ਗੁਰਦਾਸਪੁਰ ‘ਚ ਟਰੇਡ ਯੂਨੀਅਨਾਂ ਦਾ ਪ੍ਰਦਰਸ਼ਨ, ਕੇਂਦਰ ਸਰਕਾਰ ਖ਼ਿਲਾਫ਼ ਪ੍ਰਗਟਾਇਆ ਰੋਸ

Thursday, Feb 12, 2026 - 02:56 PM (IST)

ਗੁਰਦਾਸਪੁਰ ‘ਚ ਟਰੇਡ ਯੂਨੀਅਨਾਂ ਦਾ ਪ੍ਰਦਰਸ਼ਨ, ਕੇਂਦਰ ਸਰਕਾਰ ਖ਼ਿਲਾਫ਼ ਪ੍ਰਗਟਾਇਆ ਰੋਸ

ਗੁਰਦਾਸਪੁਰ (ਗੁਰਪ੍ਰੀਤ)- ਟਰੇਡ ਯੂਨੀਅਨਾਂ ਦੇ ਸੱਦੇ ‘ਤੇ ਗੁਰਦਾਸਪੁਰ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਅਮਰੀਕਾ-ਭਾਰਤ ਟਰੇਡ ਡੀਲ, ਬਿਜਲੀ ਸੋਧ ਬਿੱਲ ਅਤੇ ਕੀਰਤੀ ਕਾਨੂੰਨਾਂ ਦੇ ਖ਼ਿਲਾਫ਼ ਸਾਂਝੇ ਤੌਰ ‘ਤੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਕੀਰਤੀ ਕਿਸਾਨ ਯੂਨੀਅਨ ਵੱਲੋਂ ਵੀ ਸਮਰਥਨ ਦਿੱਤਾ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਹੜ੍ਹਾਂ ਨੂੰ ਮੁੜ ਸੱਦਾ! ਦਰਿਆ ’ਚੋਂ ਰੋਜ਼ਾਨਾ ਕੱਢੇ ਜਾ ਰਹੇ ਹਨ ਸੈਂਕੜੇ ਰੇਤਾਂ ਦੇ ਟਿੱਪਰ

ਭਾਵੇਂ ਇਸ ਦੌਰਾਨ ਭਾਰਤ ਬੰਦ ਦੀ ਕਾਲ ਵੀ ਦਿੱਤੀ ਗਈ ਸੀ, ਪਰ ਗੁਰਦਾਸਪੁਰ ਦੇ ਬਾਜ਼ਾਰ ਆਮ ਦਿਨਾਂ ਵਾਂਗ ਖੁੱਲ੍ਹੇ ਰਹੇ। ਪ੍ਰਦਰਸ਼ਨਕਾਰੀ ਜਥੇਬੰਦੀਆਂ ਦੇ ਆਗੂ ਗੁਰੂ ਨਾਨਕ ਪਾਰਕ ਵਿੱਚ ਇਕੱਠੇ ਹੋਏ ਅਤੇ ਉੱਥੋਂ ਰੋਸ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਅੱਗੇ ਪਹੁੰਚੇ। ਜਿੱਥੇ ਉਨ੍ਹਾਂ ਵੱਲੋਂ ਸਾਂਝੇ ਤੌਰ ‘ਤੇ ਧਰਨਾ ਲਗਾ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਪਟਵਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਬਿਜਲੀ ਸੋਧ ਬਿੱਲ, ਟਰੇਡ ਡੀਲ ਅਤੇ ਕੀਰਤੀ ਕਾਨੂੰਨ ਕੇਵਲ ਮੁਲਾਜ਼ਮਾਂ, ਮਜ਼ਦੂਰਾਂ ਅਤੇ ਕਿਸਾਨਾਂ ਲਈ ਹੀ ਨੁਕਸਾਨਦੇਹ ਨਹੀਂ, ਸਗੋਂ ਆਮ ਲੋਕਾਂ ‘ਤੇ ਵੀ ਇਸ ਦਾ ਮਾੜਾ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਟਰੇਡ ਡੀਲ ਦਾ ਸਿੱਧਾ ਪ੍ਰਭਾਵ ਦੇਸ਼ ਦੀ ਕਿਸਾਨੀ ਅਤੇ ਆਰਥਿਕ ਵਿਵਸਥਾ ‘ਤੇ ਪਵੇਗਾ, ਇਸ ਲਈ ਇਹ ਡੀਲ ਰੱਦ ਕੀਤੀ ਜਾਵੇ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਦਬਾਅ ਹੇਠ ਇਹ ਡੀਲ ਕੀਤੀ ਹੈ ਅਤੇ ਸਰਕਾਰ ਨੂੰ ਲੋਕ ਹਿਤ ਵਿੱਚ ਆਪਣੇ ਫ਼ੈਸਲੇ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ-  ਸਿੱਖਿਆ ਵਿਭਾਗ ਦੀ ਢਿੱਲਮੱਠ ਦਾ ਵਿਦਿਆਰਥੀਆਂ ਦੀ ਸਿਹਤ ’ਤੇ ਪੈਣ ਲੱਗਾ ਬੁਰਾ ਅਸਰ, ਪਾਬੰਦੀ ਦੇ ਬਾਵਜੂਦ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News