ਪਿੰਡ ਸ਼ਹੂਰ ਕਲਾਂ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਮੰਦਭਾਗੀ : ਐਡਵੋਕੇਟ ਧਾਮੀ

Saturday, Apr 29, 2023 - 11:27 AM (IST)

ਅੰਮ੍ਰਿਤਸਰ (ਦੀਪਕ)- ਗੁਰਦਾਸਪੁਰ ਜ਼ਿਲ੍ਹੇ ਪਿੰਡ ਸ਼ਹੂਰ ਕਲਾਂ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ।

ਇਹ ਵੀ ਪੜ੍ਹੋ- Ielts ਸੈਂਟਰ ’ਚ ਪੜ੍ਹਦੀ ਕੁੜੀ ਨੂੰ ਬੁਲਾਉਣ ਤੋਂ ਰੋਕਣ ਸਬੰਧੀ ਛਿੱੜਿਆ ਵੱਡਾ ਵਿਵਾਦ, ਚੱਲੀਆਂ ਅੰਨ੍ਹੇਵਾਹ ਗੋਲ਼ੀਆਂ

ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਵਾਪਰਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ ਅਤੇ ਪੰਜਾਬ ਦਾ ਸ਼ਾਂਤ ਮਾਹੌਲ ਖ਼ਰਾਬ ਹੁੰਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੇਅਦਬੀ ਦੇ ਮੁਲਜ਼ਮ ਫੜ੍ਹੇ ਜਾਣ ’ਤੇ ਵੀ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਸਜ਼ਾਵਾਂ ਤੋਂ ਬਚ ਜਾਂਦੇ ਹਨ, ਜਿਸ ਨਾਲ ਅਜਿਹੇ ਅਨਸਰਾਂ ਦੇ ਹੌਂਸਲੇ ਹੋਰ ਵੱਧਦੇ ਹਨ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਂਦੀ ਹੈ। ਗੁਰਬਾਣੀ ਦੀ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਹੋਣਾ ਜ਼ਰੂਰੀ ਹੈ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਨ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚ ਰੱਖੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦਾ ਪੂਰਨ ਸਤਿਕਾਰ ਕਰਨ।

ਇਹ ਵੀ ਪੜ੍ਹੋ- ਚਾਵਾਂ ਨਾਲ ਅਮਰੀਕਾ ਤੋਰਿਆ ਸੀ ਗੱਭਰੂ ਪੁੱਤ, ਪਹੁੰਚਦਿਆਂ ਹੀ ਵਾਪਰ ਗਿਆ ਭਾਣਾ, ਘਰ 'ਚ ਵਿਛੇ ਸੱਥਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News