ਕਿਸਾਨਾਂ ਨੇ 4 ਪਿੰਡਾਂ ’ਚ ਕਾਰਪੋਰੇਟ ਘਰਾਣੇ ਦੇ ਮੋਬਾਇਲ ਟਾਵਰ ਕਰਵਾਏ ਬੰਦ
Saturday, Dec 26, 2020 - 01:35 PM (IST)

ਡੇਰਾ ਬਾਬਾ ਨਾਨਕ (ਵਤਨ, ਬੇਰੀ): ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਰੋਸ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ ਅਤੇ ਕਿਸਾਨ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰ ਨੂੰ ਬੰਦ ਕਰਨ ਦੇ ਰੌਂਅ ’ਚ ਦਿਖਾਈ ਦੇ ਰਹੇ ਹਨ। ਇਸੇ ਤਹਿਤ ਕਿਸਾਨਾਂ ਨੇ ਵਸਦਾ ਬਾਰਡਰ ਵੈੱਲਫ਼ੇਅਰ ਸੋਸਾਇਟੀ ਦੇ ਸਹਿਯੋਗ ਨਾਲ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਸਰਹੱਦੀ ਪਿੰਡ ਠੇਠਰਕੇ, ਧਰਮਕੋਟ ਰੰਧਾਵਾ ਅਤੇ ਧਰਮਕੋਟ ਪੱਤਣ ’ਚ ਚੱਲ ਰਹੇ ਕਾਰਪੋਰੇਟ ਘਰਾਣੇ ਦੇ ਮੋਬਾਇਲ ਟਾਵਰਾਂ ਨੂੰ ਬੰਦ ਕਰਵਾ ਕੇ ਤਾਲੇ ਲਾ ਦਿੱਤੇ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੰਪਨੀ ਦੇ ਸਿਮ ਦਾ ਬਾਈਕਾਟ ਕਰ ਕੇ ਇਨ੍ਹਾਂ ਨੰਬਰਾਂ ਨੂੰ ਕਿਸੇ ਹੋਰ ਮੋਬਾਇਲ ਕੰਪਨੀ ’ਚ ਪੋਰਟ ਕਰਵਾ ਲੈਣ।
ਇਹ ਵੀ ਪੜ੍ਹੋ : ਪੰਜਾਬ 2020 ਦੀਆਂ ਦੁਖਦਾਇਕ ਘਟਨਾਵਾਂ: ਜਿਨ੍ਹਾਂ ’ਚ ਪੂਰੇ ਪਰਿਵਾਰਕ ਮੈਂਬਰਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ
ਇਸ ਸਬੰਧੀ ਚੇਅਰਮੈਨ ਜਸਦੀਪ ਸਿੰਘ ਰੰਧਾਵਾ, ਅਸਿਸਟੈਂਟ ਐਕਸੀਅਨ ਐੱਸ. ਪੀ. ਸਿੰਘ ਰੰਧਾਵਾ, ਅਸ਼ੋਕ ਧਾਰੋਵਾਲੀ ਨੇ ਦੱਸਿਆ ਕਿ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਕਾਰਪੋਰੇਟ ਘਰਾਣਿਆਂ ਦੀਆਂ ਕੰਪਨੀ ਦੇ ਹਰ ਤਰ੍ਹਾਂ ਦੇ ਕਾਰੋਬਾਰ ਨੂੰ ਬੰਦ ਕਰਵਾ ਕੇ ਰਹਿਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਕੇਂਦਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਹÄ ਲੈਂਦੀ ਕਿਸਾਨ ਆਪਣੇ ਸੰਘਰਸ਼ ਨੂੰ ਜਾਰੀ ਰੱਖਣਗੇ। ਇਸ ਮੌਕੇ ਐਡਵੋਕੇਟ ਅਜੀਤ ਸਿੰਘ ਰੰਧਾਵਾ, ਬਲਕਾਰ ਸਿੰਘ ਸ਼ਿਕਾਰ, ਮਾ. ਅਮਰਸੁਖਦੀਪ ਸਿੰਘ ਆਦਿ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਰਿਸ਼ਤਿਆਂ ’ਤੇ ਲੱਗਾ ਦਾਗ਼, ਗੁਰਦਾਸਪੁਰ ’ਚ ਹਵਸੀ ਨਾਨੇ ਨੇ ਨਾਬਾਲਗ ਦੋਹਤੀ ਨੂੰ ਕੀਤਾ ਗਰਭਵਤੀ
ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ¬ਕ੍ਰਾਂਤੀਕਾਰੀ ਦੇ ਆਗੂ ਗੁਰਪਾਲ ਸਿੰਘ ਸੱਲੋ ਚਾਹਲ, ਅਸ਼ੋਕ ਭਾਰਤੀ ਪ੍ਰੈੱਸ ਸਕੱਤਰ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਗੁਰਦੁਆਰਾ ਅੱਚਲ ਸਾਹਿਬ ਦੇ ਨਜ਼ਦੀਕ ਚੱਲ ਰਹੇ ਕਾਰਪੋਰੇਟ ਘਰਾਣੇ ਦੇ ਮੋਬਾਇਲ ਟਾਵਰ ਦਾ ਕੁਨੈਕਸ਼ਨ ਕੱਟ ਦਿੱਤਾ ਅਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਗਟ ਕੀਤਾ। ਇਸ ਮੌਕੇ ਪ੍ਰਧਾਨ ਗੁਰਪਾਲ ਸਿੰਘ, ਗੁਰਨਾਮ ਸਿੰਘ, ਵਿੱਕੀ ਸੇਖਵਾਂ, ਗੁਰਜੰਟ ਸਿੰਘ, ਬਲਜੀਤ ਸਿੰਘ, ਇਕਬਾਲ ਸਿੰਘ, ਰਣਜੀਤ ਸਿੰਘ, ਬੀਰ ਸਿੰਘ, ਗੁਰਦੇਵ ਸਿੰਘ, ਅਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਕਿਸਾਨ ਅਤੇ ਨੌਜਵਾਨ ਹਾਜ਼ਰ ਸਨ।