ਹਾਈ ਕੋਰਟ ਦੇ ਹੁਕਮਾਂ ਹੇਠ ਹੋਈ ਡੇਰਾ ਬਾਬਾ ਨਾਨਕ ਬਲਾਕ ਸੰਮਤੀ ਚੋਣ, ਆਜ਼ਾਦ ਉਮੀਦਵਾਰ ਰਾਜਵਿੰਦਰ ਕੌਰ ਜੇਤੂ

Tuesday, Mar 17, 2026 - 06:09 PM (IST)

ਹਾਈ ਕੋਰਟ ਦੇ ਹੁਕਮਾਂ ਹੇਠ ਹੋਈ ਡੇਰਾ ਬਾਬਾ ਨਾਨਕ ਬਲਾਕ ਸੰਮਤੀ ਚੋਣ, ਆਜ਼ਾਦ ਉਮੀਦਵਾਰ ਰਾਜਵਿੰਦਰ ਕੌਰ ਜੇਤੂ

ਡੇਰਾ ਬਾਬਾ ਨਾਨਕ (ਗੁਰਪ੍ਰੀਤ)- ਮਾਣਯੋਗ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਬੈਲਟ ਪੇਪਰ ਅਤੇ ਕੈਮਰੇ ਦੀ ਦੇਖਰੇਖ ਹੇਠ ਡੇਰਾ ਬਾਬਾ ਨਾਨਕ ਬਲਾਕ ਸੰਮਤੀ ਦੇ ਚੇਅਰਮੈਨ ਦੀ ਚੋਣ ਅੱਜ ਐੱਸਡੀਐੱਮ ਦਫ਼ਤਰ ਵਿੱਚ ਕਰਵਾਈ ਗਈ। ਇਸ ਚੋਣ ਵਿੱਚ ਆਜ਼ਾਦ ਉਮੀਦਵਾਰ ਰਾਜਵਿੰਦਰ ਕੌਰ (ਪਿੰਡ ਭਗਵਾਨਪੁਰ) ਨੂੰ ਜੇਤੂ ਘੋਸ਼ਿਤ ਕੀਤਾ ਗਿਆ। ਕੁੱਲ 19 ਵੋਟਾਂ ਪੈਣੀਆਂ ਸਨ, ਜਿਨ੍ਹਾਂ ਵਿੱਚੋਂ 11 ਵੋਟਾਂ ਆਜ਼ਾਦ ਉਮੀਦਵਾਰ ਰਾਜਵਿੰਦਰ ਕੌਰ ਨੂੰ ਅਤੇ 6 ਵੋਟਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਮਿਲੀਆਂ। ਇਸ ਤਰ੍ਹਾਂ ਰਾਜਵਿੰਦਰ ਕੌਰ 5 ਵੋਟਾਂ ਦੇ ਅੰਤਰ ਨਾਲ ਜੇਤੂ ਰਹੀ।

ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ

ਰਾਜਵਿੰਦਰ ਕੌਰ ਦੇ ਵਕੀਲ ਕਰਨਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਦੱਸਿਆ ਕਿ 10 ਬਲਾਕ ਸੰਮਤੀ ਮੈਂਬਰਾਂ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਦਰਸਾਇਆ ਗਿਆ ਸੀ ਕਿ ਸਰਕਾਰ ਵੱਲੋਂ ਚੋਣ ਪ੍ਰਕਿਰਿਆ ਵਿੱਚ ਗੜਬੜ ਹੋਣ ਦਾ ਸੰਦੇਹ ਹੈ। ਇਸ ਤੋਂ ਬਾਅਦ ਰਾਜਵਿੰਦਰ ਕੌਰ ਸਮੇਤ 10 ਮੈਂਬਰਾਂ ਨੇ ਹਾਈ ਕੋਰਟ ਦਾ ਰੁਖ ਕੀਤਾ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ AI ਵੀਡੀਓ ਰਾਹੀਂ ਬੇਅਦਬੀ: ਕੰਕਾਲ ਨੂੰ ਪੱਗ ਬੰਨ੍ਹ ਤੇ ਜੁੱਤੀਆਂ ਸਮੇਤ ਪਰਿਕਰਮਾ 'ਚ ਦਿਖਾਇਆ

ਅਦਾਲਤ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹੁਕਮ ਜਾਰੀ ਕੀਤਾ ਕਿ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਵਾਈ ਜਾਵੇ। ਇਸ ਦੇ ਤਹਿਤ ਕੈਮਰੇ ਦੀ ਨਿਗਰਾਨੀ ਅਤੇ ਬੈਲਟ ਪੇਪਰ ਰਾਹੀਂ ਵੋਟਿੰਗ ਕਰਵਾਈ ਗਈ। ਉੱਥੇ ਹੀ ਡੇਰਾ ਬਾਬਾ ਨਾਨਕ ਦੇ ਐੱਸਡੀਐੱਮ ਅਦਿਤਿਆ ਸ਼ਰਮਾ ਨੇ ਦੱਸਿਆ ਕਿ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਹੀ ਪੂਰੀ ਚੋਣ ਪ੍ਰਕਿਰਿਆ ਸੰਪੰਨ ਹੋਈ ਹੈ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਹਾਜ਼ਰੀ ਵਿੱਚ ਇਹ ਚੋਣ ਕਰਵਾਈ ਗਈ।

ਇਹ ਵੀ ਪੜ੍ਹੋ-ਆਮ ਆਦਮੀ ਪਾਰਟੀ ਨੂੰ ਵੱਡਾ ਝੱਟਕਾ, ਮੌਜੂਦਾ ਬਲਾਕ ਪ੍ਰਧਾਨ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਾ ਫੜਿਆ ਪੱਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News