ਡੇਰਾ ਬਾਬਾ ਨਾਨਕ ਦੇ ਗੁ.ਸ੍ਰੀ ਦਰਬਾਰ ਸਾਹਿਬ ਦੀ ਨਵੀਂ ਇਮਾਰਤ ਦੇ ਗੁੰਮਦ ’ਤੇ ਸੋਨੇ ਦੇ ਪੱਤਰੇ ਲਗਾਉਣ ਦੀ ਕਾਰ ਸੇਵਾ ਸ਼ੁ

06/10/2022 4:11:33 PM

ਗੁਰਦਾਸਪੁਰ (ਗੁਰਪ੍ਰੀਤ) - ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੀ ਨਵੀਂ ਬਣੀ ਇਮਾਰਤ ਅਤੇ ਗੁੰਮਦ ’ਤੇ ਸੋਨੇ ਦੇ ਪੱਤਰੇ ਲਗਾਉਣ ਦੀ ਕਾਰ ਸੇਵਾ ਅੱਜ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲਿਆਂ ਵਲੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਬਾਬਾ ਗੁਰਪ੍ਰੀਤ ਸਿੰਘ ਤੇ ਬਾਬਾ ਸਾਹਿਬ ਸਿੰਘ ਨੇ ਦੱਸਿਆ ਕਿ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲਿਆਂ ਵੱਲੋਂ ਇਸ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਬਣਾਉਣ ਉਪਰੰਤ ਉਸ ਵਿੱਚ ਸੋਨੇ ਦੀ ਸੁੰਦਰ ਪਾਲਕੀ ਸੁਸ਼ੋਭਿਤ ਕੀਤੀ ਗਈ ਹੈ। ਸੰਗਤਾਂ ਦੇ ਸਹਿਯੋਗ ਨਾਲ ਇਸ ’ਤੇ 4 ਕਿਲੋ ਸੋਨੇ ਦੀ ਸੇਵਾ ਕਰਵਾਈ ਗਈ ਹੈ। 

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਗੈਂਗਸਟਰ ਗੋਲਡੀ ਬਰਾੜ ਅਤੇ ਰਿੰਦਾ ਵਿਰੁੱਧ ਇੰਟਰਪੋਲ ਵਲੋਂ ਰੈੱਡ ਕਾਰਨਰ ਨੋਟਿਸ ਜਾਰੀ

ਉਨ੍ਹਾਂ ਦੱਸਿਆ ਕਿ ਅੱਜ ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਇਮਾਰਤ ਦੇ ਗੁੰਮਦ ’ਤੇ ਸੋਨੇ ਦੇ ਪੱਤਰੇ ਲਗਾਉਣ ਦੀ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ’ਤੇ ਕਰੀਬ 10 ਤੋਂ 12 ਕਿੱਲੋ ਸੋਨਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਸੰਗਤਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ। ਅਸੀਂ ਸੰਗਤਾਂ ਨੂੰ ਅਪੀਲ ਕਰਦੇ ਹਾਂ ਕਿ ਇਸ ਚੱਲ ਰਹੇ ਸੇਵਾ ਦੇ ਮਹਾਂਕੁੰਭ ਵਿਚ ਵੱਧ ਚੜ੍ਹ ਕੇ ਸੇਵਾ ਵਿੱਚ ਹਿੱਸਾ ਪਾਉਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ।

ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ’ਤੇ ਭਾਵੁਕ ਹੋਈ ਮਾਤਾ, ਕਿਹਾ-29 ਮਈ ਸਾਡੇ ਲਈ ਕਾਲਾ ਦਿਨ ਚੜ੍ਹਿਆ

 


rajwinder kaur

Content Editor

Related News