ਸੰਘਣੀ ਧੁੰਦ ਨੇ ਤੋੜੇ ਰਿਕਾਰਡ, ਪੂਰਾ ਦਿਨ ਨਹੀਂ ਹੋਏ ਸੂਰਜ ਦੇਵਤਾ ਦੇ ਦਰਸ਼ਨ, ਵਿਜ਼ੀਬਿਲਟੀ ਜ਼ੀਰੋ
Friday, Jan 10, 2025 - 05:11 PM (IST)
ਗੁਰਦਾਸਪੁਰ (ਹਰਮਨ)- ਅੱਜ ਗੁਰਦਾਸਪੁਰ ਤੇ ਆਸ-ਪਾਸ ਇਲਾਕੇ ਵਿੱਚ ਪਈ ਸੰਘਣੀ ਧੁੰਦ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਹਾਲਾਤ ਇਹ ਬਣੇ ਰਹੇ ਕਿ ਅੱਜ ਪੂਰਾ ਦਿਨ ਸੂਰਜ ਦੇਵਤਾ ਦੇ ਦਰਸ਼ਨ ਨਹੀਂ ਹੋਏ ਅਤੇ ਸਾਰਾ ਦਿਨ ਹੀ ਸੜਕਾਂ ’ਤੇ ਧੁੰਦ ਛਾਈ ਰਹੀ। ਇਥੋਂ ਤੱਕ ਕਿ ਕੁਝ ਸਮੇਂ ਜ਼ੀਰੋ ਵਿਜ਼ੀਬਿਲਟੀ ਹੋਣ ਕਾਰਨ ਵਾਹਨ ਚਾਲਕਾਂ ਨੂੰ ਵਾਹਨ ਚਲਾਉਣ ਵਿੱਚ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਖੇਤੀ ਮਾਹਿਰਾਂ ਅਨੁਸਾਰ ਇਹ ਧੁੰਦ ਅਤੇ ਠੰਡ ਕਣਕ ਦੀ ਫਸਲ ਦੀ ਲਾਹੇਵੰਦ ਹੈ ਪਰ ਦੂਜੇ ਪਾਸੇ ਡਾਕਟਰਾਂ ਅਨੁਸਾਰ ਠੰਡ ਅਤੇ ਧੁੰਦ ਦੇ ਇਹ ਦਿਨ ਬਜ਼ੁਰਗਾਂ ਤੇ ਬੱਚਿਆਂ ਦੀ ਬੇਹੱਦ ਨੁਕਸਾਨਦੇਹ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਬਜ਼ੁਰਗਾਂ ਅਤੇ ਛੋਟੇ ਬੱਚਿਆਂ ਨੂੰ ਸਰਦੀ ਲੱਗਣ ਦੀ ਸੰਭਾਵਨਾ ਹੁੰਦੀ ਹੈ ਇਸ ਕਰਕੇ ਸਵੇਰੇ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ’ਚ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ।
ਇਹ ਵੀ ਪੜ੍ਹੋ- ਪੰਜਾਬ ਦੇ 'ਸਰਕਾਰੀ ਬਾਬੂਆਂ' 'ਤੇ ਹੋਵੇਗੀ ਸਖ਼ਤੀ, ਹੁਣ ਮਨਮਾਨੀ ਨਹੀਂ ਕਰਨਾ ਪਵੇਗਾ ਕੰਮ
ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨਿਮੋਨੀਆ ਹੋਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀਆਂ ਵੀ ਲੱਗ ਸਕਦੀਆਂ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੱਤਾ ਜਾਵੇ। ਬੱਚਿਆਂ ਪੁਰੀ ਤਰਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ 'ਤੇ ਟੋਪੀ ਅਤੇ ਪੈਰਾਂ ਵਿੱਚ ਜ਼ੁਰਾਬਾਂ ਪਾਈਆਂ ਜਾਣ। ਸਰਦੀ ਦੇ ਮੌਸਮ ਵਿੱਚ ਠੰਡ ਤੋਂ ਬਚਣ ਲਈ ਲੋਕ ਅਕਸਰ ਬੰਦ ਕਮਰੇ ਵਿੱਚ ਅੰਗੀਠੀ ਬਾਲਦੇ ਹਨ ਮਾਹਿਰਾਂ ਨੇ ਅਜਿਹਾ ਕਰਨ ਤੋਂ ਸਖ਼ਤ ਮਨਾਹੀ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 4 ਵਿਅਕਤੀਆਂ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਮਾਰੀਆਂ ਗੋਲੀਆਂ
ਉਨ੍ਹਾਂ ਕਿਹਾ ਕਿ ਬੰਦ ਕਮਰੇ ਵਿੱਚ ਅੰਗੀਠੀ ਬਾਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਜਿਸ ਨਾਲ ਆਕਸੀਜਨ ਦੀ ਕਮੀ ਹੋ ਜਾਂਦੀ ਹੈ ਅਤੇ ਇਹ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਚਿਤਾਵਨੀ ਵਿੱਚ ਕਿਹਾ ਗਿਆ ਹੈ ਕਿ ਸਰਦੀ ਦੇ ਮੌਸਮ ਵਿੱਚ ਗਰਮ ਕੱਪੜੇ ਪਹਿਨਣੇ ਜ਼ਰੂਰੀ ਹਨ। ਕੱਪੜੇ ਦੋ ਜਾਂ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸਰੀਰ ਦਾ ਤਾਪਮਾਨ ਕਾਇਮ ਰਹੇ। ਖੁਰਾਕ ਵਿੱਚ ਗਰਮ ਚੀਜ਼ਾਂ ਜਿਵੇਂ ਸੂਪ, ਚਾਹ, ਕਾਫੀ ਅਤੇ ਸੰਤੁਲਿਤ ਖੁਰਾਕ ਦਾ ਸੇਵਨ ਕਰਨਾ ਵੀ ਜ਼ਰੂਰੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਕਾਲ ਬਣ ਆਏ ਕੈਂਟਰ ਨੇ ਪੂਰੇ ਪਰਿਵਾਰ ਨੂੰ ਪਾਇਆ ਘੇਰਾ, ਵਿਛ ਗਏ ਸੱਥਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8