ਡਿਪਟੀ ਕਮਿਸ਼ਨਰ ਰਾਹੁਲ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ
Saturday, Sep 13, 2025 - 03:51 PM (IST)

ਤਰਨਤਾਰਨ (ਰਾਜੂ)-ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਆਈ.ਏ.ਐੱਸ. ਨੇ ਅਗਾਮੀ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਸੀਜ਼ਨ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਕਿਸਾਨ ਅਨਾਜ ਮੰਡੀਆਂ ਵਿਚ ਕੇਵਲ ਸੁੱਕੀ ਜਿਣਸ ਹੀ ਲਿਆਉਣ ਤਾਂ ਜੋ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਦਿਆਂ ਨਿਰਧਾਰਤ ਸਮੇਂ ਸੀਮਾ ਦੇ ਅੰਦਰ-ਅੰਦਰ ਝੋਨੇ ਦੀ ਸਰਕਾਰੀ ਖਰੀਦ ਕਰਵਾ ਕੇ ਅਦਾਇਗੀ ਪ੍ਰਕਿਰਿਆ ਅਮਲ ਵਿਚ ਲਿਆਂਦੀ ਜਾ ਸਕੇ।
ਇਹ ਵੀ ਪੜ੍ਹੋ- ਸੰਭਲ ਜਾਓ ਪੰਜਾਬੀਓ, ਬਰਸਾਤਾਂ ਤੋਂ ਬਾਅਦ ਹੁਣ ਫੈਲਣ ਲੱਗੀਆਂ ਖ਼ਤਰਨਾਕ ਬੀਮਾਰੀਆਂ
ਉਨ੍ਹਾਂ ਦੱਸਿਆ ਕਿ ਪਿਛਲੇ ਸੀਜ਼ਨ ਦੌਰਾਨ ਜ਼ਿਲਾ ਤਰਨਤਾਰਨ ਵਿਚ 9,30,186 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ ਹੈ ਅਤੇ ਇਸ ਸੀਜ਼ਨ ਦੌਰਾਨ ਵੀ ਲੱਗਭਗ 9,30,186 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਜ਼ਿਲੇ ਵਿਚ 60 ਪੱਕੀਆਂ ਮੰਡੀਆਂ ਹਨ ਅਤੇ ਇਸ ਤੋਂ ਇਲਾਵਾ ਲੋੜ ਪੈਣ ’ਤੇ ਸਬ ਮੰਡੀ ਯਾਰਡ ਵੀ ਬਣਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਵਿਚ ਨਮੀ 17 ਫ਼ੀਸਦੀ ਤੋਂ ਵਧੇਰੇ ਹੋਣ ਦੀ ਸੂਰਤ ਵਿਚ ਖਰੀਦ ਏਜੰਸੀਆਂ ਖਰੀਦ ਕਰਨ ਵਿਚ ਅਸਮਰੱਥ ਹੁੰਦੀਆਂ ਹਨ ਅਤੇ ਮੰਡੀਆਂ ਵਿਚ ਅਜਿਹੇ ਨਮੀ ਵਾਲੇ ਝੋਨੇ ਦੇ ਭੰਡਾਰ ਲੱਗ ਜਾਂਦੇ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਕਿਸਾਨਾਂ ਲਈ ਰਾਹਤ ਭਰੀ ਖ਼ਬਰ, ਸਰਕਾਰ ਦੇ ਹੁਕਮਾਂ 'ਤੇ ਅੱਜ ਸ਼ੁਰੂ ਹੋਵੇਗਾ ਵੱਡਾ ਕੰਮ
ਡੀ.ਸੀ. ਰਾਹੁਲ ਨੇ ਸਮੂਹ ਆੜ੍ਹਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਸਬੰਧੀ ਹਰ ਕਿਸਾਨ ਨੂੰ ਸੁਚੇਤ ਕਰਨ ਵਿਚ ਆਪਣਾ ਯੋਗਦਾਨ ਪਾਉਣ ਤਾਂ ਜੋ ਆਉਂਦੇ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਸਬੰਧੀ ਹਰ ਪ੍ਰਕਿਰਿਆ ਨੂੰ ਤੇਜ਼ੀ ਦੇ ਆਧਾਰ ’ਤੇ ਨੇਪਰੇ ਚੜ੍ਹਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿਚ ਫਸਲ ਦੀ ਖਰੀਦ ਲਈ ਬਾਰਦਾਨਾ ਆਦਿ ਦੇ ਪੁਖਤਾ ਇੰਤਾਜ਼ਮ ਕੀਤੇ ਜਾ ਰਹੇ ਹਨ ਅਤੇ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ-ਸੁਥਰੇ ਪਾਣੀ, ਬਿਜਲੀ, ਬੈਠਣ ਲਈ ਜਗ੍ਹਾ ਤੇ ਪਖਾਨਿਆਂ ਦੇ ਪੁਖਤਾ ਪ੍ਰਬੰਧ ਕਰਨ ਲਈ ਸਬੰਧਿਤ ਅਧਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਬੀਮਾਰੀਆਂ ਨੇ ਪਾਇਆ ਘੇਰਾ, 3 ਹਾਜ਼ਰ ਲੋਕਾਂ ਨੂੰ ...
ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਹੋਵੇਗੀ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਜ਼ਿਆਦਾ ਦੇਰ ਮੰਡੀਆਂ ਵਿਚ ਨਾ ਬੈਠਣਾ ਪਵੇ। ਇਸ ਲਈ ਮੰਡੀਆਂ ਵਿਚ ਫਸਲ ਦੀ ਨਾਲੋ-ਨਾਲੋ ਖਰੀਦ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਕਿਸਾਨਾਂ ਦੀ ਫਸਲ ਦੀ 24 ਘੰਟੇ ਵਿਚ ਅਦਾਇਗੀ ਕਰਨੀ ਯਕੀਨੀ ਬਣਾਈ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8