ਪੰਜਾਬ ਸਰਕਾਰ ਦੇ ਆਦੇਸ਼ ਦਾ ਅਸਰ- ਡਿਪਟੀ ਕਮਿਸ਼ਨਰ ਮੁਹੱਲਿਆਂ ''ਚ ਜਾ ਕੇ ਸੁਣ ਰਹੇ ਲੋਕਾਂ ਦੀਆਂ ਮੁਸ਼ਕਿਲਾਂ

04/11/2022 9:45:51 PM

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਡੀ. ਸੀ. ਮੁਹੰਮਦ ਇਸ਼ਫਾਕ ਵੱਲੋਂ ਅੱਜ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਇਸਲਾਮਾਬਾਦ ਮੁਹੱਲੇ ਵਿਚ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਵਿਚ ਲੋਕਾਂ ਨੇ ਡੀ. ਸੀ. ਨੂੰ ਆਪਣੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਕੋਲੋਂ ਐਪਲੀਕੇਸ਼ਨ ਲੈ ਕੇ ਉਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ : PM ਮੋਦੀ ਨਾਲ ਵਰਚੁਅਲ ਮੁਲਾਕਾਤ ਤੋਂ ਪਹਿਲਾਂ ਬਾਈਡੇਨ ਦਾ ਟਵੀਟ, ਕਿਹਾ- ਭਾਰਤ ਨਾਲ ਮਜ਼ਬੂਤ ਹੋਣਗੇ ਰਿਸ਼ਤੇ

ਇਸ ਮੌਕੇ ਗੱਲਬਾਤ ਕਰਦਿਆਂ ਡੀ. ਸੀ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਮੁਹੱਲਿਆਂ 'ਚ ਜਾ ਕੇ ਪਿੰਡਾਂ ਵਿਚ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ, ਜਿਸ ਤਹਿਤ ਅੱਜ ਉਨ੍ਹਾਂ ਨੇ ਇਸਲਾਮਾਬਾਦ ਮੁਹੱਲੇ 'ਚ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਦੱਸਿਆ ਕਿ ਇਸ ਕੈਂਪ ਵਿਚ ਕਈ ਲੋਕਾਂ ਨੇ ਕੱਚੇ ਕੋਠਿਆਂ ਦੀ ਗ੍ਰਾਂਟ, ਪੈਨਸ਼ਨਾਂ ਨੂੰ ਲੈ ਕੇ ਉਨ੍ਹਾਂ ਨੂੰ ਐਪਲੀਕੇਸ਼ਨਾਂ ਦਿੱਤੀਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਇਨ੍ਹਾਂ ਐਪਲੀਕੇਸ਼ਨਾਂ 'ਤੇ ਪਹਿਲ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਕੈਂਪ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਲਾਹੌਰ ਦੇ ਕਿਲ੍ਹੇ ’ਚ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਮੁੜ ਜਲਦ ਹੋਵੇਗੀ ਸਥਾਪਿਤ


Manoj

Content Editor

Related News