚ ਕੀਤੀ ਗਈ। ਸਵੇਰੇ 9 ਤੋਂ 10 ਵਜੇ ਤੱਕ ਡੇਂਗੂ ਸਬੰਧੀ ਗਤੀਵਿਧੀਆਂ ਕਰਨ ਤੋਂ ਬਾਅਦ ਸਵੇਰੇ 11 ਤੋਂ ਦੁਪਹਿਰ 12 ਵਜੇ ਤੱਕ ਸਿਹਤ ਸੰਸਥਾਵਾਂ ਦੀਆਂ ਟੀਮਾਂ ਵੱਲੋਂ ਇਨ੍ਹਾਂ ਇਲਾਕਿਆਂ ਵਿਚ ਮੁੜ ਜਾਂਚ ਕੀਤੀ ਗਈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਕੂਲਰਾਂ, ਗਮਲਿਆਂ, ਛੱਤਾਂ ਅਤੇ ਪਾਣੀ ਦੀਆਂ ਟੈਂਕੀਆਂ ਦੀ ਨਿਯਮਤ ਤੌਰ ’ਤੇ ਸਫਾਈ ਕਰਨ।
ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ 'ਚ ਡਿੱਗਿਆ ਤਾਪਮਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
