ਡੇਰਾ ਬਾਬਾ ਨਾਨਕ ਵਿਖੇ ਸ਼ਰਧਾ ਭਾਵਨਾ ਨਾਲ ਮਨਾਏ ਜਾਣਗੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਪਤੀ ਸਮਾਗਮ : ਰੰਧਾਵਾ

11/28/2020 1:53:27 PM

ਡੇਰਾ ਬਾਬਾ ਨਾਨਕ (ਵਤਨ): ਅੱਜ ਕਸਬੇ ਦੇ ਨਾਲ ਲੱਗਦੀ ਭਾਰਤ ਪਾਕਿ ਕੌਮਾਂਤਰੀ ਸਰਹੱਦ 'ਤੇ ਬਣੇ ਕਰਤਾਰਪੁਰ ਸਾਹਿਬ ਕੋਰੀਡੋਰ ਕੋਲ ਸਿੱਧ ਸੋਹ ਦੇ ਸਥਾਨ ਵਿਖੇ ਪੰਜਾਬ ਸਰਕਾਰ ਵਲੋਂ 28 ਨਵੰਬਰ ਤੋਂ 30 ਨਵੰਬਰ ਤੱਕ ਸ੍ਰ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਆਰੰਭ ਕੀਤੇ ਗਏ। ਇਸ ਮੌਕੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਵਿਸ਼ੇਸ਼ ਤੌਰ 'ਤੇ ਪਹੁੰਚੇ। 

ਇਹ ਵੀ ਪੜ੍ਹੋ : ਸ਼ਿਵ ਸੈਨਾ ਨੇਤਾ ਵਲੋਂ ਚਲਾਏ ਜਾ ਰਹੇ ਗੰਦੇ ਧੰਦੇ ਦਾ ਪਰਦਾਫ਼ਾਸ਼, ਗੁਰਦਾਸਪੁਰ ਦੀ ਜਨਾਨੀ ਕਰਦੀ ਸੀ ਕੁੜੀਆਂ ਸਪਲਾਈ

ਇਸ ਮੌਕੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਪਤੀ ਸਮਾਗਮਾਂ ਦਾ ਆਯੋਜਨ ਡੇਰਾ ਬਾਬਾ ਨਾਨਕ ਵਿਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਤੋਂ ਸ਼ੁਰੂ ਹੋਏ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਠ ਦਾ ਭੋਗ 30 ਨਵੰਬਰ ਨੂੰ ਪਵੇਗਾ ਅਤੇ ਇਸ ਸਮਾਗਮ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਸ਼ਿਰਕਤ ਕਰਨਗੇ। ਇਸ ਨੂੰ ਲੈ ਕੇ ਡੇਰਾ ਬਾਬਾ ਨਾਨਕ ਨੂੰ ਸਜਾਇਆ ਜਾ ਰਿਹਾ ਹੈ ਅਤੇ ਪ੍ਰਸ਼ਾਸਨ ਤੇ ਧਾਰਮਿਕ ਆਗੂ ਡੇਰਾ ਬਾਬਾ ਨਾਨਕ 'ਚ ਆਯੋਜਿਤ ਹੋਣ ਵਾਲੇ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਦਿਨ ਰਾਤ ਇਕ ਕਰ ਰਹੇ ਹਨ। 

ਇਹ ਵੀ ਪੜ੍ਹੋ : ਖ਼ੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਧਰਨੇ 'ਤੇ ਗਏ ਕਿਸਾਨ ਪਿਤਾ ਨੂੰ ਮਿਲੀ ਪੁੱਤ ਦੇ ਸ਼ਹੀਦ ਹੋਣ ਦੀ ਖ਼ਬਰ

ਉਨ੍ਹਾਂ ਦੱਸਿਆ ਕਿ ਗੁਰਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਨੂੰ ਮੱਦੇ ਨਜ਼ਰ ਰੱਖਦਿਆਂ ਡੇਰਾ ਬਾਬਾ ਨਾਨਕ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ ਅਤੇ ਸਮੁੱਚੇ ਕਸਬੇ ਨੂੰ ਪੂਰੀ ਤਰ੍ਹਾਂ ਨਾਲ ਸ਼ਿੰਗਾਰਿਆ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਗੁਰਪੁਰਬ ਨੂੰ ਧਿਆਨ 'ਚ ਰੱਖਦਿਆਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਤਾਂ ਕਿ ਸੰਗਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰ ਕਰ ਸਕਣ। ਇਸ ਮੌਕੇ ਐੱਸ. ਡੀ. ਐੱਮ. ਅਰਸ਼ਦੀਪ ਸਿੰਘ ਲੁਬਾਣਾ, ਚੇਅਰਮੈਨ ਹਰਦੀਪ ਸਿੰਘ ਤਲਵੰਡੀ ਗੋਰਾਇਆ, ਚੇਅਰਮੈਨ ਨਰਿੰਦਰ ਸਿੰਘ ਬਾਜਵਾ, ਮੁਨੀਸ਼ ਮਹਾਜਨ, ਜਸਦੀਪ ਸਿੰਘ ਠੇਠਰਕੇ ਚੇਅਰਮੈਨ ਵਸਦਾ ਬਾਰਡਰ ਵੈਲਫ਼ੇਅਰ ਸੁਸਾਇਟੀ, ਕੌਂਸਲਰ ਤਰਲੋਚਣ ਸਿੰਘ ਤੋਚੀ, ਸਰਪੰਚ ਸਰਬਜੀਤ ਸਿੰਘ ਰੰਧਾਵਾ, ਪਵਨ ਕੁਮਾਰ ਪੰਮਾ, ਮਹਿੰਦਰ ਪਾਲ ਡਿਗਰਾ, ਸਰਪੰਚ ਸੁਰਜੀਤ ਸਿੰਘ ਹਰੂਵਾਲ, ਸਰਪੰਚ ਮੰਗਲ ਸਿੰਘ ਤਪਾਲਾ, ਸਰਪੰਚ ਮੱਖਣ ਸਿੰਘ ਕਾਹਲਾਂਵਾਲੀ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਲਾਸ਼ ਖੇਤਾਂ 'ਚੋਂ ਬਰਾਮਦ


Baljeet Kaur

Content Editor

Related News