ਡੇਰਾ ਬਾਬਾ ਨਾਨਕ ਤੋਂ ਵਾਇਆ ਰਮਦਾਸ ਚੰਡੀਗੜ੍ਹ ਲਈ ਬੱਸ ਸੇਵਾ ਸ਼ੁਰੂ ਹੋਣ ’ਤੇ ਲੋਕਾਂ ਨੇ ਲਾਲਜੀਤ ਦਾ ਕੀਤਾ ਧੰਨਵਾਦ

Tuesday, Jul 05, 2022 - 01:55 PM (IST)

ਡੇਰਾ ਬਾਬਾ ਨਾਨਕ ਤੋਂ ਵਾਇਆ ਰਮਦਾਸ ਚੰਡੀਗੜ੍ਹ ਲਈ ਬੱਸ ਸੇਵਾ ਸ਼ੁਰੂ ਹੋਣ ’ਤੇ ਲੋਕਾਂ ਨੇ ਲਾਲਜੀਤ ਦਾ ਕੀਤਾ ਧੰਨਵਾਦ

ਬਟਾਲਾ/ਡੇਰਾ ਬਾਬਾ ਨਾਨਕ (ਬੇਰੀ, ਜ. ਬ.) - ਪੰਜਾਬ ਸਰਕਾਰ ਵੱਲੋਂ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਤੋਂ ਵਾਇਆ ਰਮਦਾਸ ਅੰਮ੍ਰਿਤਸਰ ਚੰਡੀਗੜ੍ਹ ਲਈ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ, ਜਿਸ ਨੂੰ ਲੈ ਕੇ ਇਲਾਕੇ ਦੇ ਲੋਕਾਂ ਅੰਦਰ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਹਲਕਾ ਡੇਰਾ ਬਾਬਾ ਨਾਨਕ ਤੋਂ ‘ਆਪ’ ਦੇ ਯੂਥ ਆਗੂ ਕਾਰਜ ਸਿੰਘ ਕੋਟਲਾ ਖੁਰਦ ਨੇ ਦੱਸਿਆ ਕਿ ਸਰਹੱਦੀ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਵੇਖਦਿਆਂ ਹੋਇਆਂ ਉਨ੍ਹਾਂ ਵੱਲੋਂ ਬੀਤੇ ਦਿਨੀ ਸਾਥੀਆ ਸਮੇਤ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ ਗਈ ਸੀ। 

ਇਸ ਦੌਰਾਨ ਉਨ੍ਹਾਂ ਨੇ ਸਰਹੱਦੀ ਇਲਾਕੇ ਦੇ ਲੋਕਾਂ ਦੀ ਇਸ ਮੰਗ ਨੂੰ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ। ਕਾਰਜ ਸਿੰਘ ਕੋਟਲਾ ਨੇ ਦੱਸਿਆ ਕਿ ਅਸੀਂ ਟਰਾਂਸਪੋਰਟ ਮੰਤਰੀ ਅੱਗੇ ਇਹ ਮੰਗ ਰੱਖੀ ਸੀ ਕਿ ਪੰਜਾਬ ਸਾਰਕਾਰ ਵੱਲੋ ਰਾਮਦਾਸ ਤੋਂ ਚੰਡੀਗੜ੍ਹ ਲਈ ਚੱਲਣ ਵਾਲੀ ਬੱਸ ਸਵੇਰੇ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਕੀਤੀ ਜਾਵੇ, ਕਿਉਂਕਿ ਡੇਰਾ ਬਾਬਾ ਨਾਨਕ ਤੋਂ ਰਮਦਾਸ ਤੱਕ ਪੈਂਦੇ ਪਿੰਡਾਂ ਵਾਲੇ ਲੋਕਾਂ ਨੂੰ ਬਹੁਤ ਮੁਸ਼ਕਲ ਆਉਂਦੀ ਹੈ। ਇਸ ਕਰਕੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਸਾਡੀ ਮੰਗ ਨੂੰ ਤੁਰੰਤ ਪੂਰਾ ਕਰਦਿਆਂ ਹੋਇਆ ਰੋਡਵੇਜ ਦੇ ਅਫ਼ਸਰਾਂ ਨਾਲ ਗੱਲ-ਬਾਤ ਕਰਕੇ ਸਾਡੀ ਮੰਗ ਮੁਤਾਬਕ ਇਸ ਬੱਸ ਨੂੰ 3 ਜੁਲਾਈ ਤੋਂ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ, ਜੋ ਰੋਜ਼ਾਨਾ ਸਵੇਰੇ 3.30 ਵਜੇ ਡੇਰਾ ਬਾਬਾ ਨਾਨਕ ਤੋਂ ਚੱਲੇਗੀ ਤੇ ਵਾਇਆ ਰਮਦਾਸ, ਅੰਮ੍ਰਿਤਸਰ ਹੁੰਦੀ ਹੋਈ ਚੰਡੀਗੜ੍ਹ ਪੁੱਜੇਗੀ।

ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ ਜਿਨ੍ਹਾਂ ਵੱਲੋਂ ਸਰਹੱਦੀ ਇਲਾਕੇ ਦੇ ਲੋਕਾਂ ਦੀ ਇਸ ਮੰਗ ਨੂੰ ਤੁਰੰਤ ਪੂਰਿਆਂ ਕੀਤਾ ਗਿਆ ਹੈ। ਇਸ ਮੌਕੇ ਰਣਦੀਪ ਸਿੰਘ ਗਾਲਿਬ, ਕਰਨਜੀਤ ਸਿੰਘ ਘੁੰਮਣ, ਹਰਮੀਤ ਸਿੰਘ ਭੰਗੂ, ਤਰਸੇਮ ਸਿੰਘ ਖੋਦੇ ਬੇਟ ਆਦਿ ਹਾਜ਼ਰ ਸਨ।


author

rajwinder kaur

Content Editor

Related News