ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ SGPC ਦਾ ਬਿਆਨ
Sunday, Sep 06, 2026 - 04:59 PM (IST)
ਅੰਮ੍ਰਿਤਸਰ (ਗੁਰਪ੍ਰੀਤ)- ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਮੰਦਭਾਗੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਪ੍ਰਬੰਧਕੀ ਚੌਕਸੀ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਦੋਸ਼ੀ ਨੂੰ ਜਲਦ ਹੀ ਕਾਬੂ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ ਧਾਮੀ
ਘਟਨਾ ਦੀ ਵਿਸਥਾਰਤ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਪਹਿਲੇ ਦਿਨ ਸ੍ਰੀ ਰਾਮਦਾਸ ਲੰਗਰ ਸਾਹਿਬ ਵਿੱਚ ਟਾਟ ਦੇ ਥੱਲਿਓਂ ਸੁਖਮਨੀ ਸਾਹਿਬ ਦਾ ਇੱਕ ਅੰਗ ਬਰਾਮਦ ਹੋਇਆ ਸੀ, ਜਿਸ ਤੋਂ ਬਾਅਦ ਮੈਨੇਜਰ ਨੂੰ ਕੈਮਰੇ ਖੰਘਾਲਣ ਦੇ ਨਿਰਦੇਸ਼ ਦਿੱਤੇ ਗਏ। ਅਗਲੇ ਹੀ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਰਾਮਦੇ ਵਿੱਚ ਬੈਠੀ ਇੱਕ ਬੇਬੇ ਦੀ ਚੁੰਨੀ ਨਾਲ ਬੰਨ੍ਹੇ ਹੋਏ ਹੋਰ ਅੰਗ ਮਿਲੇ। ਐਸ.ਜੀ.ਪੀ.ਸੀ. ਸਟਾਫ਼ ਅਤੇ ਸੀ.ਸੀ.ਟੀ.ਵੀ. ਟੀਮ ਦੀ ਬਾਰੀਕੀ ਨਾਲ ਕੀਤੀ ਜਾਂਚ ਅਤੇ ਡਿਊਟੀ ਐਂਟਰੀ ਰਜਿਸਟਰਾਂ ਦੇ ਮਿਲਾਨ ਤੋਂ ਬਾਅਦ ਦੋਸ਼ੀ ਦੀ ਪਛਾਣ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਰਹਿਣ ਵਾਲੇ ਇੱਕ ਵਿਅਕਤੀ ਵਜੋਂ ਹੋਈ, ਜਿਸ ਨੂੰ ਪੁਲਸ ਨੇ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ-ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ ਨੂੰ ਵੀ...
ਉਨ੍ਹਾਂ ਦੱਸਿਆ ਕਿ ਘਟਨਾ ਵਿੱਚ ਵਰਤਿਆ ਗਿਆ ਗੁਟਕਾ ਸਾਹਿਬ ਇਸ ਵੇਲੇ ਪੁਲਸ ਹਿਰਾਸਤ ਵਿੱਚ ਹੈ। ਵੀਡੀਓਗ੍ਰਾਫ਼ੀ ਰਾਹੀਂ ਸਬੂਤ ਇਕੱਠੇ ਕਰਨ ਤੋਂ ਬਾਅਦ ਗੁਟਕਾ ਸਾਹਿਬ ਸ਼੍ਰੋਮਣੀ ਕਮੇਟੀ ਨੂੰ ਸਪੁਰਦ ਕਰ ਦਿੱਤਾ ਜਾਵੇਗਾ। ਦੋਸ਼ੀ ਦੇ ਪਰਿਵਾਰ ਵੱਲੋਂ ਉਸ ਨੂੰ ਮਾਨਸਿਕ ਤੌਰ 'ਤੇ ਬਿਮਾਰ ਦੱਸੇ ਜਾਣ ਦੇ ਦਾਅਵਿਆਂ ਨੂੰ ਖਾਰਜ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਹਿਜ਼ ਇੱਕ ਬਹਾਨਾ ਹੈ। ਉਨ੍ਹਾਂ ਸਵਾਲ ਕੀਤਾ ਕਿ ਮਾਨਸਿਕ ਬਿਮਾਰੀ ਸਿਰਫ਼ ਗੁਰਬਾਣੀ ਜਾਂ ਧਾਰਮਿਕ ਗ੍ਰੰਥਾਂ ਉੱਤੇ ਹੀ ਕਿਉਂ ਹਾਵੀ ਹੁੰਦੀ ਹੈ, ਕਿਸੇ ਹੋਰ ਸੰਪਤੀ ਜਾਂ ਪਰਿਵਾਰਕ ਇੱਜ਼ਤ 'ਤੇ ਕਿਉਂ ਨਹੀਂ? ਉਨ੍ਹਾਂ ਇਸ ਘਟਨਾ ਨੂੰ ਬਹੁਤ ਮਾੜੀ ਅਤੇ ਦੁਖਦਾਈ ਕਰਾਰ ਦਿੰਦਿਆਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਸੰਗਤਾਂ 'ਤੇ ਮਿਹਰ ਕਰਨ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ।
ਇਹ ਵੀ ਪੜ੍ਹੋ- ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਦੋ ਦੋਸਤਾਂ ਨਾਲ ਵਾਪਰੀ ਅਣਹੋਣੀ, ਦੋਵਾਂ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
