ਖਾਲੜਾ ''ਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ, ਗਲੀ ''ਚ ਖਿੱਲਰੇ ਮਿਲੇ 15 ਤੋਂ ਵੱਧ ਅੰਗ

Thursday, Oct 26, 2023 - 06:24 PM (IST)

ਖਾਲੜਾ- ਪਿੰਡ ਖਾਲੜਾ ਤੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਗੁਟਕੇ ਦੀ ਬੇਅਦਬੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਸ ਘਟਨਾ ਬਾਰੇ ਇਕ ਛੋਟੇ ਬੱਚੇ ਰਜਿੰਦਰ ਸਿੰਘ ਪੁੱਤਰ ਯਾਦਵਿੰਦਰ ਸਿੰਘ ਨੇ ਦੱਸਿਆ ਹੈ। ਬੱਚੇ ਦਾ ਕਹਿਣਾ ਹੈ ਕਿ ਗੁਟਕਾ ਸਾਹਿਬ ਦੇ ਅੰਗ ਗਟਰ 'ਤੇ ਪਏ ਮਿਲੇ ਸਨ, ਜਿਸ ਤੋਂ ਬਾਅਦ ਉਹ ਪਿੰਡ ਦੇ ਨੇੜਲੇ ਗੁਰਦੁਆਰੇ ਜਾ ਕੇ ਦੇ ਆਇਆ। ਬੱਚੇ ਦਾ ਕਹਿਣਾ ਹੈ ਕਿ ਉਸ ਨੇ ਘਟਨਾ ਦੀ ਸਾਰੀ ਜਾਣਕਾਰੀ ਗੁਰਦੁਆਰੇ ਦੇ ਪਾਠੀ ਨੂੰ ਦਿੱਤੀ ਅਤੇ ਉਹ ਵੀ ਉਸ ਨਾਲ ਗੁਟਕਾ ਸਾਹਿਬ ਦੇ ਅੰਗ ਲੱਭਣ ਨਿਕਲ ਪਏ, ਜਿਸ ਬਾਅਦ ਹੋਰ ਵੀ ਕਈ ਅੰਗ ਮਿਲੇ ਤੇ ਕੁੱਲ ਮਿਲਾ ਕੇ 15 ਤੋਂ 16 ਪੰਨੇ ਬਰਾਮਦ ਹੋਏ ਹਨ। 

ਇਹ ਵੀ ਪੜ੍ਹੋ- DJ 'ਤੇ ਗਾਣਾ ਲਗਾਉਣ ਨੂੰ ਲੈ ਕੇ ਹੋਈ ਤਕਰਾਰ, ਚੱਲੀਆਂ ਗੋਲ਼ੀਆਂ, ਭੰਨ੍ਹੀ ਕਾਰ ਤੇ ਬੁਲੇਟ ਮੋਟਰਸਾਈਕ

ਇਸ ਦੌਰਾਨ ਰਜਿੰਦਰ ਦੇ ਪਿਤਾ ਯਾਦਵਿੰਦਰ ਨੇ ਦੱਸਿਆ ਕਿ ਉਸ ਦਾ ਪੁੱਤਰ 4 ਵਜੇ ਟਿਊਸ਼ਨ ਪੜ੍ਹਣ ਲਈ ਗਿਆ ਸੀ ਜਦੋਂ ਉਹ 6 ਵਜੇ ਘਰ ਵਾਪਸ ਆ ਰਿਹਾ ਸੀ ਤਾਂ ਉਸ ਨੂੰ ਗਟਰ 'ਤੇ ਗੁਟਕਾ ਸਾਹਿਬ ਦੇ ਅੰਗ ਮਿਲੇ ਤੇ ਮੇਰੇ ਕੋਲ ਆ ਕੇ ਸਾਰੀ ਗੱਲ ਦੱਸੀ। ਜਿਸ ਤੋਂ ਬਾਅਦ ਉਸ ਦਾ ਪੁੱਤਰ ਗੁਟਕਾ ਸਾਹਿਬ ਦੇ ਅੰਗ ਗੁਰਦੁਆਰਾ ਸਾਹਿਬ ਦੇ ਕੇ ਆ ਗਏ।

ਇਹ ਵੀ ਪੜ੍ਹੋ- ਗਾਹਕ ਨੂੰ ਜ਼ਿੰਦਾ ਸੁੰਡੀਆਂ ਵਾਲਾ ਪਿੱਜ਼ਾ ਪਰੋਸਣ ਵਾਲੇ ਰੈਸਟੋਰੈਂਟ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਇਸ ਮੌਕੇ ਗੁਰਦੁਆਰੇ ਦੇ ਪਾਠੀ ਦਾ ਕਹਿਣਾ ਹੈ ਕਿ ਇਸ ਬੇਅਦਬੀ ਦੀ ਘਟਨਾ ਬਾਰੇ ਪੁਲਸ ਨੂੰ ਇਤਲਾਹ ਦੇ ਦਿੱਤੀ ਗਈ ਹੈ। ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜਾ ਦਿੱਤੀ ਜਾਵੇ ਤਾਂ ਕਿ ਦੁਬਾਰਾ ਕੋਈ ਅਜਿਹੀ ਘਟਨਾ ਨੂੰ ਅੰਜਾਮ ਨਾ ਦੇ ਸਕੇ। ਇਸ ਦੌਰਾਨ ਪੁਲਸ ਦਾ ਕਹਿਣਾ ਹੈ ਇਸ ਮਾਮਲੇ 'ਤੇ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਮੁਲਜ਼ਮ ਪਾਇਆ ਗਿਆ ਉਸ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਸਖ਼ਤ, ਗੰਦਗੀ ’ਚ ਪੇਠਾ ਤਿਆਰ ਕਰਨ ਵਾਲੀ ਫੈਕਟਰੀ ਕੀਤੀ ਸੀਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News