ਧਾਲੀਵਾਲ ਨੇ ਲੋਕ ਦਰਬਾਰ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
Sunday, Sep 01, 2024 - 04:02 PM (IST)
ਅਜਨਾਲਾ/ਚੇਤਨਪੁਰਾ (ਨਿਰਵੈਲ)-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਦਫ਼ਤਰ ਵਿਖੇ ਲੋਕ ਦਰਬਾਰ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਪਹਿਲ ਦੇ ਆਧਾਰ ’ਤੇ ਮਸਲੇ ਹੱਲ ਕਰਨੇ ਚਾਹੀਦੇ ਹਨ ਤਾਂ ਜੋ ਲੰਮੇ ਸਮੇਂ ਤੋਂ ਬੈਠੇ ਕਿਸਾਨ ਰੋਡ ਖਾਲੀ ਕਰਨ ਅਤੇ ਰੋਡ ’ਤੇ ਚੱਲਣ ਵਾਲੇ ਲੋਕਾਂ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ
ਧਾਲੀਵਾਲ ਨੇ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਕੰਗਣਾ ਰਣੌਤ ਦੀ ਪੰਜਾਬ ’ਚ ਲੱਗਣ ਵਾਲੀ ਫ਼ਿਲਮ ਨਹੀਂ ਲੱਗਣੀ ਚਾਹੀਦੀ ਅਤੇ ਕੰਗਨਾ ਰਣੌਤ ਵੱਲੋਂ ਘੱਟ ਗਿਣਤੀਆਂ ਤੇ ਕਿਸਾਨ ਅੰਦੋਲਨ ਬਾਰੇ ਜੋ ਬੋਲਿਆ ਹੈ, ਇਸ ਕਰ ਕੇ ਕੰਗਨਾ ਰਣੌਤ ਨੂੰ ਬੀ. ਜੇ. ਪੀ. ਵੱਲੋਂ ਪਾਰਟੀ ਵਿੱਚੋਂ ਕੱਢਣਾ ਚਾਹੀਦਾ ਹੈ, ਕਿਉਂਕਿ ਕੰਗਨਾ ਵੱਲੋਂ ਹਮੇਸ਼ਾ ਹੀ ਵੀਵਾਦਕ ਬਿਆਨ ਦੇ ਕੇ ਖੱਲਰ ਪਾਉਣ ਅਤੇ ਪੰਜਾਬ ਦਾ ਮਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਅਤੇ ਦੇਸ਼ ਦਾ ਅੰਨਦਾਤਾ ਕਿਸਾਨ ਜੋ ਵੀ ਦੇਸ਼ ਅੰਦਰ ਘਟੀਆ ਰਾਜਨੀਤੀ ਕਰਦਾ ਹਨ, ਉਸ ਨੂੰ ਕਦੇ ਬਰਦਾਸ਼ਤ ਨਹੀਂ ਕਰਦੇ।
ਇਹ ਵੀ ਪੜ੍ਹੋ- ਆਪਣੀ ਹੀ 6 ਸਾਲਾ ਬੱਚੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8