DFSC ਵੱਲੋਂ ਰਾਸ਼ਨ ਕਾਰਡ ਦੇ ਲਾਭਪਾਤਰੀਆਂ ਨੂੰ 31 ਮਾਰਚ ਤੱਕ ਆਪਣੀ ਈ-KYC ਕਰਵਾਉਣ ਦੀ ਅਪੀਲ
Monday, Mar 17, 2025 - 05:05 PM (IST)

ਗੁਰਦਾਸਪੁਰ (ਹਰਮਨ)- ਕੌਮੀ ਖ਼ੁਰਾਕ ਸੁਰੱਖਿਆ ਐਕਟ (ਐੱਨ.ਐੱਫ.ਐੱਸ.ਏ.), 2013 ਦੇ ਤਹਿਤ ਲਾਭਪਾਤਰੀਆਂ ਦੇ ਸਬੰਧ ਵਿੱਚ ਈ-ਕੇ.ਵਾਈ.ਸੀ. ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਾਲ 31 ਮਾਰਚ ਤੋਂ ਪਹਿਲਾਂ ਇਹ ਪ੍ਰਕਿਰਿਆ ਹਰ ਹੀਲੇ ਮੁਕੰਮਲ ਹੋਣੀ ਚਾਹੀਦੀ ਹੈ ਤਾਂ ਜੋ ਹਰੇਕ ਯੋਗ ਲਾਭਪਾਤਰੀ ਨੂੰ ਸਬਸਿਡੀ ਵਾਲੇ ਅਨਾਜ ਦਾ ਲਾਭ ਮਿਲ ਸਕੇ।
ਇਹ ਵੀ ਪੜ੍ਹੋ- ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ਇਹ ਸਿਰਫ਼ ਟ੍ਰੇਲਰ ਸੀ, ਪਿਕਚਰ ਅਜੇ ਬਾਕੀ ਹੈ
ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਗੁਰਦਾਸਪੁਰ ਸੁਖਜਿੰਦਰ ਸਿੰਘ ਨੇ ਕਿਹਾ ਕਿ ਲੋਕ ਆਪਣੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਈ-ਕੇ.ਵਾਈ.ਸੀ. ਕਰਵਾਉਣ ਲਈ ਆਪਣੇ ਨੇੜਲੇ ਡੀਪੂਆਂ ਵਿੱਚ ਜਾਣ। ਉਨ੍ਹਾਂ ਕਿਹਾ ਕਿ ਈ-ਕੇ.ਵਾਈ.ਸੀ. ਪ੍ਰਕਿਰਿਆ ਲਈ ਲੋਕਾਂ ਤੋਂ ਕੋਈ ਪੈਸਾ ਨਹੀਂ ਲਿਆ ਜਾਵੇਗਾ ਅਤੇ ਜੇਕਰ ਕੋਈ ਉਨ੍ਹਾਂ ਤੋਂ ਪੈਸੇ ਦੀ ਮੰਗ ਕਰਦਾ ਹੈ ਤਾਂ ਇਸ ਨੂੰ ਤੁਰੰਤ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਇਸ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਆਦੇਸ਼
ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸੁਖਜਿੰਦਰ ਸਿੰਘ ਨੇ ਕਿਹਾ ਕਿ ਜੇਕਰ ਕੋਈ ਲਾਭਪਾਤਰੀ 31 ਮਾਰਚ 2025 ਤੱਕ ਆਪਣੀ ਕੇ.ਵਾਈ.ਸੀ. ਕਰਵਾਉਣ ਤੋਂ ਰਹਿ ਜਾਂਦਾ ਹੈ ਤਾਂ ਮਿਤੀ 1 ਅਪ੍ਰੈਲ 2025 ਤੋਂ ਬਾਅਦ ਵਿਭਾਗ ਵੱਲੋਂ ਇਹਨਾਂ ਲਾਭਪਾਤਰੀਆਂ ਨੂੰ ਰਾਸ਼ਨ ਜਾਰੀ ਕਰਨ 'ਤੇ ਰੋਕ ਲਗਾਈ ਜਾ ਸਕਦੀ ਹੈ ਜਾਂ ਰਾਸ਼ਨ ਕਾਰਡ ਰੱਦ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲਾਭਪਾਤਰੀ "ਵਨ ਨੇਸ਼ਨ ਵਨ ਕਾਰਡ" ਸਕੀਮ ਤਹਿਤ ਈ-ਕੇ.ਵਾਈ.ਸੀ. ਦਾ ਕੰਮ ਕਿਸੇ ਵੀ ਰਾਸ਼ਨ ਡੀਪੂ ਹੋਲਡਰ ਪਾਸੋਂ ਕਰਵਾ ਸਕਦੇ ਹਨ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8