DC ਉਮਾ ਸ਼ੰਕਰ ਗੁਪਤਾ ਨੇ ਅਧਿਕਾਰੀਆਂ ਨਾਲ ਮੀਟਿੰਗ ਕਰ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦਾ ਕੀਤਾ ਰੀਵਿਊ

Monday, Aug 26, 2024 - 02:14 PM (IST)

DC ਉਮਾ ਸ਼ੰਕਰ ਗੁਪਤਾ ਨੇ ਅਧਿਕਾਰੀਆਂ ਨਾਲ ਮੀਟਿੰਗ ਕਰ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦਾ ਕੀਤਾ ਰੀਵਿਊ

ਗੁਰਦਾਸਪੁਰ (ਹਰਮਨ, ਵਿਨੋਦ)- ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦੀ ਰੀਵਿਊ ਮੀਟਿੰਗ ਕੀਤੀ। ਇਸ ਮੀਟਿੰਗ ’ਚ ਉਨ੍ਹਾਂ ਨਾਲ ਐੱਸ. ਡੀ. ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ, ਐੱਸ. ਡੀ. ਐੱਮ. ਬਟਾਲਾ ਸ਼ਾਇਰੀ ਭੰਡਾਰੀ, ਐੱਸ. ਡੀ. ਐੱਮ. ਕਲਾਨੌਰ ਜਿਓਤਸਨਾ ਸਿੰਘ ਅਤੇ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ- ਨਸ਼ੇ ਨੇ ਮਾੜਾ ਕੀਤਾ ਜਵਾਨੀ ਦਾ ਹਾਲ, ਸੜਕਾਂ 'ਤੇ ਝੂੰਮਦਾ ਨਜ਼ਰ ਆਇਆ ਨੌਜਵਾਨ

ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਮੀਨੀ ਮਾਲੀਏ ਦੀ ਰਿਕਵਰੀ, ਪਟੀਸ਼ਨ ਕੇਸ, 6 ਮਹੀਨਿਆਂ ਤੋਂ ਪੈਂਡਿੰਗ ਪਈਆਂ ਇੰਨਕੁਆਇਰੀਆਂ, ਰੈਵੀਨਿਊ ਲੋਕ ਅਦਾਲਤਾਂ, ਸਪੈਸ਼ਲ ਗਿਰਦਾਵਰੀਆਂ ਆਦਿ ਦੇ ਪੈਂਡਿੰਗ ਪਏ ਕੇਸਾਂ ਬਾਰੇ ਰੀਵਿਊ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਨੂੰ ਵੱਖ-ਵੱਖ ਪੱਧਰ ’ਤੇ ਪੈਡਿੰਗ ਪਏ ਇੰਤਕਾਲਾਂ ਨੂੰ ਬਿਨ੍ਹਾਂ ਦੇਰੀ ਨਿਪਟਾਉਣ ਦੇ ਆਦੇਸ਼ ਜਾਰੀ ਕੀਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਹਿਸੀਲਾਂ ’ਚ ਲੈਂਡ ਸਬੰਧੀ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ। ਸਰਕਾਰੀ ਸੇਵਾਵਾਂ ਦਾ ਲਾਭ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬਿਨ੍ਹਾਂ ਕਿਸੇ ਦੇਰੀ ਤੋਂ ਪਹੁੰਚਾਇਆ ਜਾਣਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News