ਸਾਉਣ ਮਹੀਨੇ ਦੇ ਪਹਿਲੇ ਸੋਮਵਾਰ ਮੌਕੇ ਪ੍ਰਾਚੀਨ ਸ਼ਿਵ ਮੰਦਰ ਕਲਾਨੌਰ ਵਿਖੇ ਸ਼ਰਧਾਲੂਆਂ ਦੀਆਂ ਲੱਗੀਆਂ ਰੌਣਕਾਂ

Monday, Aug 03, 2026 - 12:18 PM (IST)

ਸਾਉਣ ਮਹੀਨੇ ਦੇ ਪਹਿਲੇ ਸੋਮਵਾਰ ਮੌਕੇ ਪ੍ਰਾਚੀਨ ਸ਼ਿਵ ਮੰਦਰ ਕਲਾਨੌਰ ਵਿਖੇ ਸ਼ਰਧਾਲੂਆਂ ਦੀਆਂ ਲੱਗੀਆਂ ਰੌਣਕਾਂ

ਕਲਾਨੌਰ/ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ): ਸਾਉਣ ਮਹੀਨੇ ਦੇ ਪਹਿਲੇ ਸੋਮਵਾਰ ਦੇ ਪਾਵਨ ਮੌਕੇ ਪ੍ਰਾਚੀਨ ਸ਼ਿਵ ਮੰਦਰ ਕਲਾਨੌਰ ਵਿਖੇ ਸਵੇਰੇ ਤੜਕੇ ਤੋਂ ਹੀ ਸ਼ਿਵ ਭਗਤਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਨਾਲ-ਨਾਲ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਹੋਰ ਇਲਾਕਿਆਂ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਭਗਵਾਨ ਸ਼ਿਵ ਦੇ ਦਰਸ਼ਨਾਂ ਲਈ ਮੰਦਰ ਪਹੁੰਚੇ। ਮੰਦਰ ਪਰਿਸਰ ਅਤੇ ਆਲੇ-ਦੁਆਲੇ ਦਾ ਇਲਾਕਾ "ਹਰ ਹਰ ਮਹਾਦੇਵ" ਦੇ ਜੈਕਾਰਿਆਂ ਨਾਲ ਗੂੰਜ ਉੱਠਿਆ।

ਇਹ ਵੀ ਪੜ੍ਹੋ-ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਸ਼ਰਧਾਲੂਆਂ ਨੇ ਸ਼ਿਵਲਿੰਗ ਉੱਤੇ ਜਲ, ਦੁੱਧ, ਬੇਲ ਪੱਤਰ, ਧਤੂਰਾ ਅਤੇ ਫੁੱਲ ਅਰਪਿਤ ਕਰਕੇ ਪਰਿਵਾਰ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਚੰਗੀ ਸਿਹਤ ਲਈ ਅਰਦਾਸ ਕੀਤੀ। ਦਰਸ਼ਨ ਕਰਨ ਆਏ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਅਤੇ ਧਾਰਮਿਕ ਆਸਥਾ ਦੇਖਣ ਨੂੰ ਮਿਲੀ। ਮੰਦਰ ਕਮੇਟੀ ਵੱਲੋਂ ਦਰਸ਼ਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ, ਜਦਕਿ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਠੰਡੇ ਪਾਣੀ, ਸ਼ਰਬਤ ਅਤੇ ਲੰਗਰ ਦੀ ਸੇਵਾ ਨਿਰੰਤਰ ਚਲਾਈ ਗਈ।

ਇਹ ਵੀ ਪੜ੍ਹੋ-ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ ਪਰਿਵਾਰ ਦਾ ਨਿਕਲਿਆ ਤ੍ਰਹ

ਭੀੜ ਨੂੰ ਸੁਚਾਰੂ ਢੰਗ ਨਾਲ ਸੰਭਾਲਣ ਲਈ ਪੁਲਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਟ੍ਰੈਫਿਕ ਨੂੰ ਵਿਵਸਥਿਤ ਰੱਖਣ ਲਈ ਵੱਖ-ਵੱਖ ਥਾਵਾਂ 'ਤੇ ਪੁਲਸ ਮੁਲਾਜ਼ਮ ਤਾਇਨਾਤ ਰਹੇ, ਜਿਸ ਕਾਰਨ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਿਆ। ਸ਼ਰਧਾਲੂਆਂ ਨੇ ਦੱਸਿਆ ਕਿ ਸਾਉਣ ਮਹੀਨੇ ਦੇ ਸੋਮਵਾਰ ਨੂੰ ਭਗਵਾਨ ਸ਼ਿਵ ਦੀ ਭਗਤੀ ਅਤੇ ਜਲ ਅਭਿਸ਼ੇਕ ਦਾ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਕਿਹਾ ਕਿ ਪ੍ਰਾਚੀਨ ਸ਼ਿਵ ਮੰਦਰ ਕਲਾਨੌਰ ਵਿੱਚ ਦਰਸ਼ਨ ਕਰਕੇ ਉਨ੍ਹਾਂ ਨੂੰ ਅਤਿਅੰਤ ਆਤਮਿਕ ਸ਼ਾਂਤੀ ਅਤੇ ਨਵੀਂ ਊਰਜਾ ਦਾ ਅਹਿਸਾਸ ਹੋਇਆ। ਦਿਨ ਭਰ ਮੰਦਰ ਵਿਖੇ ਭਗਤਾਂ ਦੀ ਆਮਦ ਜਾਰੀ ਰਹੀ ਅਤੇ ਪੂਰਾ ਇਲਾਕਾ ਧਾਰਮਿਕ ਮਾਹੌਲ ਵਿੱਚ ਰੰਗਿਆ ਨਜ਼ਰ ਆਇਆ।

ਇਹ ਵੀ ਪੜ੍ਹੋ- ਹੈਂ ਇਸ ਤਰ੍ਹਾਂ ਹੋਇਆ ਸਸਕਾਰ! ਸ਼ਮਸ਼ਾਨ ਘਾਟ ਦੀ ਹਾਲਤ ਵੇਖ ਪਰਿਵਾਰ ਦੇ ਉੱਡੇ ਹੋਸ਼, ਮਜ਼ਬੂਰੀ 'ਚ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News